ਪੜਚੋਲ ਕਰੋ

40 ਵਾਂ ਸੁਰਜੀਤ ਹਾਕੀ ਟੂਰਨਾਮੈਂਟ ਬਰਲਟਨ ਪਾਰਕ ਵਿਖੇ ਅੱਜ ਤੋਂ

ਦੇਸ਼ ਦਾ ਵੱਕਾਰੀ 40ਵਾਂ ਸੁਰਜੀਤ ਹਾਕੀ ਟੂਰਨਾਮੈਂਟ 25 ਅਕਤੂਬਰ ਤੋਂ ਸਥਾਨਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਸ਼ੁਰੂ ਹੋ ਰਿਹਾ ਹੈ। ਟੂਰਨਾਮੈਂਟ ਦਾ ਉਦਘਾਟਨ ਕੈਬਨਿਟ ਮੰਤਰੀ...

ਜਲੰਧਰ: ਦੇਸ਼ ਦਾ ਵੱਕਾਰੀ 40ਵਾਂ ਸੁਰਜੀਤ ਹਾਕੀ ਟੂਰਨਾਮੈਂਟ 25 ਅਕਤੂਬਰ ਤੋਂ ਸਥਾਨਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਸ਼ੁਰੂ ਹੋ ਰਿਹਾ ਹੈ। ਟੂਰਨਾਮੈਂਟ ਦਾ ਉਦਘਾਟਨ ਕੈਬਨਿਟ ਮੰਤਰੀ ਬਲਕਾਰ ਸਿੰਘ ਕਰਨਗੇ ਜਦਕਿ ਉਦਘਾਟਨੀ ਮੈਚ ਇੰਡੀਅਨ ਨੇਵੀ ਮੁੰਬਈ ਅਤੇ ਐਫ਼.ਸੀ.ਆਈ. ਨਵੀਂ ਦਿੱਲੀ ਵਿਚਕਾਰ ਖੇਡਿਆ ਜਾਵੇਗਾ

ਵਿਸ਼ੇਸ ਸਾਰੰਗਲ ਡਿਪਟੀ ਕਮਿਸ਼ਨਰ ਜਲੰਧਰ ਜੋ ਕਿ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਇਹ ਟੂਰਨਾਮੈਂਟ ਹਰ ਸਾਲ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਾਬਕਾ ਓਲੰਪੀਅਨ ਮਰਹੂਮ ਸਰਦਾਰ ਸੁਰਜੀਤ ਸਿੰਘ ਰੰਧਾਵਾ ਦੀ ਯਾਦ ਵਿੱਚ ਕਰਵਾਇਆ ਜਾਂਦਾ ਹੈ , ਜੋ 7 ਜਨਵਰੀ, 1984 ਨੂੰ ਜਲੰਧਰ ਨੇੜੇ ਇੱਕ ਭਿਆਨਕ ਕਾਰ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠੇ ਸਨ। 
 
ਟੂਰਨਾਮੈਂਟ ਦਾ 40ਵਾਂ ਐਡੀਸ਼ਨ ਨਾਕਆਊਟ-ਕਮ-ਲੀਗ ਦੇ ਆਧਾਰ 'ਤੇ ਖੇਡਿਆ ਜਾਵੇਗਾ।  ਪਿਛਲੇ ਸਾਲ ਦੀ ਚੈਂਪੀਅਨ  ਇੰਡੀਅਨ ਰੇਲਵੇਜ਼ ਨਵੀਂ ਦਿੱਲੀ,ਆਰਮੀ-ਇਲੈਵਨ ਦਿੱਲੀ ਅਤੇ ਪੰਜਾਬ ਨੈਸ਼ਨਲ ਬੈਂਕ ਨਵੀਂ ਦਿੱਲੀ ਦੀਆਂ ਟੀਮਾਂ  ਨੂੰ ਪੂਲ-ਬੀ ਵਿੱਚ ਰੱਖਿਆ ਗਿਆ ਹੈ ਜਦੋਂ ਕਿ ਪਿਛਲੇ ਸਾਲ ਦੀ ਉਪ ਜੇਤੂ ਇੰਡੀਅਨ ਆਇਲ, ਮੁੰਬਈ, ਸਾਬਕਾ ਚੈਂਪੀਅਨ ਪੰਜਾਬ ਐਂਡ ਸਿੰਧ ਬੈਂਕ ਨਵੀਂ ਦਿੱਲੀ, ਅਤੇ ਇੰਡੀਅਨ ਏਅਰ ਫੋਰਸ ਦਿੱਲੀ ਦੀਆਂ ਟੀਮ ਨੂੰ ਪੂਲ-ਬੀ ਵਿੱਚ ਰੱਖਿਆ ਗਿਆ ਹੈ ।  

ਦੋ ਟੀਮਾਂ ਨਾਕਆਊਟ ਪੜਾਅ ਤੋਂ ਕੁਆਲੀਫਾਈ ਕਰਨਗੀਆਂ ਜਿਹਨਾਂ ਵਿਚ ਬੀ.ਐਸ.ਐਫ. ਜਲੰਧਰ, ਪੰਜਾਬ ਪੁਲਸ, ਇੰਡੀਅਨ ਨੇਵੀ ਮੁੰਬਈ, ਸੀ.ਏ.ਜੀ. ਨਵੀਂ ਦਿੱਲੀ ਅਤੇ ਐਫ਼.ਸੀ.ਆਈ. ਨਵੀਂ ਦਿੱਲੀ ਦੀਆਂ ਟੀਮਾਂ ਸ਼ਾਮਿਲ ਹਨ ਜਦੋਂ ਕਿ ਇਸ ਦੌਰ ਵਿਚ ਐਫ਼.ਸੀ.ਆਈ. ਨਵੀਂ ਦਿੱਲੀ ਦੀ ਟੀਮ ਨੇ ਸੁਰਜੀਤ ਪ੍ਰੀ - ਕੁਆਲੀਫਾਇੰਗ ਰਾਉਂਡ ਵਿਚੋਂ ਜਿੱਤਕੇ ਪ੍ਰਵੇਸ਼ ਕੀਤਾ ਹੈ ।  ਇਸ ਦੌਰ ਵਿਚ ਸੀ.ਆਰ.ਪੀ.ਐਫ, ਦਿੱਲੀ, ਆਰਮੀ (ਗਰੀਨ), ਬੈਂਗਲੁਰੂ, ਆਰ.ਸੀ.ਐਫ. ਕਪੂਰਥਲਾ,  ਆਈ.ਟੀ.ਬੀ.ਪੀ. ਚੰਡੀਗੜ ਅਤੇ ਸੀ.ਆਈ.ਐਸ.ਐੱਫ. ਨਵੀਂ ਦਿਲੀ ਦੀਆਂ ਟੀਮਾਂ ਸ਼ਾਮਿਲ ਸਨ । 

ਟੂਰਨਾਮੈਂਟ ਦੇ ਅੰਤਿਮ ਦਿਨ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਜਿੱਥੇ 3 ਨਵੰਬਰ ਨੂੰ ਸ਼ਾਮ 4.00 ਵਜੇ ਤੋਂ ਫਾਈਨਲ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਲੋਕ ਗਾਇਕ ਬੱਬੂ ਮਾਨ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਆਪਣੀ ਲਾਈਵ ਪੇਸ਼ਕਾਰੀ ਕਰਨਗੇ ।

ਉਨਾਂ ਕਿਹਾ ਕਿ ਟੂਰਨਾਮੈਂਟ ਕਮੇਟੀ ਨੂੰ ਹਾਕੀ ਪ੍ਰੇਮੀਆਂ ਦੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਉਮੀਦ ਹੈ ਕਿਉਂਕਿ ਇਸ ਸਾਲ ਵੀ ਹਾਕੀ ਮੈਚ ਦੇਖਣ ਲਈ ਆਉਣ ਵਾਲੇ ਦਰਸ਼ਕ ਅਤੇ ਖਿਡਾਰੀ/ਅਧਿਕਾਰੀ ਜੋ ਇਸ ਟੂਰਨਾਮੈਂਟ ਵਿੱਚ ਭਾਗ ਲੈਣਗੇ ਨੂੰ ਸਲੋਗਨ “ਸੁਰਜੀਤ ਹਾਕੀ ਦੇਖੋ-ਆਲਟੋ ਕਾਰ ਅਤੇ ਆਕਰਸ਼ਕ ਇਨਾਮ ਜਿੱਤੋ” ਦੇ ਨਾਅਰੇ ਹੇਠ ਆਖ਼ਰੀ ਦਿਨ ਆਲਟੋ ਕਾਰ, ਫਰਿੱਜ ਅਤੇ ਐਲ.ਸੀ.ਡੀ. ਵਗ਼ੈਰਾ ਦਿੱਲ ਖਿੱਚਕੇ ਇਨਾਮ ਦਿੱਤੇ ਜਾਣਗੇ ।

ਇਨ੍ਹਾਂ ਇਨਾਮਾਂ ਦਾ ਫੈਸਲਾ ਡਰਾਅ ਰਾਹੀਂ ਕੀਤਾ ਜਾਵੇਗਾ ਅਤੇ ਹਰ ਰੋਜ਼ ਹਰੇਕ ਦਰਸ਼ਕਾਂ ਨੂੰ 9 ਦਿਨਾਂ ਲਈ ਲੱਕੀ ਕੂਪਨ ਜਾਰੀ ਕੀਤੇ ਜਾਣਗੇ, ਜਦਕਿ ਪਹਿਲੇ ਮੈਚ ਵਾਲੇ ਦਿਨ ਖਿਡਾਰੀਆਂ/ਅਧਿਕਾਰੀਆਂ ਨੂੰ ਲੱਕੀ ਕੂਪਨ ਦਿੱਤੇ ਜਾਣਗੇ।  

ਇਹ ਮੈਚ ਸਟੇਡੀਅਮ ਵਿੱਚ ਫਲੱਡ ਲਾਈਟਾਂ ਹੇਠ ਖੇਡੇ ਜਾਣਗੇ ਅਤੇ ਦਰਸ਼ਕਾਂ ਦਾ ਦਾਖਲਾ ਮੁਫ਼ਤ ਹੋਵੇਗਾ । ਖਿਡਾਰੀਆਂ ਤੇ ਅਧਿਕਾਰੀਆਂ ਦੇ ਰਹਿਣ-ਸਹਿਣ, ਟਰਾਂਸਪੋਰਟ, ਸੁਰੱਖਿਆ, ਮੈਡੀਕਲ ਆਦਿ ਦੇ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। 

ਸੁਰਜੀਤ ਹਾਕੀ ਸੁਸਾਇਟੀ ਦੇ ਸੀ.ਈ.ਓ. ਇਕਬਾਲ ਸਿੰਘ ਸੰਧੂ , ਸੁਸਾਇਟੀ ਦੇ ਅਵੇਤਨੀ ਸਕੱਤਰ ਰਣਬੀਰ ਸਿੰਘ ਟੁੱਟ, ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਸ: ਲਖਵਿੰਦਰ ਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਟੂਰਨਾਮੈਂਟ ਦੇ ਸੈਮੀਫਾਈਨਲ ਅਤੇ ਫਾਈਨਲ ਮੈਚਾਂ ਦਾ ਲਾਈਵ ਟੈਲੀਕਾਸਟ ਕਰਨ ਦੇ ਪ੍ਰਬੰਧ ਕੀਤੇ ਗਏ ਹਨ।  ਆਲ ਇੰਡੀਆ ਰੇਡੀਓ, ਜਲੰਧਰ ਫਾਈਨਲ ਮੈਚ ਦੀ 'ਬਾਲ-ਟੂ-ਬਾਲ' ਰਨਿੰਗ ਕੁਮੈਂਟਰੀ ਵੀ ਰੀਲੇਅ ਵੀ ਹੋਵੇਗੀ । 

ਪਿਯੂਸ ਮਿੱਤਲ, ਸੀ.ਜੀ.ਐਮ (ਰਿਟੇਲ ਸੇਲ), ਇੰਡੀਅਨ ਆਇਲ ਸਮੇਤ ਸਥਾਨਕ ਵਿਧਾਇਕ ਟੂਰਨਾਮੈਂਟ ਦੌਰਾਨ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਵਾਰ ਵੀ ਇੰਡੀਅਨ  ਆਇਲ ਕਾਰਪੋਰੇਸ਼ਨ ਲਿਮਿਟੇਡ'  ਟੂਰਨਾਮੈਂਟ ਦੀ ਮੁੱਖ ਟਾਈਟਲ ਸਪਾਂਸਰ ਹੋਵੇਗੀ ਜਦਕਿ ਅਮਰੀਕਾ ਦੇ ਗਾਖਲ ਬ੍ਰਦਰਜ਼ ਟੂਰਨਾਮੈਂਟ ਦੇ ਸਹਿ ਸਪਾਂਸਰ ਹੋਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
Gold Price Down: ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
School Holiday in Punjab: ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
Shiromani Akali Dal: ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
Punjab News: ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
Embed widget