Operation Blue Star:  ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਫੌਜੀ ਹਮਲੇ ਦੀ ਅੱਜ 40ਵੀਂ ਬਰਸੀ ਹੈ। ਸਿੱਖ ਕੌਮ ਇਸ ਨੂੰ ਘੱਲੂਘਾਰੇ ਵਜੋਂ ਉਚਾਰਦੀ ਹੈ। ਜਦਕਿ ਸਰਕਾਰ ਜਾਂ ਹੋਰ ਸੰਸਥਾਵਾਂ ਇਸ ਨੂੰ ਸਾਕਾ ਨੀਲਾ ਤਾਰਾ ਜਾਂ Operation Blue Star ਕਹਿੰਦੇ ਹਨ। ਘੱਲੂਘਾਰੇ ਦੀ 40ਵੀਂ ਬਰਸੀ ਮੌਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਿੱਖ ਭਾਈਚਾਰੇ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਹੈ। 


 ਇਸ ਦੌਰਾਨ ਲੋਕਾਂ ਨੇ ਹੱਥਾਂ ਵਿੱਚ ਤਲਵਾਰਾਂ ਫੜ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇੱਥੇ ਪੁੱਜੀ ਸੰਗਤਾਂ ਨੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਫੜੇ ਹੋਏ ਸਨ ਅਤੇ ਉਨ੍ਹਾਂ ਦੇ ਸਮਰਥਨ ਨੇ ਨਾਅਰੇਬਾਜ਼ੀ ਕੀਤੀ। 


 


 


 



ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੁਲਿਸ ਤੋਂ ਇਲਾਵਾ ਕੇਂਦਰੀ ਏਜੰਸੀਆਂ ਵੀ ਚੌਕਸ ਹਨ। ਹਰਿਮੰਦਰ ਸਾਹਿਬ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਤੋਂ ਇਲਾਵਾ ਬਠਿੰਡਾ ਦੇ ਤਲਵੰਡੀ ਸਾਬੋ 'ਚ ਵੀ ਸੁਰੱਖਿਆ ਏਜੰਸੀਆਂ ਅਲਰਟ 'ਤੇ ਹਨ। ਹਾਲਾਂਕਿ ਫਿਲਹਾਲ ਕਿਧਰੋਂ ਵੀ ਕਿਸੇ ਵੱਡੀ ਘਟਨਾ ਦੀ ਖ਼ਬਰ ਨਹੀਂ ਹੈ।


ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸਰਕਾਰ ਦੁਆਰਾ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਹਥਿਆਰਬੰਦ ਸਮਰਥਕਾਂ ਤੋਂ ਗੋਲਡਨ ਖਾਲੀ ਕਰਨ ਲਈ ਸ਼ੁਰੂ ਕੀਤੇ ਗਏ ਫੌਜੀ ਆਪ੍ਰੇਸ਼ਨ ਨੂੰ ਆਪ੍ਰੇਸ਼ਨ ਬਲੂ ਸਟਾਰ ਦਾ ਨਾਮ ਦਿੱਤਾ ਗਿਆ ਸੀ।



1 ਤੋਂ 3 ਜੂਨ 1984 ਦੇ ਵਿਚਕਾਰ ਪੰਜਾਬ ਵਿੱਚ ਰੇਲ, ਸੜਕ ਅਤੇ ਹਵਾਈ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਹਰਿਮੰਦਰ ਸਾਹਿਬ ਨੂੰ ਪਾਣੀ ਅਤੇ ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਗਈ। ਅੰਮ੍ਰਿਤਸਰ ਵਿੱਚ ਮੁਕੰਮਲ ਕਰਫਿਊ ਲਗਾ ਦਿੱਤਾ ਗਿਆ ਸੀ।
 
7 ਜੂਨ ਤੱਕ, ਭਾਰਤੀ ਫੌਜ ਨੇ ਕੰਪਲੈਕਸ 'ਤੇ ਕਬਜ਼ਾ ਕਰ ਲਿਆ ਸੀ। ਸਾਕਾ ਨੀਲਾ ਤਾਰਾ 10 ਜੂਨ 1984 ਨੂੰ ਦੁਪਹਿਰ ਵੇਲੇ ਖਤਮ ਹੋਇਆ। ਇਸ ਪੂਰੇ ਆਪ੍ਰੇਸ਼ਨ ਦੌਰਾਨ ਫੌਜ ਦੇ 83 ਜਵਾਨ ਸ਼ਹੀਦ ਅਤੇ 249 ਜ਼ਖਮੀ ਹੋਏ ਸਨ।



ਸਰਕਾਰ ਮੁਤਾਬਕ ਹਮਲੇ 'ਚ 493 ਗਰਮ ਖਿਆਲੀ ਅਤੇ ਆਮ ਨਾਗਰਿਕ ਮਾਰੇ ਗਏ ਸਨ। ਹਾਲਾਂਕਿ, ਕਈ ਸਿੱਖ ਸੰਗਠਨਾਂ ਦਾ ਦਾਅਵਾ ਹੈ ਕਿ ਅਪਰੇਸ਼ਨ ਦੌਰਾਨ ਘੱਟੋ-ਘੱਟ 3,000 ਲੋਕ ਮਾਰੇ ਗਏ ਸਨ।


 


 


 



 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial