ਪੰਜਾਬ ਦੇ 4 ਨੌਜਵਾਨਾਂ ਦੀ ਕਸ਼ਮੀਰ 'ਚ ਮੌਤ, 3 ਦੀ ਹਾਲਤ ਨਾਜ਼ੁਕ, ਘੁੰਮਣ ਗਇਆਂ ਨਾਲ ਵਾਪਰਿਆ ਹਾਦਸਾ
ਮੌਕੇ 'ਤੇ ਮੌਜੂਦ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਸਾਰੇ 7 ਲੋਕ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਹਨ। ਘਟਨਾ ਦੀ ਜਾਣਕਾਰੀ ਸਾਰੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ।
ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਮੀਰ ਬਾਜ਼ਾਰ ਇਲਾਕੇ ਵਿੱਚ ਪੰਜਾਬ ਤੋਂ ਆਉਣ ਵਾਲੇ ਸੈਲਾਨੀਆਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ 'ਚ ਚਾਰ ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲੋਕਾਂ ਨੇ ਉਨ੍ਹਾਂ ਨੂੰ ਬਚਾਇਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ। ਹਾਦਸਾਗ੍ਰਸਤ ਵਾਹਨ ਸਕਾਰਪੀਓ (PB47F-8687) ਹੈ। ਇਹ ਗੱਡੀ ਪੰਜਾਬ ਦੇ ਜ਼ੀਰਾ ਇਲਾਕੇ ਦੀ ਹੈ।
ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਲੋਕਾਂ ਅਤੇ ਸੁਰੱਖਿਆ ਬਲਾਂ ਨੇ ਹਾਦਸਾਗ੍ਰਸਤ ਵਾਹਨ 'ਚੋਂ ਜ਼ਖਮੀ ਲੋਕਾਂ ਨੂੰ ਬਾਹਰ ਕੱਢ ਕੇ ਜੰਗਲਾਤ ਮੰਡੀ ਦੇ ਹਸਪਤਾਲ 'ਚ ਦਾਖਲ ਕਰਵਾਇਆ। ਹਸਪਤਾਲ ਲਿਜਾਂਦੇ ਹੀ ਡਾਕਟਰਾਂ ਨੇ 4 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀਆਂ ਦਾ ਉੱਥੇ ਇਲਾਜ ਚੱਲ ਰਿਹਾ ਹੈ ਫਿਲਹਾਲ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਮੋਗਾ ਦੇ ਰਹਿਣ ਵਾਲੇ ਸਾਰੇ ਨੌਜਵਾਨ
ਮੌਕੇ 'ਤੇ ਮੌਜੂਦ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਸਾਰੇ 7 ਲੋਕ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਹਨ। ਘਟਨਾ ਦੀ ਜਾਣਕਾਰੀ ਸਾਰੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ। ਇਹ ਹਾਦਸਾ ਅੱਜ ਬਾਅਦ ਦੁਪਹਿਰ ਵਾਪਰਿਆ। ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸ਼ਰਮਾ (28), ਰੋਮੀ (26), ਜਗਦੀਸ਼ ਉਰਫ਼ ਹਨੀ (23) ਅਤੇ ਗੁਰਮੀਤ ਸਿੰਘ (23) ਵਜੋਂ ਹੋਈ ਹੈ। ਜ਼ਖਮੀਆਂ ਦੀ ਪਛਾਣ ਹਰਚੰਦ ਸਿੰਘ (35), ਕਰਨਪਾਲ (25) ਅਤੇ ਆਸ਼ੂ (18) ਵਜੋਂ ਹੋਈ ਹੈ। ਇਹ ਸਾਰੇ ਮੋਗਾ ਦੇ ਰਹਿਣ ਵਾਲੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :