ਲੁਧਿਆਣਾ: ਲੁਧਿਆਣਾ-ਚੰਡੀਗੜ੍ਹ ਰੋਡ ਤੇ ਭਿਆਨਕ ਸੜਕ ਹਾਦਸਾ ਹੋਣ ਨਾਲ ਪੰਜ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਰਨ ਵਾਲਿਆਂ ਵਿੱਚ ਇੱਕ ਪੁਰਸ਼, ਇੱਕ ਮਹਿਲਾ ਤੇ ਤਿੰਨ ਬੱਚੇ ਸ਼ਾਮਲ ਸੀ। ਇਹ ਹਾਦਸਾ ਰਾਤ ਦੇ ਵੇਲੇ ਵਾਪਰਿਆ ਜਦੋਂ ਪਰਿਵਾਰ ਵਾਸੀ ਕਿਸੇ ਰਿਸ਼ਤੇਦਾਰ ਦੇ ਘਰ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਸ ਜਾ ਰਹੇ ਸੀ ਤਾਂ ਜਦੋਂ ਲੁਧਿਆਣਾ-ਚੰਡੀਗੜ੍ਹ ਹਾਈਵੇ ਤੇ ਪੁੱਜੇ ਤਾਂ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਉਹ ਡਿਵਾਇਡਰ ਨਾਲ ਟਕਰਾਅ ਗਈ ਤੇ ਇਹ ਹਾਦਸਾ ਵਾਪਰ ਗਿਆ। ਜਿਸ ਵਿੱਚ ਪੁਰਸ਼, ਮਹਿਲਾ ਸਮੇਤ ਤਿੰਨ ਬੱਚਿਆਂ ਦੀ ਮੌਕੇ ਤੇ ਹੀ ਮੌਤ ਗਈ । ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


164 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਬੋਲੇ ਸੀਐਮ ਭਗਵੰਤ ਮਾਨ, ਉਨ੍ਹਾਂ ਅਧਿਆਪਕਾਂ ਨੂੰ ਪੱਕੇ ਕੀਤਾ ਜਿਨ੍ਹਾਂ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਪੱਗਾਂ ਢਹਿੰਦੀਆਂ ਸੀ, ਡੰਡੇ ਪੈਂਦੇ ਸੀ, ਚੁੰਨੀਆਂ ਲਹਿੰਦੀਆਂ ਸੀ


ਪੁਲਿਸ ਮੁਤਾਬਕ ਅੱਜ ਤੜਕੇ ਚੰਡੀਗੜ੍ਹ ਰੋਡ ’ਤੇ ਤੇਜ਼ ਰਫ਼ਤਾਰ ਕਾਰ ਖੰਬੇ ਵਿੱਚ ਵੱਜਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 3 ਬੱਚੀਆਂ ਵੀ ਸ਼ਾਮਲ ਹਨ। ਔਰਤ ਗੰਭੀਰ ਫੱਟੜ ਹੈ, ਜਿਸ ਨੂੰ ਸੀਐਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦ ਪਛਾਣ ਰਾਜੇਸ਼, ਮਾਹੀ (5), ਖੁਸ਼ੀ (3), ਸੰਜਨਾ (30) ਤੇ ਜੈਸਮੀਨ ਵੱਜੋਂ ਹੋਈ ਹੈ। ਮ੍ਰਿਤਕ ਰਾਜੇਸ਼ ਦੀ ਪਤਨੀ ਪ੍ਰਿਆ ਨੂੰ ਸੀਐਮਸੀ ਦਾਖਲ ਕਰਵਾਇਆ ਗਿਆ ਹੈ। 


ਇਹ ਪਰਿਵਾਰ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਰਸਤੇ ਵਿੱਚ ਚੰਡੀਗੜ੍ਹ ਰੋਡ ’ਤੇ ਫੋਰਟਿਸ ਹਸਪਤਲ ਨੇੜੇ ਅੱਜ ਤੜਕੇ ਕਰੀਬ 2.45 ਵਜੇ ਕਾਰ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬਿਜਲੀ ਦੇ ਖੰਬੇ ਵਿੱਚ ਜਾ ਵੱਜੀ। 


ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਪੁਲਿਸ ਚੌਕੀ ਜੀਵਨ ਨਗਰ ਦੇ ਇੰਚਰਾਜ ਗੁਰਮੀਤ ਸਿੰਘ ਨੇ ਦੱਸਿਆ ਕਿ ਕਾਰ ਤੇਜ਼ ਰਫ਼ਤਾਰ ਸੀ, ਜਿਸ ਕਾਰਨ ਇਹ ਹਾਦਸਾ ਹੋਇਆ। ਫਿਲਹਾਲ ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ, ਜਿਥੇ ਮ੍ਰਿਤਕਾਂ ਦੇ ਵਾਰਸਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।