Punjab News: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਚਾਰ ਆਈਏਐਸ (4 IAS Transfers) ਅਧਿਕਾਰੀਆਂ ਦੇ ਤਬਾਦਲੇ ਕੀਤੇ।

Continues below advertisement

ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਆਓ ਜਾਣਦੇ ਹਾਂ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ।

Continues below advertisement

ਦੱਸ ਦਈਏ ਕਿ  ਇਨ੍ਹਾਂ ਚਾਰ ਆਈਏਐਸ ਅਧਿਕਾਰੀਆਂ ਵਿੱਚ ਰਾਮਵੀਰ, ਘਨਸ਼ਿਆਮ ਥੋਰੀ, ਪੁਨੀਤ ਗੋਇਲ ਤੇ ਸ਼੍ਰੀਮਤੀ ਅਕਸ਼ਿਤਾ ਗੁਪਤਾ ਸ਼ਾਮਲ ਹਨ। ਜਾਰੀ ਹੁਕਮਾਂ ਅਨੁਸਾਰ, ਆਈਏਐਸ ਅਧਿਕਾਰੀ ਰਵੀ ਭਗਤ (2009 ਬੈਚ) ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵਧੀਕ ਪ੍ਰਸ਼ਾਸਕੀ ਸਕੱਤਰ ਦੀ ਨਵੀਂ ਜ਼ਿੰਮੇਵਾਰੀ ਦੇ ਨਾਲ ਜਲੰਧਰ ਡਿਵੀਜ਼ਨ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਆਈਏਐਸ ਅਧਿਕਾਰੀ ਘਨਸ਼ਿਆਮ ਥੋਰੀ (2010 ਬੈਚ) ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਰਾਸ਼ਟਰੀ ਸਿਹਤ ਮਿਸ਼ਨ, ਪੰਜਾਬ ਦੇ ਮਿਸ਼ਨ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਵਿਭਾਗ ਵਿੱਚ ਵਧੀਕ ਸਕੱਤਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

ਆਈਏਐਸ ਅਧਿਕਾਰੀ ਪੁਨੀਤ ਗੋਇਲ (2010 ਬੈਚ) ਨੂੰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਿਸ ਵਿੱਚ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਹੈ।

ਸ਼੍ਰੀਮਤੀ ਅਕਸ਼ਿਤਾ ਗੁਪਤਾ (2021 ਬੈਚ), ਜੋ ਪਹਿਲਾਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੀ, ਨੂੰ ਰੂਪਨਗਰ ਦਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਯੁਕਤ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।