ਤਰਨਤਾਰਨ: ਜੰਡਿਆਲਾ ਰੋਡ ਤੇ ਸਥਿਤੀ ਐਚਡੀਐਫਸੀ ਬੈਂਕ ਨੂੰ ਲੁਟੇਰੇ ਨੇ ਆਪਣਾ ਨਿਸ਼ਾਨਾ ਬਣਾਇਆ ਹੈ।ਬੈਂਕ ਵਿੱਚ ਦਿਨ ਦਿਹਾੜੇ 50 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦੇ ਕੇ ਲੁਟੇਰੇ ਫਰਾਰ ਹੋ ਗਏ।ਜਾਣਕਾਰੀ ਮੁਤਾਬਿਕ ਦੋ ਹੀ ਮੁਲਜ਼ਮ ਸੀ ਅਤੇ ਇੱਕ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ।


SSP ਤਰਨਤਾਰਨ ਨੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ।ਉਨ੍ਹਾਂ ਕਿਹਾ ਕਿ ਲੁਟੇਰਿਆਂ ਨੂੰ ਕਾਬੂ ਕਰਨ ਲਈ ਨਾਕਾ ਬੰਦੀ ਕੀਤੀ ਜਾ ਰਹੀ ਹੈ।ਪੁਲਿਸ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਸੀਸੀਟੀਵੀ ਵੀ ਖੰਗਾਲ ਰਹੀ ਹੈ।


 




 


ਜਾਣਕਾਰੀ ਮੁਤਾਬਕ ਕਰੀਬ 4 ਵਜੇ ਕੁਝ ਨਕਾਬਪੋਸ਼ ਨੌਜਵਾਨ ਬੈਂਕ 'ਚ ਦਾਖਲ ਹੋਏ। ਅੰਦਰ ਆਉਂਦਿਆਂ ਹੀ ਉਨ੍ਹਾਂ ਨੇ ਆਲੇ-ਦੁਆਲੇ ਦੇਖਿਆ ਅਤੇ ਹਥਿਆਰ ਦਿਖਾਉਂਦੇ ਹੋਏ ਬੈਂਕ ਵਿਚ ਮੌਜੂਦ ਮੁਲਾਜ਼ਮਾਂ ਅਤੇ ਲੋਕਾਂ ਨੂੰ ਚੁੱਪ ਕਰਕੇ ਬੈਠਣ ਲਈ ਕਿਹਾ। ਇਸ ਤੋਂ ਬਾਅਦ ਲੁਟੇਰੇ ਕੈਸ਼ੀਅਰ ਕੋਲ ਪਏ ਪੈਸੇ ਲੈ ਗਏ। ਕੁਝ ਹੀ ਮਿੰਟਾਂ ਵਿੱਚ ਲੁਟੇਰੇ ਸਾਰੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ।


 


ਬੈਂਕ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਛਾਣ-ਬੀਣ ਕੀਤੀ ਜਾ ਰਹੀ ਹੈ। ਬੈਂਕ ਵਿੱਚ ਮੌਜੂਦ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਸ-ਪਾਸ ਲੱਗੇ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਲੁਟੇਰਿਆਂ ਦੀ ਹਰਕਤ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ