ਪੜਚੋਲ ਕਰੋ

ਬਿਜਲੀ ਦੀ ਕੋਈ ਘਾਟ ਨਹੀਂ, ਝੋਨੇ ਵੇਲੇ ਕਿਸਾਨਾਂ ਨੂੰ ਨਿਰਵਿਘਨ ਮਿਲੇਗੀ 8 ਘੰਟੇ ਬਿਜਲੀ-ETO

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦਾ ਸੀਜ਼ਨ ਝੋਨੇ ਦੀ ਬਿਜਾਈ ਦੇ ਇਸ ਸੀਜ਼ਨ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗੀ।

Punjab News:  ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ  ਬਿਜਲੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਮੌਜੂਦਾ ਸਬ-ਸਟੇਸ਼ਨਾਂ ਦਾ ਲੋਡ ਘਟਾ ਕੇ ਸੂਬੇ ਭਰ ਵਿੱਚ ਨਵੇਂ ਸਬ-ਸਟੇਸ਼ਨ ਸਥਾਪਿਤ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਸੂਬੇ ਭਰ ਵਿੱਚ 20 ਐਮ.ਵੀ.ਏ ਪਾਵਰ ਟਰਾਂਸਫਾਰਮਰਾਂ ਵਾਲੇ 40 ਨਵੇਂ 66 ਕੇ.ਵੀ ਸਬ ਸਟੇਸ਼ਨ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਦੱਖਣੀ ਜ਼ੋਨ ਵਿੱਚ 13, ਕੇਂਦਰੀ ਜ਼ੋਨ ਵਿੱਚ 12, ਪੱਛਮੀ ਜ਼ੋਨ ਵਿੱਚ 6, ਬਾਰਡਰ ਜ਼ੋਨ ਵਿੱਚ 5 ਅਤੇ ਉੱਤਰੀ ਜ਼ੋਨ ਵਿੱਚ 4 ਸ਼ਾਮਲ ਹਨ। 

ਇਸ ਤੋਂ ਇਲਾਵਾ ਪੰਜਾਬ ਦੇ ਪੈਂਤੀ 66 ਕੇ.ਵੀ ਸਬ-ਸਟੇਸ਼ਨਾਂ ’ਤੇ 22 ਐਮ.ਵੀ.ਏ ਵਾਧੂ ਬਿਜਲੀ ਟਰਾਂਸਫਾਰਮਰ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ 82 ਪਾਵਰ ਟਰਾਂਸਫਾਰਮਰਾਂ ਨੂੰ 16/20 ਐਮ.ਵੀ.ਏ ਤੋਂ 25/31.5 ਐਮ.ਵੀ.ਏ ਅਤੇ 23 ਹੋਰ ਪਾਵਰ ਟਰਾਂਸਫਾਰਮਰਾਂ ਨੂੰ 10/12.5 ਐਮ.ਵੀ.ਏ ਤੋਂ 16/20 ਐਮ.ਵੀ.ਏ ਤੱਕ ਵਧਾਇਆ ਜਾ ਰਿਹਾ ਹੈ। ਉਹ ਅੱਜ ਸਬ-ਡਵੀਜ਼ਨ ਟਾਂਡਾ ਅਤੇ ਭੋਗਪੁਰ ਦੇ ਖਪਤਕਾਰਾਂ ਨੂੰ 66 ਕੇ.ਵੀ ਸਬ-ਸਟੇਸ਼ਨ ਕਲਿਆਣਪੁਰ ਨੂੰ ਲੋਕ ਅਰਪਣ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 4 ਕਰੋੜ 22 ਲੱਖ ਤੋਂ ਵੱਧ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਇਸ 66 ਕੇ.ਵੀ ਸਬ ਸਟੇਸ਼ਨ ਕਲਿਆਣਪੁਰ ਵਿਖੇ ਇਕ ਨਵਾਂ 12.5 ਐਮ.ਵੀ.ਏ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਗਿਆ ਹੈ ਅਤੇ ਇਸ ਨੂੰ 132 ਕੇ.ਵੀ ਸਬ ਸਟੇਸ਼ਨ ਟਾਂਡਾ ਦੇ ਚਾਰ 11 ਕੇ.ਵੀ ਫੀਡਰਾਂ (ਕਲਿਆਣਪੁਰ, ਗਿੱਦੜਪਿੰਡੀ, ਜਹੂਰਾ ਅਤੇ ਸੱਲਣ) ਅਤੇ ਦੋ 11 ਕੇ.ਵੀ ਫੀਡਰਾਂ (ਮੁੱਕਲਾ, ਚੱਕ ਸ਼ਕੂਰ) 132 ਕੇ.ਵੀ ਸਬ ਸਟੇਸ਼ਨ ਭੋਗਪੁਰ ਦੇ 6.83 ਐਮ.ਵੀ.ਏ ਲੋਡ ਨੂੰ ਇਸ ਨਵੇਂ 66 ਕੇ.ਵੀ ਸਬਸਟੇਸ਼ਨ ਕਲਿਆਣਪੁਰ ਵਿੱਚ ਸ਼ਿਫਟ ਕਰਨ ਲਈ ਜੋੜਿਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਟਰਾਂਸਫਾਰਮਰਾਂ ’ਤੇ ਓਵਰਲੋਡ ਹੋਣ ਦੇ ਕਾਰਨ ,ਖਾਸ ਕਰਕੇ ਝੋਨੇ ਦੀ ਬਿਜਾਈ ਦੇ ਸੀਜ਼ਨ/ਗਰਮੀਆਂ ਵਿੱਚ, ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਸਬ-ਸਟੇਸ਼ਨ ਦੂਜੇ ਸਬ-ਸਟੇਸ਼ਨ ’ਤੇ ਬੋਝ ਨੂੰ ਘੱਟ ਕਰੇਗਾ ਅਤੇ ਆਦਮਪੁਰ ਵਿਧਾਨ ਸਭਾ ਹਲਕੇ ਦੇ 6 ਪਿੰਡਾਂ ਅਤੇ ਉੜਮੁੜ ਵਿਧਾਨ ਸਭਾ ਹਲਕੇ ਦੇ 8 ਪਿੰਡਾਂ ਸਮੇਤ 14 ਪਿੰਡਾਂ ਦੇ ਖਪਤਕਾਰਾਂ ਨੂੰ ਬਿਜਲੀ ਸਪਲਾਈ ਵਧੇਗੀ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦਾ ਸੀਜ਼ਨ ਝੋਨੇ ਦੀ ਬਿਜਾਈ ਦੇ ਇਸ ਸੀਜ਼ਨ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਟਰਾਂਸਫਾਰਮਰਾਂ ਅਤੇ ਟਰਾਂਸਮਿਸ਼ਨ ਲਾਈਨਾਂ ਦੀ ਚੈਕਿੰਗ ਕਰਨ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 20 ਮਈ ਤੋਂ 31 ਮਈ ਤੱਕ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀ ਫੀਡਰ ਨੂੰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget