Maharaja Rranjit Singh: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨੇ ਸ਼ਰਧਾਲੂਆਂ ਲਈ ਵੀਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਵਿੱਚ 21-30 ਜੂਨ 2022 ਤੱਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਾਲਾਨਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ 509 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਾਲ-ਨਾਲ ਬਰਸੀ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਉਹ 21 ਜੂਨ ਨੂੰ ਪਾਕਿਸਤਾਨ ਵਿੱਚ ਦਾਖਲ ਹੋਣਗੇ ਅਤੇ 30 ਜੂਨ, 2022 ਨੂੰ ਭਾਰਤ ਪਰਤਣਗੇ।


ਇਸ ਨੂੰ ਲੈ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੱਤੀ ਗਈ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ, ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ 21-30 ਜੂਨ 2024 ਤੱਕ ਪਾਕਿਸਤਾਨ ਵਿੱਚ ਹੋਣ ਵਾਲੀ ਸਾਲਾਨਾ ਬਰਸੀ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ 509 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ।






ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਹਰ ਸਾਲ ਵੀਜ਼ਾ ਜਾਰੀ ਕਰਦਾ ਹੈ। ਇਸ ਦੇ ਨਾਲ ਹੀ ਚੁਣੇ ਗਏ ਯਾਤਰੀਆਂ ਦੇ ਵੀਜ਼ਾ ਲਈ ਫਾਈਲਾਂ ਪਾਕਿਸਤਾਨ ਅੰਬੈਸੀ ਨੂੰ ਭੇਜੀਆਂ ਗਈਆਂ ਸਨ ਜਿਨ੍ਹਾਂ ਵਿੱਚੋਂ ਕੁੱਲ 509 ਲੋਕਾਂ ਨੂੰ ਵੀਜ਼ੇ ਦਿੱਤੇ ਹਨ।


ਇਨ੍ਹਾਂ 10 ਦਿਨਾਂ ਦੌਰਾਨ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਦੇ ਲਾਹੌਰ ਸਥਿਤ ਗੁਰਧਾਮਾਂ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਦੇ ਦਰਸ਼ਨ ਕਰੇਗਾ। ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ, ਪੰਜਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਮੱਥਾ ਟੇਕਿਆ ਜਾਵੇਗਾ। ਇਸ ਤੋਂ ਬਾਅਦ ਇਹ ਜੱਥਾ 30 ਜੂਨ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਪਰਤੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ