ਪੜਚੋਲ ਕਰੋ

Lok Sabha Elections: ਔਰਤਾਂ ਨੂੰ ਕਾਂਗਰਸ ਦੀਆਂ 5 ਗਰੰਟੀਆਂ, ਲੋਕ ਸਭਾ ਚੋਣਾਂ ਚ ਬਦਲੇਗੀ ਰਣਨੀਤੀ

Lok Sabha Elections: ਰਾਹੁਲ ਗਾਂਧੀ ਵੱਲੋਂ ਐਲਾਨੀਆਂ ਪੰਜ ਨਾਰੀ ਨਿਆਂ ਗਰੰਟੀਆਂ ਵਿੱਚ ਮਹਾਲਕਸ਼ਮੀ, ਆਧੀ ਆਬਾਦੀ-ਪੁਰਾ ਹੱਕ, ਸ਼ਕਤੀ ਦਾ ਸਨਮਾਨ, ਅਧਿਕਾਰ ਮੈਤਰੀ ਅਤੇ ਸਵਤਰੀਬਾਈ ਫੂਲੇ ਹੋਸਟਲ ਸਕੀਮ ਸ਼ਾਮਲ ਹਨ।

ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦੇਸ਼ ਦੀਆਂ ਔਰਤਾਂ ਲਈ ਪੰਜ ਢੁਕਵੀਆਂ ਗਰੰਟੀਆਂ ਦੀ ਸ਼ਲਾਘਾ ਕੀਤੀ। 

ਰਾਹੁਲ ਗਾਂਧੀ ਵੱਲੋਂ ਐਲਾਨੀਆਂ ਪੰਜ ਨਾਰੀ ਨਿਆਂ ਗਰੰਟੀਆਂ ਵਿੱਚ ਮਹਾਲਕਸ਼ਮੀ, ਆਧੀ ਆਬਾਦੀ-ਪੁਰਾ ਹੱਕ, ਸ਼ਕਤੀ ਦਾ ਸਨਮਾਨ, ਅਧਿਕਾਰ ਮੈਤਰੀ ਅਤੇ ਸਵਤਰੀਬਾਈ ਫੂਲੇ ਹੋਸਟਲ ਸਕੀਮ ਸ਼ਾਮਲ ਹਨ। ਕਾਂਗਰਸ ਦਾ ਹਮੇਸ਼ਾ ਤੋਂ ਮੰਨਣਾ ਰਿਹਾ ਹੈ ਕਿ ਔਰਤਾਂ ਦੇ ਸਸ਼ਕਤੀਕਰਨ ਤੋਂ ਬਿਨਾਂ ਦੇਸ਼ ਤਰੱਕੀ ਨਹੀਂ ਕਰ ਸਕਦਾ। ਇਹੀ ਕਾਰਨ ਹੈ ਕਿ ਪਾਰਟੀ ਵਿਸ਼ੇਸ਼ ਤੌਰ 'ਤੇ ਔਰਤਾਂ ਲਈ ਪੰਜ ਸ਼ਾਨਦਾਰ ਗਰੰਟੀਆਂ ਲੈ ਕੇ ਆਈ ਹੈ। 

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਮਹਾਂਲਕਸ਼ਮੀ ਗਾਰੰਟੀ ਵਿੱਚ ਗਰੀਬ ਪਰਿਵਾਰ ਦੀ ਔਰਤ ਨੂੰ ਪ੍ਰਤੀ ਸਾਲ ਇੱਕ ਲੱਖ ਰੁਪਏ ਦੀ ਮਦਦ ਸ਼ਾਮਲ ਹੈ। ਇਸ ਰਕਮ ਨਾਲ ਔਰਤਾਂ ਆਰਥਿਕ ਤੌਰ 'ਤੇ ਸੁਤੰਤਰ ਹੋ ਸਕਦੀਆਂ ਹਨ। ਇਸ ਤੋਂ ਇਲਾਵਾ, ਆਧੀ ਆਬਾਦੀ-ਪੁਰਾ ਹੱਕ ਕੇਂਦਰ ਸਰਕਾਰ ਦੀਆਂ ਨਵੀਆਂ ਨਿਯੁਕਤੀਆਂ ਵਿੱਚ ਔਰਤਾਂ ਦੀ 50 ਪ੍ਰਤੀਸ਼ਤ ਹਿੱਸੇਦਾਰੀ / ਅਧਿਕਾਰਾਂ ਨੂੰ ਯਕੀਨੀ ਬਣਾਏਗਾ। 

"ਅਸੀਂ ਅਕਸਰ ਆਂਗਣਵਾੜੀ, ਆਸ਼ਾ ਅਤੇ ਮਿਡ-ਡੇਅ ਮੀਲ ਵਰਕਰਾਂ ਨੂੰ ਆਪਣੀ ਤਨਖਾਹ ਵਾਧੇ ਲਈ ਵਿਰੋਧ ਪ੍ਰਦਰਸ਼ਨ ਕਰਦੇ ਦੇਖਿਆ ਹੈ। 'ਸ਼ਕਤੀ ਕਾ ਸੰਮਾਨ' ਤਹਿਤ ਇਨ੍ਹਾਂ ਔਰਤਾਂ ਦੀ ਮਹੀਨਾਵਾਰ ਤਨਖਾਹ 'ਚ ਕੇਂਦਰ ਸਰਕਾਰ ਦਾ ਯੋਗਦਾਨ ਦੁੱਗਣਾ ਕੀਤਾ ਜਾਵੇਗਾ। ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਅਧਿਕਾਰ ਮੈਤਰੀ ਯੋਜਨਾ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਔਰਤਾਂ ਨੂੰ ਜਾਗਰੂਕ ਕਰਨ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਹਰੇਕ ਪੰਚਾਇਤ ਵਿੱਚ ਇੱਕ ਪੈਰਾ-ਲੀਗਲ ਜਾਂ ਕਾਨੂੰਨੀ ਸਹਾਇਕ ਨਿਯੁਕਤ ਕੀਤਾ ਜਾਵੇਗਾ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਔਰਤਾਂ ਅਕਸਰ ਉਨ੍ਹਾਂ ਮੌਕਿਆਂ ਨੂੰ ਲੈਣ ਤੋਂ ਝਿਜਕਦੀਆਂ ਹਨ ਜੋ ਉਨ੍ਹਾਂ ਦੇ ਜੱਦੀ ਸ਼ਹਿਰਾਂ ਤੋਂ ਦੂਰ ਹੁੰਦੀਆਂ ਹਨ। ਕਾਂਗਰਸ ਸਵਿਤਰੀ ਬਾਈ ਫੂਲੇ ਹੋਸਟਲ ਸਕੀਮ ਨਾਲ ਇਸ ਮੁੱਦੇ ਨੂੰ ਹੱਲ ਕਰਨ ਲਈ ਵਚਨਬੱਧ ਹੈ। ਕੇਂਦਰ ਦੇਸ਼ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਘੱਟੋ ਘੱਟ ਇੱਕ ਕੰਮਕਾਜੀ ਮਹਿਲਾ ਹੋਸਟਲ ਬਣਾਏਗਾ ਅਤੇ ਬਾਅਦ ਵਿੱਚ ਦੇਸ਼ ਭਰ ਵਿੱਚ ਇਨ੍ਹਾਂ ਹੋਸਟਲਾਂ ਦੀ ਗਿਣਤੀ ਦੁੱਗਣੀ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਭਰ 'ਚ ਜ਼ਮੀਨੀ ਪੱਧਰ 'ਤੇ ਖੋਜ਼ ਕਰਨ ਤੋਂ ਬਾਅਦ ਔਰਤਾਂ ਲਈ ਇਹ ਗਰੰਟੀਆਂ ਦਿੱਤੀਆਂ ਹਨ। ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਕਹਿਣ 'ਤੇ ਕਾਇਮ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget