ਪੜਚੋਲ ਕਰੋ

ਪੰਜਾਬ 'ਚ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ , ਅੰਮ੍ਰਿਤਸਰ 'ਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

Punjab News :  27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪਹਿਲੇ ਪੜਾਅ ਵਿੱਚ ਬਣਾਏ ਗ

Punjab News :  27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪਹਿਲੇ ਪੜਾਅ ਵਿੱਚ ਬਣਾਏ ਗਏ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ। ਹੁਣ 400 ਨਵੇਂ ਕਲੀਨਿਕਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ।

 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 27 ਜਨਵਰੀ ਨੂੰ ਅੰਮ੍ਰਿਤਸਰ 'ਚ ਇੱਕ ਉਦਘਾਟਨੀ ਪ੍ਰੋਗਰਾਮ ਹੋਵੇਗਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਜਦਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

 ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਸਰਕਾਰ ਬਣਨ 'ਤੇ ਪੰਜਾਬ 'ਚ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਹੁਣ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਇੱਕ ਕਰਕੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ, ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ।

 ਇਸੇ ਤਰ੍ਹਾਂ ਸਿਹਤ ਮੰਤਰੀ ਡਾ: ਬਲਬੀਰ ਨੇ ਆਮ ਆਦਮੀ ਕਲੀਨਿਕ ਦੀਆਂ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਲਾਜ ਦੌਰਾਨ ਤਿੰਨ ਲੱਖ ਤੋਂ ਵੱਧ ਲੋਕਾਂ ਦੇ ਮੁਫ਼ਤ ਟੈਸਟ ਵੀ ਕੀਤੇ ਗਏ ਹਨ ਅਤੇ ਨਾਲ ਹੀ ਲੋਕਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਡਾ: ਬਲਬੀਰ ਨੇ ਕਿਹਾ ਕਿ 'ਆਪ' ਸਰਕਾਰ ਦੀ ਪਹਿਲੀ ਤਰਜੀਹ ਆਮ ਲੋਕਾਂ ਨੂੰ ਸਿੱਖਿਆ ਅਤੇ ਦਵਾਈ ਦੇ ਤਨਾਅ ਤੋਂ ਮੁਕਤ ਕਰਵਾਉਣਾ ਹੈ | ਜਦੋਂ ਆਮ ਲੋਕਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਦਿਆ, ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਸਿਹਤ ਜਾਂਚ ਦੀ ਸਹੂਲਤ ਮਿਲੇਗੀ ਤਾਂ ਉਨ੍ਹਾਂ ਦਾ ਬਹੁਤ ਸਾਰਾ ਪੈਸਾ ਬਚੇਗਾ। ਇਸ ਪੈਸੇ ਦੀ ਵਰਤੋਂ ਉਹ ਰੋਜ਼ਾਨਾ ਦੀਆਂ ਲੋੜਾਂ ਪੂਰਾ ਕਰਨ ਲਈ ਕਰਨਗੇ। ਇਸ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਸਮਾਜ ਸਰਵਪੱਖੀ ਤਰੱਕੀ ਕਰੇਗਾ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget