Punjab News: ਗੈਂਗਸਟਰ ਦੀਪਕ ਟੀਨੂੰ ਫਰਾਰ ਹੋਣ ਦੇ ਮਾਮਲੇ 'ਚ ਸੀਆਈਏ ਸਟਾਫ਼ ਦੇ ਇੰਚਾਰਜ ਪ੍ਰਿਤਪਾਲ ਦਾ 5 ਦਿਨਾਂ ਪੁਲਿਸ ਰਿਮਾਂਡ
Gangster Deepak Tinu: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ...
Gangster in Punjab: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 7 ਅਕਤੂਬਰ ਤੱਕ ਦਾ ਰਿਮਾਂਡ ’ਤੇ ਮਾਨਸਾ ਪੁਲਿਸ ਦੀ ਹਿਰਾਸਤ ’ਚ ਭੇਜ ਦਿੱਤਾ ਗਿਆ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ।
ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਸਰਕਾਰ ਤੋਂ ਵੀ ਅੱਕੀਆਂ ਆਂਗਣਵਾੜੀ ਮੁਲਾਜ਼ਮ, ਪੰਜਾਬ ਭਰ 'ਚ ਰੋਸ ਪ੍ਰਦਰਸ਼ਨ
ਉਧਰ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਗੈਂਗਸਟਰ ਦੀਪਕ ਟੀਨੂੰ ਦੇ ਝੁਨੀਰ ਦੇ ਬੈਂਕ ਉੱਪਰ ਬਣੇ ਇੱਕ ਚੁਬਾਰੇ ਵਿੱਚੋਂ ਫ਼ਰਾਰ ਹੋਣ ਦੀ ਜੋ ਗੱਲ ਸਾਹਮਣੇ ਆਈ ਸੀ, ਉਸ ਸ਼ੱਕ ਨੂੰ ਦੂਰ ਕਰਨ ਲਈ ਅੱਜ ਸਵੇਰ ਤੋਂ ਹੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਝੁਨੀਰ ਦੇ ਉਸ ਬੈਂਕ ਵਿੱਚ ਪਹੁੰਚੇ ਹੋਏ ਸਨ ਤੇ ਬੈਂਕ ਦੇ ਕੈਮਰਿਆਂ ਤੋਂ ਇਲਾਵਾ ਆਸ-ਪਾਸ ਦੇ ਪੰਜ ਤੋਂ ਛੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਲਈ ਗਈ ਹੈ।
ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਜ਼ਦੀਕੀ ਕੁਲਦੀਪ ਸਿੰਘ ਮੂਸਾ ਨੇ ਦੱਸਿਆ ਕਿ ਕੱਲ੍ਹ ਤੋਂ ਮੀਡੀਆ ਵਿੱਚ ਚੱਲ ਰਹੀਆਂ ਖਬਰਾਂ ਤਹਿਤ ਹੀ ਝੁਨੀਰ ਦੇ ਬੈਂਕ ਵਿੱਚ ਵੀਡੀਓ ਲੈਣ ਦੇ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਮੈਨੇਜਰ ਵੱਲੋਂ ਮਨ੍ਹਾ ਕਰ ਦਿੱਤਾ ਗਿਆ ਸੀ ਪਰ ਫਿਰ ਪੁਲਿਸ ਦੀ ਮਦਦ ਨਾਲ ਸੀਸੀਟੀਵੀ ਫੁਟੇਜ ਲਈ ਗਈ ਹੈ।
ਇਹ ਵੀ ਪੜ੍ਹੋ: Indian Air Force: ਭਾਰਤੀ ਹਵਾਈ ਫੌਜ ਨੂੰ ਮਿਲਿਆ ਜਬਰਦਸਤ ਲੜਾਕੂ LCH Helicopter
ਉਨ੍ਹਾਂ ਦੱਸਿਆ ਕਿ ਬੈਂਕ ਦੇ ਕੈਮਰਿਆਂ ਤੋਂ ਇਲਾਵਾ ਆਸ ਪਾਸ ਦੇ ਪੰਜ ਤੋਂ ਛੇ ਕੈਮਰਿਆਂ ਦੀ ਇੱਕ ਹਫ਼ਤੇ ਦੀ ਸੀਸੀਟੀਵੀ ਫੁਟੇਜ ਲਈ ਗਈ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।