ਪੜਚੋਲ ਕਰੋ

Amritsar News: ਨਸ਼ਾ ਮੁਕਤੀ ਲਈ 40 ਹਜ਼ਾਰ ਬੱਚਾ ਸ੍ਰੀ ਦਰਬਾਰ ਸਾਹਿਬ ਵਿਖੇ 18 ਅਕਤੂਬਰ ਨੂੰ ਕਰੇਗਾ ਅਰਦਾਸ

ਇਹ ਬੱਚੇ ਸ੍ਰੀ ਦਰਬਾਰ ਸਾਹਿਬ ਨੂੰ ਚਾਰਾਂ ਪਾਸਿਆਂ ਤੋਂ ਆਉਂਦੇ ਰਸਤਿਆਂ ਤੋਂ ਆਉਣਗੇ ਅਤੇ ਇਸ ਵਿੱਚ ਹਰੇਕ ਭਾਈਚਾਰੇ ਦੇ ਬੱਚੇ ਸ਼ਮੂਲੀਅਤ ਕਰਨਗੇ। ਉਨਾਂ ਨੇ ਦੱਸਿਆ ਕਿ ਤੁਰ ਕੇ ਦਰਬਾਰ ਸਾਹਿਬ ਪਹੁੰਚਣ ਵਾਲੇ ਇਹ ਬੱਚੇ ਪੀਲੀਆਂ ਦਸਤਾਰਾਂ ਨਾਲ ਸਜੇ ਹੋਣਗੇ

Amritsar News: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੀ ਕਾਮਯਾਬੀ ਲਈ ਵਾਹਿਗੁਰੂ ਦਾ ਓਟ ਆਸਰਾ ਲੈਣ ਵਾਸਤੇ 18 ਅਕਤੂਬਰ ਨੂੰ 40 ਹਜ਼ਾਰ ਤੋਂ ਵੱਧ ਬੱਚੇ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਅਰਦਾਸ ਬੇਨਤੀ ਕਰਨਗੇ।

ਪੁਲਿਸ ਕਮਿਸ਼ਨਰ ਸ: ਨੌਨਿਹਾਲ ਸਿੰਘ ਨੇ ਦੱਸਿਆ ਕਿ ਸਾਡਾ ਮੰਨਣਾ ਹੈ ਕਿ ਜਿੰਨੇ ਜ਼ਿਆਦਾ ਦਿਲ ਪ੍ਰਮਾਤਮਾ ਅੱਗੇ ਅਰਦਾਸ ਵਿਚ ਸ਼ਾਮਲ ਹੋਣਗੇ, ਓਨੀ ਜਲਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਦੁਆਵਾਂ ਸੁਣੀਆਂ ਜਾਣਗੀਆਂ।nਇਸ ਪਹਿਲਕਦਮੀ ਲਈ ਆਡੀਓ-ਵਿਜ਼ੁਅਲ ਲਾਂਚ ਕਰਦੇ ਹੋਏ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ’ਦ ਹੋਪ ਇਨੀਸ਼ੀਏਟਿਵ’ ਵਿੱਚ ਅਰਦਾਸ ਨਾਲ ਹੋਣ ਵਾਲੀ ਸ਼ੁਰੂਆਤ ਵਿੱਚ ਜ਼ਿਲ੍ਹੇ ਭਰ ਦੇ 55 ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 40,000 ਤੋਂ ਵੱਧ ਸਕੂਲੀ ਬੱਚੇ ਪਹੁੰਚਣਗੇ।

ਉਨਾਂ ਦੱਸਿਆ ਕਿ ਇਹ ਬੱਚੇ ਸ੍ਰੀ ਦਰਬਾਰ ਸਾਹਿਬ ਨੂੰ ਚਾਰਾਂ ਪਾਸਿਆਂ ਤੋਂ ਆਉਂਦੇ ਰਸਤਿਆਂ ਤੋਂ ਆਉਣਗੇ ਅਤੇ ਇਸ ਵਿੱਚ ਹਰੇਕ ਭਾਈਚਾਰੇ ਦੇ ਬੱਚੇ ਸ਼ਮੂਲੀਅਤ ਕਰਨਗੇ। ਉਨਾਂ ਨੇ ਦੱਸਿਆ ਕਿ ਤੁਰ ਕੇ ਦਰਬਾਰ ਸਾਹਿਬ ਪਹੁੰਚਣ ਵਾਲੇ ਇਹ ਬੱਚੇ ਪੀਲੀਆਂ ਦਸਤਾਰਾਂ ਨਾਲ ਸਜੇ ਹੋਣਗੇ ਕਿਉਂਕਿ “ਪੀਲਾ ਰੌਸ਼ਨੀ, ਚਮਕ ਅਤੇ ਉਤਸ਼ਾਹ ਦਾ ਰੰਗ ਹੈ ਅਤੇ ਉਮੀਦ ਅਤੇ ਜੀਵਨ ਦਾ ਵੀ ਪ੍ਰਤੀਕ ਹੈ।

ਉਨਾਂ ਦੱਸਿਆ ਕਿ “ਇਸ ਉਪਰਾਲੇ ਦਾ ਨਾਮ ਦਿ ਹੋਪ ਇਨੀਸ਼ੀਏਟਿਵ ਰੱਖਿਆ ਗਿਆ ਹੈ ਕਿਉਂਕਿ ਇਹ ਪੰਜਾਬ ਦੇ ਵਸਨੀਕਾਂ ਵਿੱਚ ਇੱਕ ਨਵੀਂ, ਸਾਰਥਕ ਅਤੇ ਸਿਹਤਮੰਦ ਜ਼ਿੰਦਗੀ ਦੀ ਉਮੀਦ ਪੈਦਾ ਕਰਦਾ ਹੈ। ਸੂਬਾ ਕਈ ਸਾਲਾਂ ਤੋਂ ਨਸ਼ਿਆਂ ਕਾਰਨ ਡਰ ਅਤੇ ਮੌਤ ਦੇ ਕਾਲੇ ਸਾਏ ਹੇਠ ਜਿਉ ਰਿਹਾ ਹੈ। ਹੁਣ ਇਨਾਂ ਪਰਛਾਵਿਆਂ ਤੋਂ ਬਾਹਰ ਨਿਕਲ ਕੇ ਰੌਸ਼ਨੀ ਵਿੱਚ ਆਉਣ ਦਾ ਸਮਾਂ ਆ ਗਿਆ ਹੈ।

ਉਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਬਣਾਏ ਗਏ 40 ਕ੍ਰਿਕਟ ਮੈਦਾਨਾਂ ਵਿੱਚ ਹੋਣ ਵਾਲੇ ਮੈਚਾਂ ਵਿੱਚ ਅੰਮ੍ਰਿਤਸਰ ਅਤੇ ਪੰਜਾਬ ਦੇ ਪੇਸ਼ੇਵਰ ਅਤੇ ਪ੍ਰਸਿੱਧ ਕ੍ਰਿਕਟਰਾਂ ਤੋਂ ਹਰੇਕ ਉਮਰ ਵਰਗ ਦੇ ਬੱਚੇ ਜਿਨਾਂ ਵਿੱਚ ਲੜਕਿਆਂ, ਲੜਕੇ ਅਤੇ ਇੱਥੋਂ ਤੱਕ ਕਿ ਅਪਾਹਜ ਵਿਅਕਤੀਆਂ ਨੂੰ ਵੀ ਭਾਗ ਲੈਣਗੇ। ਉਨਾਂ ਕਿਹਾ ਕਿ ਹੁਣ ਤੱਕ ਲੜਕੀਆਂ ਦੀਆਂ ਅੱਠ ਟੀਮਾਂ ਸਮੇਤ 900 ਟੀਮਾਂ ਨੇ ਰਜਿਸਟਰੇਸ਼ਨ ਕਰਵਾ ਲਈ ਹੈ।

ਉਨਾਂ ਕਿਹਾ ਕਿ ਕ੍ਰਿਕੇਟ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ 15,000 ਦੇ ਕਰੀਬ ਬੱਚਿਆਂ ਨੂੰ ਮੁਫ਼ਤ ਟੀ-ਸ਼ਰਟਾਂ ਅਤੇ ਕ੍ਰਿਕੇਟ ਕਿੱਟ ਵੰਡੀਆਂ ਜਾਣਗੀਆਂ। ਉਨਾਂ ਕਿਹਾ ਕਿ ਇਹ ਮੈਚ ਛੇ ਲੀਗਾਂ ਵਿੱਚ ਹੋਣਗੇ, ਜਿਨਾਂ ਵਿੱਚ ਜਜ਼ਬਾ ਕ੍ਰਿਕਟ ਲੀਗ, ਫੱਟਾ ਕ੍ਰਿਕਟ ਲੀਗ, ਸਕੂਲ ਕ੍ਰਿਕਟ ਲੀਗ, ਮਹਿਲਾ ਲੀਗ ਅਤੇ ਲੀਡਰਜ਼ ਕ੍ਰਿਕਟ ਲੀਗ ਸ਼ਾਮਲ ਹਨ।

ਭਾਗ ਲੈਣ ਵਾਲਿਆਂ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜੇਤੂਆਂ ਨੂੰ 15 ਲੱਖ ਦੇ ਕਰੀਬ ਨਕਦ ਇਨਾਮ ਦਿੱਤੇ ਜਾਣਗੇ ਅਤੇ ਹਰ ਇੱਕ ਵਰਗ ਵਿੱਚ ਟਰਾਫੀ ਦਿੱਤੀ ਜਾਵੇਗੀ, ਜਦਕਿ ਫਾਈਨਲ ਵਿੱਚ ਪਹੁੰਚਣ ਵਾਲੀਆਂ ਟੀਮਾਂ ਨੂੰ ਮੈਡਲ ਵੀ ਦਿੱਤੇ ਜਾਣਗੇ।

ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਉਨ੍ਹਾਂ ਦੇ ਬੱਚੇ ਅਕਾਲ ਤਖ਼ਤ ਵਿਖੇ ਅਰਦਾਸ ਕਰਨ ਲਈ ਮੌਜੂਦ ਹੋਣਗੇ, ਤੁਸੀਂ ਇਸ ਮਕਸਦ ਲਈ ਬਣਾਏ ਗਏ ਸੋਸ਼ਲ ਮੀਡੀਆ ਹੈਂਡਲਾਂ ਰਾਹੀਂ ਆਨਲਾਈਨ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰੋ ਅਤੇ ਸਾਡਾ ਉਤਸ਼ਾਹ ਵਧਾਓ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget