ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਮੋਗਾ ਪੁਲਿਸ ਦੇ ਮੁਖੀ ਅਜੇ ਗਾਂਧੀ ਨੇ ਪੁਲਿਸ ਪ੍ਰਸ਼ਾਸਨ ਨੂੰ ਚੁਸਤ ਅਤੇ ਕੁਸ਼ਲ ਬਣਾਉਣ ਲਈ ਚਾਰ ਥਾਣਿਆਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਹਨ।

Punjab News: ਪੰਜਾਬ ਪੁਲਿਸ ਵਿੱਚ ਥਾਣਾ ਇੰਚਾਰਜਾਂ ਦੇ ਫੇਰਬਦਲ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮੋਗਾ ਪੁਲਿਸ ਦੇ ਮੁਖੀ ਅਜੇ ਗਾਂਧੀ ਨੇ ਪੁਲਿਸ ਪ੍ਰਸ਼ਾਸਨ ਨੂੰ ਚੁਸਤ ਅਤੇ ਕੁਸ਼ਲ ਬਣਾਉਣ ਲਈ ਚਾਰ ਥਾਣਿਆਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਹਨ।
ਇਸ ਵਿੱਚ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫ਼ਸਰ ਜਨਕ ਰਾਜ ਨੂੰ ਥਾਣਾ ਬਾਘਾ ਪੁਰਾਣਾ ਦਾ ਮੁੱਖ ਅਫ਼ਸਰ, ਥਾਣਾ ਹਾਊਸ ਅਫ਼ਸਰ ਭਲਵਿੰਦਰ ਸਿੰਘ ਨੂੰ ਥਾਣਾ ਫਤਿਹਗੜ੍ਹ ਪੰਜਤੂਰ ਦਾ ਮੁੱਖ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਥਾਣਾ ਫਤਿਹਗੜ੍ਹ ਪੰਜਤੂਰ ਦੀ ਮੁੱਖ ਅਫ਼ਸਰ ਸੁਨੀਤਾ ਰਾਣੀ ਨੂੰ ਥਾਣਾ ਕੋਟ ਈਸੇ ਖਾਂ ਦਾ ਮੁੱਖ ਅਫ਼ਸਰ ਅਤੇ ਥਾਣਾ ਸਿਟੀ ਮੋਗਾ ਦੇ ਵਧੀਕ ਥਾਣਾ ਮੁਖੀ ਮੰਗਲ ਸਿੰਘ ਨੂੰ ਥਾਣਾ ਸਮਾਲਸਰ ਦਾ ਮੁੱਖ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਉੱਥੇ ਹੀ ਜਿਹੜੇ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਨੇ ਆਪਣੇ-ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਨਵ-ਨਿਯੁਕਤ ਥਾਣਾ ਮੁਖੀਆਂ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਲਈ ਕਿਹਾ ਤਾਂ ਜੋ ਕਿਸੇ ਨੂੰ ਵੀ ਕੋਈ ਮੁਸ਼ਕਲ ਨਾ ਆਵੇ ਅਤੇ ਲੋਕਾਂ ਦਾ ਪੁਲਿਸ ਪ੍ਰਤੀ ਵਿਸ਼ਵਾਸ ਬਰਕਰਾਰ ਰਹੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















