Punjab News: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਮੋੜ ਮੰਡੀ ਵਿੱਚ ਸ਼ੁੱਕਰਵਾਰ ਸਵੇਰੇ ਦੋ ਕਾਰ ਸਵਾਰ ਨੌਜਵਾਨ ਇੱਕ ਆੜ੍ਹਤੀਏ ਦੀ ਦੁਕਾਨ ਤੋਂ ਪੰਜ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 


ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਮੌੜ ਮੰਡੀ ਦੇ ਰਹਿਣ ਵਾਲੇ ਵਿਜੇ ਕੁਮਾਰ ਨਾਮਕ ਆੜ੍ਹਤੀਆ  ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਦੇ ਹੇਠਾਂ ਬਣੀ ਦੁਕਾਨ ਖੋਲ੍ਹੀ ਹੋਈ ਸੀ। ਜਦੋਂ ਉਹ ਦੁਕਾਨ ਦੀ ਸਫ਼ਾਈ ਕਰ ਰਿਹਾ ਸੀ ਤਾਂ ਦੋ ਨੌਜਵਾਨ ਆਈ-20 ਕਾਰ 'ਤੇ ਸਵਾਰ ਹੋ ਕੇ ਆਏ ਅਤੇ ਹਥਿਆਰਾਂ ਦੇ ਜ਼ੋਰ 'ਤੇ ਦੁਕਾਨ ਦੇ ਅੰਦਰ ਰੱਖਿਆ ਬਾਕਸ ਖੋਲ੍ਹ ਕੇ ਪੰਜ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ|


ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਪੀੜਤ ਵਿਜੇ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਮੋੜ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਮੁੱਢਲੀ ਜਾਂਚ ਦੌਰਾਨ ਜਦੋਂ ਪੁਲੀਸ ਨੇ ਦੁਕਾਨ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਤਲਾਸ਼ੀ ਲਈ ਤਾਂ ਉਸ ਵਿੱਚ ਲੁਟੇਰਿਆਂ ਦੀਆਂ ਤਸਵੀਰਾਂ ਕੈਦ ਹੋ ਗਈਆਂ। ਸੀਸੀਟੀਵੀ ਫੁਟੇਜ ਵਿੱਚ ਕਾਰ ਵਿੱਚ ਸਵਾਰ ਲੁਟੇਰੇ ਕਾਰ ਵਿੱਚ ਆਉਂਦੇ-ਜਾਂਦੇ ਨਜ਼ਰ ਆ ਰਹੇ ਹਨ। 


ਬਠਿੰਡਾ ਦੇ ਐਸਐਸਪੀ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌੜ ਮੰਡੀ ਵਿੱਚ ਲੁੱਟ ਦੀ ਘਟਨਾ ਤੋਂ ਬਾਅਦ ਲੋਕਾਂ ਨੇ ਧਰਨਾ ਦਿੱਤਾ ਅਤੇ ਅਨਾਜ ਮੰਡੀ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ।


ਇਹ ਵੀ ਪੜ੍ਹੋ:: Corruption in police: ਪੁਲਿਸ ਚੋਂ ਰਿਸ਼ਵਤਖੋਰੀ ਖ਼ਤਮ ਕਰਨ ਲਈ ਐਕਸ਼ਨ ! ਡੀਜੀਪੀ ਨੇ ਜਾਰੀ ਕੀਤਾ ਸ਼ਿਕਾਇਤ ਨੰਬਰ, ਹੋਵੇਗੀ ਸਖ਼ਤ ਕਾਰਵਾਈ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।