ਪੜਚੋਲ ਕਰੋ

Moga News: ਕਿਸਾਨ ਅੰਦੋਲਨ ਵਿਚਾਲੇ ਮੋਗਾ ਜਿਲ੍ਹੇ 'ਚ ਲੱਗੀਆਂ 5 ਵੱਡੀਆਂ ਪਾਬੰਦੀਆਂ, 5 ਬੰਦਿਆਂ ਦੇ ਇੱਕਠ 'ਤੇ ਵੀ ਬੈਨ

Moga News:ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। 

Moga News:  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ  ਚਾਰੂ ਮਿਤਾ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।


ਸਤਲੁਜ ਚੋਂ ਰੇਤਾ ਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ

ਵਧੀਕ ਜ਼ਿਲ੍ਹਾ  ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ 'ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ।

 ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਪੈਦੇ ਸਮੂਹ ਪਿੰਡਾਂ ਦੇ ਰਕਬੇ ਵਿੱਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ.ਸੀ.ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ 'ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰ ਵੱਲੋਂ ਖੇਤਾਂ ਵਿੱਚੋਂ ਮਿੱਟੀ ਚਕਾਉਣ ਲਈ ਜਾਰੀ ਹੋਈਆਂ ਹਦਾਇਤਾਂ 'ਤੇ ਲਾਗੂ ਨਹੀਂ ਹੋਵੇਗਾ।

 


ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ 'ਤੇ ਰੋਕ

ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿੰਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਲਾਲ ਰੰਗ ਦੇ ਰਿਫਲੈਕਟਰ, ਆਈ ਗਲਾਸ ਜਾਂ ਕੋਈ ਹੋਰ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ 'ਤੇ ਰੋਕ ਲਗਾਈ ਗਈ ਹੈ। 

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ।ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।

 


ਮੁੱਖ ਹਾਈਵੇਅ ਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ 'ਚ ਵਿਘਨ ਪਾਉਂਦੇ ਹਨ, ਜਿਸ ਨਾਲ ਐਕਸੀਡੈਂਟ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੀ ਸੰਪਤੀ ਅਤੇ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨ੍ਹਾਂ ਪਸ਼ੂਆਂ ਦੁਆਰਾ ਸੜਕਾਂ 'ਤੇ ਗੰਦਗੀ ਵੀ ਪਾਈ ਜਾਂਦੀ ਹੈ।

 

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। 

ਉਨ੍ਹਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ 'ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ 'ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ। ਇਹ ਹੁਕਮ ਪੁਲਿਸ/ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ਤੇ ਲਾਗੂ ਨਹੀ ਹੋਵੇਗਾ।

 

ਕਿਰਾਏਦਾਰਾਂ ਦੀ ਸੂਚਨਾ ਦਰਜ ਕਰਾਉਣ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਅੰਦਰ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹਾ ਦੇ ਸਮੂਹ ਮਕਾਨ ਮਾਲਕਾਂ ਨੁੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ 'ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ 'ਚ ਮਕਾਨ ਮਾਲਕ ਦੇ ਵਿਰੁੱਧ ਜਾਬਤੇ ਅਨੁਸਾਰ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਟਾਪ ਹੈਡਲਾਈਨ

Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 
Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 
Punjab Election 2027:  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ! ਇਸ ਮਹੀਨੇ 'ਚ ਪੈ ਸਕਦੀਆਂ ਨੇ ਵੋਟਾਂ!
Punjab Election 2027:  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ! ਇਸ ਮਹੀਨੇ 'ਚ ਪੈ ਸਕਦੀਆਂ ਨੇ ਵੋਟਾਂ!
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Punjab Lottery Winner : ਧੀ ਦੇ ਜਨਮ ਨਾਲ ਪਰਿਵਾਰ ਦੀ ਚਮਕੀ ਕਿਸਮਤ, 200 ਰੁਪਏ ਦੀ ਲਾਟਰੀ ਨੇ ਜਿਤਾਏ ਡੇਢ ਕਰੋੜ
Punjab Lottery Winner : ਧੀ ਦੇ ਜਨਮ ਨਾਲ ਪਰਿਵਾਰ ਦੀ ਚਮਕੀ ਕਿਸਮਤ, 200 ਰੁਪਏ ਦੀ ਲਾਟਰੀ ਨੇ ਜਿਤਾਏ ਡੇਢ ਕਰੋੜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget