ਚੰਡੀਗੜ੍ਹ: ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ‘ਮਿਸ਼ਨ ਫ਼ਤਿਹ’ ਦੀ ਸਫ਼ਲਤਾ ਲਈ ਸਿਹਤ ਵਿਭਾਗ ਵੱਲੋਂ ਸਤੰਬਰ 2020 ਤੱਕ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਤੇ ਹੋਰ ਅਮਲੇ ਦੀਆਂ 4000 ਅਸਾਮੀਆਂ ਭਰੀਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ।
ਸਿੱਧੂ ਨੇ ਕਿਹਾ ਕਿ ਹੁਨਰਮੰਦ ਕਰਮਚਾਰੀਆਂ ਦੀ ਕਮੀ ਨੂੰ ਪੂਰਾ ਕਰਨ ਲਈ 4000 ਅਸਾਮੀਆਂ ਦਾ ਏਜੰਡਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰੱਖਿਆ ਜਾਵੇਗਾ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਰਾਜਪੁਰਾ ਅਤੇ ਖੰਨਾ ਵਿਖੇ 30 ਬੈੱਡਾਂ ਦੀ ਸਮਰੱਥਾ ਵਾਲੇ 2 ਨਵੇਂ ਉਸਾਰੇ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤੇ।
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਭਿਆਨਕ ਮਹਾਮਾਰੀ ਕੋਵਿਡ-19 ਤੋਂ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਭਰ ‘ਚ ਸਭ ਤੋਂ ਪਹਿਲਾਂ ਕਾਰਵਾਈ ਕਰਦਿਆਂ ਸਖ਼ਤ ਕਦਮ ਚੁੱਕੇ। ਹੁਣ ਮਿਸ਼ਨ ਫ਼ਤਿਹ ਤਹਿਤ ਕੋਰੋਨਾਵਾਇਰਸ ਨੂੰ ਹਰਾਉਣ ਲਈ ਵੱਡੀ ਪੱਧਰ ‘ਤੇ ਜੰਗ ਲੜੀ ਜਾ ਰਹੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਜਿੱਥੇ ਖ਼ੁਦ ਇਹਤਿਆਤ ਵਰਤਣ ਉੱਥੇ ਹੀ ਦੂਜਿਆਂ ਨੂੰ ਵੀ ਮਾਸਕ ਪਾਉਣ, ਹੱਥ ਧੋਣ, ਕੋਵਾ ਐਪ ਡਾਊਨਲੋਡ ਕਰਨ ਅਤੇ ਸਮਾਜਿਕ ਦੂਰੀ ਰੱਖਣ ਬਾਰੇ ਜਾਗਰੂਕ ਕਰਨ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੋਰੋਨਾਵਾਇਰਸ ਅਤੇ ਹੋਰ ਬਿਮਾਰੀਆਂ ਨਾਲ ਲੜਨ ਲਈ ਸਾਡੇ ਡਾਕਟਰਾਂ ਨੇ ਕੋਰੋਨਾ ਯੋਧੇ ਬਣਕੇ ਬਹੁਤ ਵਧੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਹੁਣ ਸਰਕਾਰੀ ਹਸਪਤਾਲਾਂ ‘ਚ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ 30 ਸਤੰਬਰ 2020 ਤੱਕ ਡਾਕਟਰਾਂ ਦੀ ਭਰਤੀ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਰਾਹੀਂ ਮੁਕੰਮਲ ਕਰ ਲਈ ਜਾਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਸਿਹਤ ਵਿਭਾਗ ‘ਚ ਸਤੰਬਰ ਤੱਕ ਡਾਕਟਰਾਂ ਸਣੇ ਹੋਰ ਅਮਲੇ ਦੀਆਂ ਭਰੀਆਂ ਜਾਣਗੀਆਂ 4000 ਅਸਾਮੀਆਂ- ਸਿੱਧੂ
ਏਬੀਪੀ ਸਾਂਝਾ
Updated at:
30 Jun 2020 08:02 AM (IST)
ਪੰਜਾਬ ਵਿੱਚ ਜਲਦ ਹੀ ਸਿਹਤ ਸੇਵਾਵਾਂ ਦਾ ਆਧੁਨਿਕੀਕਰਨ ਕਰਕੇ ਕੰਪਿਊਟ੍ਰਾਈਜੇਸ਼ਨ ਕੀਤੀ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਪੰਜਾਬ ‘ਚ 9 ਟਰੌਮਾ ਸੈਂਟਰ ਬਣਾਏ ਜਾ ਰਹੇ ਹਨ।
- - - - - - - - - Advertisement - - - - - - - - -