Punjab News: ਅੱਜ ਮੌਸਮ ਵਿਭਾਗ ਨੇ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ, ਪਰ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸਵੇਰੇ ਹਲਕੀ ਬਾਰਿਸ਼ ਨਾਲ ਗਰਮੀ ਤੋਂ ਰਾਹਤ ਮਿਲੀ, ਜਦੋਂ ਕਿ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਿਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ।

ਇੱਥੇ ਫਿਰੋਜ਼ਪੁਰ ਦੇ ਸਰਹੱਦੀ ਕਸਬਾ ਮਮਦੋਟ ਦੇ ਗਜ਼ਨੀ ਵਾਲਾ ਪਿੰਡ ਨੇੜੇ ਸਤਲੁਜ ਦਰਿਆ ਦੇ ਪਾਰ ਖੇਤੀ ਕਰਨ ਗਏ ਔਰਤਾਂ ਸਮੇਤ ਲਗਭਗ 50 ਲੋਕ ਪਾਣੀ ਦੇ ਤੇਜ਼ ਵਹਾਅ ਵਿੱਚ ਫਸ ਗਏ।

ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਕਿਸ਼ਤੀ ਪਾਕਿਸਤਾਨ ਵੱਲ ਵਧਣ ਲੱਗੀ ਅਤੇ ਪਲਟਣ ਵਾਲੀ ਸੀ। ਸਥਿਤੀ ਨੂੰ ਗੰਭੀਰ ਹੁੰਦੇ ਦੇਖ ਕੇ ਪਿੰਡ ਦੇ ਕੁਝ ਨੌਜਵਾਨ ਦੂਜੀ ਕਿਸ਼ਤੀ ਵਿੱਚ ਪਹੁੰਚੇ ਅਤੇ ਸਾਰਿਆਂ ਨੂੰ ਸੁਰੱਖਿਅਤ ਕਿਨਾਰੇ 'ਤੇ ਪਹੁੰਚਾਇਆ।

ਪਿੰਡ ਵਾਸੀਆਂ ਅਨੁਸਾਰ ਗਜ਼ਨੀ ਵਾਲਾ ਪਿੰਡ ਦਰਿਆ ਦੇ ਪਾਰ ਸਥਿਤ ਹੈ ਤੇ ਲੋਕ ਹਰ ਰੋਜ਼ ਕਿਸ਼ਤੀ ਰਾਹੀਂ ਖੇਤੀ ਕਰਨ ਜਾਂਦੇ ਹਨ, ਪਰ ਇਹ ਹਾਦਸਾ ਪਾਣੀ ਦੇ ਪੱਧਰ ਵਿੱਚ ਵਾਧੇ ਅਤੇ ਤੇਜ਼ ਵਹਾਅ ਕਾਰਨ ਵਾਪਰਿਆ।

ਤੁਹਾਨੂੰ ਦੱਸ ਦੇਈਏ ਕਿ ਸੂਬੇ ਵਿੱਚ ਅਗਲੇ ਤਿੰਨ ਦਿਨਾਂ ਵਿੱਚ ਚੰਗਾ ਅਤੇ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਪਿਛਲੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਵੀ ਮੀਂਹ ਦਰਜ ਕੀਤਾ ਗਿਆ। ਲੁਧਿਆਣਾ ਵਿੱਚ 0.2 ਮਿਲੀਮੀਟਰ, ਪਟਿਆਲਾ ਵਿੱਚ 1.4 ਮਿਲੀਮੀਟਰ, ਮੋਹਾਲੀ ਵਿੱਚ 3 ਮਿਲੀਮੀਟਰ ਅਤੇ ਰੂਪਨਗਰ ਵਿੱਚ 10 ਮਿਲੀਮੀਟਰ ਦਰਜ ਕੀਤਾ ਗਿਆ ਹੈ।

ਇਸ ਨਾਲ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਅਤੇ ਹੁਣ ਤਾਪਮਾਨ ਲਗਭਗ ਆਮ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਤਾਪਮਾਨ 36.3 ਡਿਗਰੀ ਸੈਲਸੀਅਸ ਸੀ, ਜੋ ਕਿ ਆਮ ਨਾਲੋਂ 2.2 ਡਿਗਰੀ ਸੈਲਸੀਅਸ ਵੱਧ ਸੀ, ਪਰ ਸਵੇਰ ਦੀ ਬਾਰਿਸ਼ ਨੇ ਰਾਹਤ ਦਿੱਤੀ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 31.5 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 35 ਡਿਗਰੀ ਸੈਲਸੀਅਸ ਰਿਹਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।