Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ  ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਭ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ, ਸਿਹਤ, ਸਿੱਖਿਆ ਅਤੇ ਵਪਾਰ ਨੂੰ ਪਹਿਲ ਦੇਵੇਗੀ।


ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲੇ ਪੜ੍ਹਾਅ ਤਹਿਤ ਪੰਜਾਬ ਦੇ 500 ਪਿੰਡਾਂ ਨੂੰ ਜਲਦ ਸਮਾਰਟ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਖੇਡਾਂ ਤੋਂ ਇਲਾਵਾ ਹੋਰ ਵੀ ਜਿੰਨ੍ਹੀਆਂ ਸੁੱਖ-ਸਹੂਲਤਾਂ ਸ਼ਹਿਰਾਂ ਚ ਮਿਲਦੀਆਂ ਹਨ, ਉਹ ਜਲਦ ਹੀ ਪਿੰਡਾਂ ਵਿੱਚ ਮਿਲਣਗੀਆਂ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਐਨਆਰਆਈਜ਼ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।


ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿਛਲੇ 3-4 ਹਫ਼ਤਿਆਂ ਤੋਂ ਐਨਆਰਆਈਜ਼ ਦੀਆਂ ਸਮੱਸਿਆਵਾਂ ਨੂੰ ਸੁਣ ਰਹੀ ਹੈ।  ਉਨ੍ਹਾਂ ਕਿਹਾ ਕਿ ਐਨਆਰਆਈਜ਼ ਦੇ ਕਰੀਬ 650 ਕੇਸ ਵੱਖ-ਵੱਖ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨੂੰ ਸੌਂਪੇ ਹੋਏ ਹਨ, ਜਿਨ੍ਹਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ ਵਿਖੇ ਅਪ੍ਰੈਲ ਚ ਦੁਬਾਰਾ ਫੇਰ ਐਨਆਰਆਈਜ਼ ਦੀਆਂ ਸਮੱਸਿਆਵਾਂ ਨੂੰ ਸੁਨਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।


ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਬਾਹਰਲੇ ਦੇਸ਼ਾਂ ਵਿੱਚ ਪੰਜਾਬੀਆਂ ਨੇ ਆਪਣੀ ਹੱਡ ਤੋੜ ਮਿਹਨਤ ਸਦਕਾ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ ਅਤੇ ਪੜ੍ਹ-ਲਿਖ ਕੇ ਉੱਚ ਅਹੁੱਦਿਆਂ ਤੇ ਪਹੁੰਚੇ ਹਨ ਤੇ ਆਪਣੇ ਦੇਸ਼, ਪੰਜਾਬ ਅਤੇ ਪਰਿਵਾਰ ਨੂੰ ਬੁਲੰਦੀਆਂ ਤੇ ਲੈ ਕੇ ਗਏ ਹਨ।  ਉਨ੍ਹਾਂ ਕਿਹਾ ਕਿ ਜੋ-ਜੋ ਪੰਜਾਬ ਬਾਹਰ ਵਸਦੇ ਹਨ ਉਹ ਆਪਣੇ ਪਿੰਡ ਦੇ ਵਿਕਾਸ ਲਈ ਕੁਝ ਨਾ ਕੁਝ ਸਹਿਯੋਗ ਜ਼ਰੂਰ ਦੇਣ। ਇਸ ਮੌਕੇ ਉਨ੍ਹਾਂ ਸਮੂਹ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।