Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ।
ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਜਿਸਟਰਡ ਉਸਾਰੀ ਕਿਰਤੀ ਆਪਣੀਆਂ ਧੀਆਂ ਦੇ ਵਿਆਹ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ (ਬੀਓਸੀਡਬਲਯੂ ਬੋਰਡ) ਦੀ ਸ਼ਗਨ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦੇ ਯੋਗ ਹੈ। ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸ਼ਰਾਬ ਕਾਰੋਬਾਰ ਦਾ ਇੰਨਾ ਮਾੜਾ ਹਾਲ! 12ਵੀਂ ਵਾਰ ਬੋਲੀ ਵੇਲੇ ਵੀ ਨਹੀਂ ਲੱਭੇ ਠੇਕੇਦਾਰ
ਇਸ ਤੋਂ ਇਲਾਵਾ ਮੰਤਰੀ ਮਾਨ ਨੇ ਦੱਸਿਆ ਕਿ ਜੇਕਰ ਕੋਈ ਮਹਿਲਾ ਉਸਾਰੀ ਕਿਰਤੀ ਜੋ ਕਿ ਬੀਓਸੀਡਬਲਯੂ ਬੋਰਡ ਨਾਲ ਰਜਿਸਟਰਡ ਹੈ ਤਾਂ ਉਹ ਵੀ ਆਪਣੇ ਵਿਆਹ ਲਈ ਸ਼ਗਨ ਦੀ ਰਾਸ਼ੀ ਪ੍ਰਾਪਤ ਕਰਨ ਦੀ ਹੱਕਦਾਰ ਹੈ, ਬਸ਼ਰਤੇ ਉਸਦੇ ਰਜਿਸਟਰਡ ਮਾਪਿਆਂ ਨੇ ਪਹਿਲਾਂ ਉਸਦੇ ਵਿਆਹ ਲਈ ਇਸ ਸਕੀਮ ਦਾ ਲਾਭ ਨਾ ਲਿਆ ਹੋਵੇ।
ਇਹ ਵੀ ਪੜ੍ਹੋ : ਨਿਮਰਤ ਖਹਿਰਾ ਚੱਲੀ ਬਾਲੀਵੁੱਡ, ਜਲਦ ਹੀ ਗਾਇਕ ਅਰਮਾਨ ਮਲਿਕ ਨਾਲ ਕਰੇਗੀ ਕੋਲੈਬ
ਮੰਤਰੀ ਨੇ ਅੱਗੇ ਕਿਹਾ ਕਿ ਕੋਈ ਵੀ ਰਜਿਸਟਰਡ ਉਸਾਰੀ ਕਿਰਤੀ ਆਪਣੀ ਬੇਟੀ ਦੇ ਵਿਆਹ ਤੋਂ ਬਾਅਦ ਛੇ ਮਹੀਨਿਆਂ ਦੇ ਅੰਦਰ ਅੰਦਰ ਸਗੁਨ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰ ਸਕਦਾ ਹੈ। ਉਨਾਂ ਕਿਹਾ ਕਿ ਵਿਆਹ ਨੂੰ ਪ੍ਰਮਾਣਿਤ ਕਰਨ ਲਈ ਬਿਨੈ-ਪੱਤਰ ਦੇ ਨਾਲ ਮੈਰਿਜ ਰਜਿਸਟ੍ਰੇਸ਼ਨ ਅਥਾਰਟੀ ਦੁਆਰਾ ਜਾਰੀ ਸਰਟੀਫਿਕੇਟ ਜਮ੍ਹਾ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਵਰਗ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।