ਪੜਚੋਲ ਕਰੋ

Punjab News: CM ਮਾਨ ਨੇ ਕਰ ਦਿੱਤਾ ਵੱਡਾ ਐਲਾਨ, ਖੋਲ੍ਹੇ ਜਾਣਗੇ 500 ਨਵੇਂ ਆਮ ਆਦਮੀ ਕਲੀਨਿਕ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।

ਅੰਮ੍ਰਿਤਸਰ ਵਿਖੇ 27 ਜਨਵਰੀ ਨੂੰ ਹੋਣ ਵਾਲੇ ਵੱਡੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਹੈਲਥ ਪੈਕੇਜ ਮੁਫਤ ਪ੍ਰਦਾਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ ਜਿਸ ਨਾਲ ਅਜਿਹੇ 500 ਕਲੀਨਿਕ ਕਾਰਜਸ਼ੀਲ ਹੋ ਜਾਣਗੇ।

ਭਗਵੰਤ ਮਾਨ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ਦੀ ਸਿਹਤ ਸੰਭਾਲ ਵਿਵਸਥਾ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਮੌਕੇ ਹੋਣ ਵਾਲੇ ਸਮਾਗਮ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਸੂਬਾ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਪ੍ਰਤੀ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਵਸਨੀਕਾਂ ਨੂੰ ਹੁਣ ਇਲਾਜ ਤੇ ਜਾਂਚ ਸਹੂਲਤਾਂ ਲਈ ਹਸਪਤਾਲਾਂ ਵਿੱਚ ਵੱਡੇ ਖਰਚੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਡਾਕਟਰੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ ਜਾਂ ਫਿਰ ਆਨਲਾਈਨ ਸਮਾਂ ਲੈਣ ਦੀ ਸਹੂਲਤ ਵੀ ਹਾਸਲ ਕਰ ਸਕਦੇ ਹਨ।

ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ ਤੇ ਹੋਰ ਵੀ ਹਾਜ਼ਰ ਸਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget