ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਖੋ-ਵੱਖ ਰਾਹ
ਪਤਾ ਲੱਗਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਮਾਗਮ ਅੰਮ੍ਰਿਤਸਰ ਵਿਖੇ ਕਰਵਾਇਆ ਜਾਏਗਾ ਜਦਕਿ ਪੰਜਾਬ ਸਰਕਾਰ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਕਰਵਾਏਗੀ। ਦੱਸ ਦਈਏ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਮੌਕੇ ਵੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਪਿਆ ਸੀ। ਉਸ ਵੇਲੇ ਸਟੇਜ਼ ਨੂੰ ਲੈ ਕੇ ਰੌਲਾ ਪਿਆ ਸੀ।
ਪਰਮਜੀਤ ਸਿੰਘ ਦੀ ਰਿਪੋਰਟ
ਚੰਡੀਗੜ੍ਹ: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਕੋਈ ਸਹਿਮਤੀ ਨਹੀਂ ਬਣੀ। ਇਸ ਲਈ ਪੰਜਾਬ ਸਰਕਾਰ ਆਪਣਾ ਸਮਾਗਮ ਕਰਵਾਏਗੀ ਤੇ ਸ਼੍ਰੋਮਣੀ ਕਮੇਟੀ ਵੱਖ ਤੌਰ 'ਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਮਨਾਏਗੀ।
ਪਤਾ ਲੱਗਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਮਾਗਮ ਅੰਮ੍ਰਿਤਸਰ ਵਿਖੇ ਕਰਵਾਇਆ ਜਾਏਗਾ ਜਦਕਿ ਪੰਜਾਬ ਸਰਕਾਰ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਕਰਵਾਏਗੀ। ਦੱਸ ਦਈਏ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਮੌਕੇ ਵੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਪਿਆ ਸੀ। ਉਸ ਵੇਲੇ ਸਟੇਜ਼ ਨੂੰ ਲੈ ਕੇ ਰੌਲਾ ਪਿਆ ਸੀ।
ਇਸ ਮਗਰੋਂ ਹੁਣ ਫਿਰ ਉਹੀ ਸਭ ਕੁਝ ਹੋ ਰਿਹਾ ਹੈ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਖਰਾ ਸਮਾਗਮ ਕਰਵਾਉਂਦੀ ਨਜ਼ਰ ਆ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਹੁਣ ਤੱਕ ਕਈ ਮੀਟਿੰਗਾਂ ਸੰਤ ਸਮਾਜ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋ ਚੁੱਕੀਆਂ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਇਲਾਵਾ ਮੁੱਖ ਸਮਾਗਮ ਗੁਰੂ ਨਗਰੀ ਦੇ ਪ੍ਰਵੇਸ਼ ਦੁਆਰ ਨੇੜੇ ਖੁੱਲ੍ਹੇ ਪੰਡਾਲ ‘ਚ ਹੋਣਗੇ। ਕਰੀਬ 1 ਹਫਤੇ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਨੂੰ ਲੈ ਕਿ ਤਿਆਰੀਆਂ ਵੀ ਜੰਗੀ ਪੱਧਰ 'ਤੇ ਜਾਰੀ ਹਨ।
ਗੁਰੂ ਕੇ ਮਹਿਲ ਤੋਂ ਵਿਸਾਲ ਨਗਰ ਕੀਰਤਨ ਵੀ ਅਰੰਭ ਹੋਇਆ ਹੈ ਜਿਸ ਨਾਲ ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਵੱਖ-ਵੱਖ ਥਾਂਵਾਂ ਤੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਇਆਂ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਕੇ ਮਹਿਲ ‘ਚ ਨਤਮਸਤਕ ਹੋਣ ਦੇ ਲਈ ਪਹੁੰਚਣਗੀਆਂ।
ਉਧਰ, ਪੰਜਾਬ ਸਰਕਾਰ 29 ਅਪ੍ਰੈਲ ਤੋਂ 1 ਮਈ ਤੱਕ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਉਣ ਜਾ ਰਹੀ ਹੈ ਪਰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਸਮਾਗਮਾਂ ਦੀ ਰੂਪ ਰੇਖਾ ਪੰਜਾਬ ਵਾਸੀਆਂ ਨੂੰ ਦੇਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਦੂਸਰੇ ਪਾਸੇ ਕਰੋਨਾਂ ਦੇ ਵੱਧ ਰਹੇ ਮਾਮਲਿਆਂ ਕਾਰਨ ਵੀ ਇਸ ਵਾਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।