ਚੰਡੀਗੜ੍ਹ: ਜੇਕਰ ਤੁਸੀਂ ਵੀ ਕੋਰੋਨਾਵਾਇਰਸ ਨੂੰ ਹਲਕੇ ਵਿੱਚ ਲੈਂਦੇ ਹੋ ਅਤੇ ਬਿਨ੍ਹਾਂ ਮਾਸਕ ਬਾਹਰ ਘੁਮੰਦੇ ਫਿਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੀ ਹੈ।ਪੰਜਾਬ ਅੰਦਰ ਕੋਵਿਡ -19 ਦੇ ਤਾਜ਼ਾ ਵਾਧੇ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4,400 ਤੋਂ ਵੱਧ ਫੇਸ ਮਾਸਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਆਰਟੀ-ਪੀਸੀਆਰ ਟੈਸਟ ਕਰਵਾਉਣ ਲਈ ਪ੍ਰੇਰਿਆ।ਇਸ ਤੋਂ ਇਲਾਵਾ, 1,800 ਲੋਕਾਂ ਦੇ ਚਲਾਨ ਕੀਤੇ ਗਏ ਕਿਉਂਕਿ ਉਹ ਬਿਨ੍ਹਾਂ ਫੇਸ ਮਾਸਕ ਦੇ ਸੀ।ਪੁਲਿਸ ਨੇ 12,000 ਤੋਂ ਵੱਧ ਲੋਕਾਂ ਨੂੰ ਮੁਫ਼ਤ ਫੇਸ ਮਾਸਕ ਵੀ ਵੰਡੇ।
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ ਤੋਂ ਇਕ ਦਿਨ ਬਾਅਦ ਹੀ ਪੁਲਿਸ ਨੇ ਇਹ ਕਦਮ ਚੁੱਕਿਆ ਹੈ।ਕੈਪਟਨ ਨੇ ਰਾਜ ਵਿੱਚ ਸਭ ਨੂੰ ਫੇਸ ਮਾਸਕ ਲਗਾਉਣ ਦੇ ਆਦੇਸ਼ ਦਿੱਤੇ ਸਨ। ਪੁਲਿਸ ਅਤੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਜਨਤਕ ਖੇਤਰਾਂ ਵਿੱਚ ਅਤੇ ਸੜਕਾਂ ਅਤੇ ਗਲੀਆਂ 'ਤੇ ਬਿਨਾਂ ਫੇਸ ਮਾਸਕ ਦੇ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ ਜਾਣ ਅਤੇ ਨਜ਼ਦੀਕੀ ਆਰਟੀ-ਪੀਸੀਆਰ ਟੈਸਟਿੰਗ ਕਰਨ ਤਾਂ ਜੋ ਪਤਾ ਲੱਗ ਸਕੇ ਕਿ ਉਹ ਬਿਨ੍ਹਾਂ ਲੱਛਣਾਂ ਤੋਂ ਕੋਵਿਡ ਕੇਸ ਤਾਂ ਨਹੀਂ ਹਨ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦਿਨਕਰ ਗੁਪਤਾ ਨੇ ਵੇਰਵੇ ਦੱਸਦਿਆਂ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਸਾਥੀ ਨਾਗਰਿਕਾਂ ਦੀ ਸੁਰੱਖਿਆ ਲਈ ਸਮਾਜਿਕ ਇਕੱਠਾਂ 'ਤੇ ਪਾਬੰਧੀਆਂ ਦੀ ਪਾਲਣਾ ਕਰਨ ਅਤੇ ਭੀੜ ਵਾਲੀਆਂ ਥਾਵਾਂ ਤੋਂ ਬਚਣ ਲਈ ਫੇਸ ਮਾਸਕ ਪਾਉਣ।
ਡੀਜੀਪੀ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ ਲਈ ਟੈਸਟ ਕਰਵਾਉਣ ਅਤੇ ਚਲਾਨ ਜਾਰੀ ਕਰਨ ਤੋਂ ਇਲਾਵਾ, ਰਾਜ ਵਿੱਚ ਉਲੰਘਣਾ ਕਰਨ ਵਾਲਿਆਂ 7 ਲੋਕਾਂ ਖ਼ਿਲਾਫ਼ ਐਫਆਈਆਰਜ਼ ਵੀ ਦਰਜ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :