ਜੰਡਿਆਲਾ : ਪੰਜਾਬ ਦੀ 'ਆਮ ਆਦਮੀ ਪਾਰਟੀ' ਸਰਕਾਰ ਅੱਜ-ਕੱਲ੍ਹ ਕਾਫੀ ਐਕਟਿਵ ਮੋਡ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਸਮੇਂ-ਸਮੇਂ ਉੱਤੇ ਵੱਖ-ਵੱਖ ਤਰ੍ਹਾਂ ਦੇ ਹੁਕਮ ਦਿੱਤੇ ਜਾ ਰਹੇ ਹਨ। ਇਸ ਦੌਰਾਨ ਅੱਜ ਜੰਡਿਆਲਾ ਵਿਖੇ ਵਣ ਮੰਡਲ ਦੇ ਸਹਿਯੋਗ ਨਾਲ ਵਾਤਾਵਰਣ ਸਬੰਧੀ ਮੁੱਖ ਮੰਤਰੀ ਦੇ ਫਲੈਗਸ਼ਿਪ ਪ੍ਰੋਗਰਾਮ “ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰੀਆਵਲ ਲਹਿਰ” ਨੂੰ ਮੁੱਖ ਰੱਖਦਿਆਂ ਪੌਦੇ ਲਾਏ ਗਏ। ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਹਾੜੇ ਨੂੰ ਮਨਾਉਣ ਲਈ 50,000 ਪੌਦੇ ਅਤੇ 115 ਤ੍ਰਿਵੇਣੀ ਸਕੀਮ ਤਹਿਤ ਜੰਡਿਆਲਾ ਗੁਰੂ ਵਿੱਚ ਲਾਏ ਜਾਣਗੇ। ਇਸ ਦੀ ਜਾਣਕਾਰੀ Harbhajan Singh ETO ਨੇ ਟਵੀਟ ਕਰ ਕੇ ਦਿੱਤੀ ਹੈ।