ਫ਼ਤਹਿਗੜ੍ਹ ਸਾਹਿਬ: ਨਸ਼ਿਆਂ ਦੇ ਕਹਿਰ ਵਿੱਚੋਂ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 40 ਪਿੰਡ ਨਸ਼ਾ ਮੁਕਤ ਹੋ ਗਏ ਹਨ। ਇਹ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦਾ ਨਤੀਜਾ ਹੈ। ਇਸ ਮੁਹਿੰਮ ਵਿੱਚ ਪੁਲਿਸ ਦੇ ਨਾਲ ਹੀ ਪੰਚਾਇਤਾਂ ਨੇ ਚੰਗਾ ਰੋਲ ਨਿਭਾਇਆ ਹੈ। ਇਹ ਦਾਅਵਾ ਪੁਲਿਸ ਨੇ ਕੀਤਾ ਹੈ।
ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਪਿੰਡ ਖਰੌੜੀ ਵਿੱਚ ਸਮਾਗਮ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਹੁਣ ਤੱਕ 40 ਪਿੰਡ ਨਸ਼ਾ ਮੁਕਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਪਿੰਡ ਤੇ ਮੁਹੱਲਾ ਪੱਧਰ ’ਤੇ ਪੁਲਿਸ ਪਬਲਿਕ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ੇ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਗਰੇਵਾਲ ਨੇ ਦੱਸਿਆ ਕਿ ਪਿੰਡ ਮਨੌਲੀ, ਬਦੇਸ਼ਾ ਖੁਰਦ, ਭੁੱਟਾ, ਹਰਗਣਾ, ਬਾਠਾ ਖੁਰਦ, ਰਈਆਂ, ਨੰਗਲਾ, ਜੋਧਪੁਰ, ਫਤਿਹਪੁਰ ਅਰਾਂਈਆਂ, ਭਗਤਪੁਰਾ, ਰਾਮਗੜ੍ਹ ਸੈਣੀਆਂ, ਤਲਾਣੀਆਂ ਰੂਰਲ, ਗੁਰੂ ਨਾਨਕ ਪੁਰਾ ਨਗਰ, ਕੋਟਲਾ ਸੁਲੇਮਾਨ, ਰਾਏਪੁਰ ਗੁਜਰਾਂ, ਅਮਰਗੜ੍ਹ, ਖਰੋੜੀ, ਪੰਡਰਾਲੀ, ਪੰਜੋਲੀ ਖੁਰਦ, ਜੱਲ੍ਹਾ, ਚਨਾਲੋ, ਬਦੀਨਪੁਰ, ਲੁਹਾਰਮਾਜਰਾ, ਹਰੀਪੁਰ ਅਤੇ ਭੱਟੋ ਪਿੰਡ ਨਸ਼ਾ ਮੁਕਤ ਹੋ ਚੁੱਕੇ ਹਨ। ਸਰਪੰਚ ਹਰਭਿੰਦਰ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਅਤੇ ਹੋਰ ਪਤਵੰਤਿਆਂ ਨੂੰ ਸਨਮਾਨਿਤ ਕੀਤਾ।
ਦੱਸ ਦਈਏ ਕਿ ਪਿਛਲੇ ਸਮੇਂ ਦੌਰਾਨ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਢੀ ਗਈ ਹੈ। ਇਸ ਤਹਿਤ ਪੰਚਾਇਤਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਪੰਚਾਇਤਾਂ ਇਸ ਮੁਹਿੰਮ ਵਿੱਚ ਚੰਗਾ ਰੋਲ ਨਿਭਾਅ ਰਹੀਆਂ ਹਨ। ਕਈ ਪੰਚਾਇਤਾਂ ਨੇ ਨਸ਼ਿਆਂ ਖਿਲਾਫ ਮਤੇ ਪਾਏ ਹਨ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ