ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ 440 ਕਰੋੜ ਦਾ ਵੱਡਾ ਤੋਹਫਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਨੂੰ 11% ਡੀਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੇ ਹੁਣ ਹੜਤਾਲ ਨਾ ਕਰਨ ਦਾ ਵਾਅਦਾ ਕੀਤਾ ਹੈ। ਇਸ ਨਾਲ ਸਰਕਾਰ 'ਤੇ ਹਰ ਮਹੀਨੇ 440 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ।


 


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਸ਼ਾਮ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫੇ ਦੇ ਦਿੱਤਾ ਹੈ। ਮੁੱਖ ਮੰਤਰੀ ਨੇ ਕੱਲ੍ਹ ਇਕ ਟਵੀਟ ਕੀਤਾ ਸੀ ਕਿ ਉਹ ਪਹਿਲੀ ਨਵੰਬਰ ਨੂੰ ਸ਼ਾਮ 4 ਵਜੇ ਇਤਿਹਾਸਕ ਫੈਸਲਾ ਲੈਣ ਜਾ ਰਹੇ ਹਨ।ਉਹਨਾਂ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 7 ਕਿਲੋ ਵਾਟ ਤੱਕ ਦੇ ਉਪਭੋਗਤਾਵਾਂ ਲਈ ਬਿਜਲੀ ਦਰਾਂ  'ਚ 3 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ।



ਨਵੀਂ ਦਰਾਂ ਅੱਜ ਤੋਂ ਹੀ ਲਾਗੂ ਹੋਣਗੀਆਂ ਅਤੇ 100 ਯੂਨਿਟ ਤੱਕ 1 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿੱਲ ਆਏਗਾ।ਸੋਮਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਘਰੇਲੂ ਬਿਜਲੀ ਦੀਆਂ ਦਰਾਂ ਵਿੱਚ 3 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਬਾਅਦ 100 ਯੂਨਿਟ ਤੱਕ ਬਿਜਲੀ ਦੀ ਦਰ 4.19 ਪੈਸੇ ਤੋਂ ਘਟ ਕੇ 1.19 ਰੁਪਏ ਹੋ ਜਾਵੇਗੀ। ਇਸ ਦੇ ਨਾਲ ਹੀ 100 ਤੋਂ 300 ਯੂਨਿਟਾਂ ਲਈ ਇਹ ਦਰ 7 ਰੁਪਏ ਤੋਂ ਘਟ ਕੇ 4.01 ਰੁਪਏ ਅਤੇ ਇਸ ਤੋਂ ਉੱਪਰ 5.76 ਰੁਪਏ ਪ੍ਰਤੀ ਯੂਨਿਟ ਰਹਿ ਗਈ ਹੈ।


ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਦਾ ਐਲਾਨ ਕਰੀਬ ਡੇਢ-ਦੋ ਮਹੀਨਿਆਂ ਵਿੱਚ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਦੀ ਤਰਫੋਂ ਵੱਡਾ ਸਿਆਸੀ ਦਾਅ ਖੇਡਿਆ ਹੈ।



ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 72 ਲੱਖ ਖਪਤਕਾਰ ਹਨ। ਜਿਸ ਵਿੱਚੋਂ 95% ਖਪਤਕਾਰ ਇਸ ਵਿੱਚ ਸ਼ਾਮਲ ਹੋਣਗੇ। ਸਿਰਫ਼ 5% ਲੋਕ ਹੀ ਇਸ ਦੇ ਘੇਰੇ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਦੇਸ਼ ਵਿੱਚ ਸਭ ਤੋਂ ਘੱਟ ਦਰ ਹੋਵੇਗੀ। ਜਿਸ ਨੂੰ ਉਹ ਅੱਜ ਤੋਂ ਹੀ ਲਾਗੂ ਕਰ ਰਿਹਾ ਹੈ।