ਪੜਚੋਲ ਕਰੋ
Advertisement
ਕੋਰੋਨਾ ਨਿਯਮਾਂ ਤੇ ਸਰਕਾਰ ਸਖ਼ਤ, ਹੋਮ ਕੁਆਰੰਟੀਨ ਦਾ ਉਲੰਘਣ ਕਰਨ ਤੇ ਠੁਕੇਗਾ 5000 ਜੁਰਮਾਨਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ 'ਚ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਚੰਡੀਗੜ੍ਹ: ਪੰਜਾਬ 'ਚ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਤੇ ਹੁਣ ਮੋਟਾ ਜੁਰਮਾਨਾ ਠੋਕਿਆ ਜਾਵੇਗਾ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ 'ਚ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਸੂਬੇ ਵਿੱਚ ਇਸ ਵੇਲੇ 951 ਮਰੀਜ਼ ਹੋਮ ਕੁਆਰੰਟੀਨ ਵਿੱਚ ਹਨ।ਮੁੱਖ ਮੰਤਰੀ ਨੇ ਸੂਬੇ ਵਿੱਚ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਰੈਸਟੋਰੈਂਟ ਅਤੇ ਖਾਣ ਪੀਣ ਵਾਲੀਆਂ ਵਪਾਰਕ ਥਾਵਾਂ 'ਤੇ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ 5000 ਰੁਪਏ ਜੁਰਮਾਨਾ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕੱਠਾਂ ਦੌਰਾਨ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ ਵਾਲੇ ਅਤੇ ਤੈਅ ਸ਼ੁਦਾ ਗਿਣਤੀ ਤੋਂ ਵੱਧ ਇਕੱਠ ਕਰਨ ਵਾਲਿਆਂ 'ਤੇ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਮੌਜੂਦਾ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੁਕਾਨਾਂ/ਵਪਾਰਕ ਥਾਵਾਂ ਨੂੰ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ 'ਤੇ 2000 ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ।ਜਦਕਿ ਬੱਸਾਂ ਅਤੇ ਕਾਰਾਂ ਵਿੱਚ ਅਜਿਹੀ ਉਲੰਘਣਾ ਕਰਨ 'ਤੇ ਕ੍ਰਮਵਾਰ 3000 ਰੁਪਏ ਅਤੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ।ਆਟੋ-ਰਿਕਸ਼ਾ 'ਤੇ ਦੋ-ਪਹੀਆ ਵਾਹਨਾਂ ਦੇ ਸਬੰਧ ਵਿੱਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement