ਯੁਵਾ ਸੰਗਮ ਪ੍ਰੋਗਰਾਮ’ ਦੇ ਹਿੱਸੇ ਵਜੋਂ, ਝਾਰਖੰਡ ਦੇ 51   ਵਿਦਿਆਰਥੀਆਂ ਦੇ ਸਮੂਹ ਨੂੰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਨਾਲ ਗੱਲਬਾਤ ਕਰਨ ਦਾ ਖਾਸ ਮੌਕਾ ਮਿਲਿਆ।



ਯੁਵਾ ਸੰਗਮ ਪ੍ਰੋਗਰਾਮ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਇਹ ਪ੍ਰੋਗਰਾਮ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਹੱਤਵਪੂਰਨ ਪਹਿਲਕਦਮੀ, ‘ਏਕ ਭਾਰਤ ਸ੍ਰੇਸ਼ਟ ਭਾਰਤ’ ਹੇਠ ਆਉਂਦਾ ਹੈ। ਇਹ ਭਾਰਤ ਭਰ ਦੇ ਵੱਖ-ਵੱਖ ਰਾਜਾਂ ਦੇ ਨੌਜਵਾਨਾਂ ਵਿੱਚ ਸਭਿਆਚਾਰਕ ਸਬੰਧਾਂ ਨੂੰ ਹੋਰ ਪਕੇਰਾ ਕਰਨ ਅਤੇ ਆਪਸੀ ਸਮਝ ਨੂੰ ਵਧਾਉਣ ’ਤੇ ਕੇਂਦਰਿਤ ਹੈ।


ਪੁਰੋਹਿਤ ਨੇ ਵਿਦਿਆਰਥੀਆਂ ਨੂੰ ‘ਸਾਦਾ ਜੀਵਨ, ਉੱਚੀ ਸੋਚ’ ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਇਮਾਨਦਾਰੀ ਅਤੇ ਪਿਆਰ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸ ਦੇ ਨਾਲ ਹੀ, ਉਨ੍ਹਾਂ ਨੇ ਖੁਦ ਨਾਲੋਂ ਹੋਰ ਸਮਾਜਿਕ ਕਦਰਾਂ ਕੀਮਤਾਂ ਨੂੰ  ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ‘ਵਿਕਸਿਤ ਭਾਰਤ 2047’ ਦੀ ਸ਼ੁਰੂਆਤ ਕਰਨ ਲਈ ਆਪਣਾ ਸਮੁੱਚਾ ਯੋਗਦਾਨ ਪਾਉਣ ਲਈ ਕਿਹਾ।


ਰਾਜਪਾਲ ਨੇ ਅੰਤਰ-ਸੱਭਿਆਚਾਰਕ ਸਬੰਧਾਂ ਦੀ ਪਾਲਣਾ ਕਰਕੇ ਸਾਡੇ ਰਾਸ਼ਟਰ ਦੇ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ‘ਯੁਵਾ ਸੰਗਮ ਪ੍ਰੋਗਰਾਮ’ ਦੀ ਸਮਰੱਥਾ ਬਾਰੇ ਸਾਰਕਾਰਾਤਮਕ ਆਸ ਪ੍ਰਗਟਾਈ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਅਤੇ ਝਾਰਖੰਡ ਵਿਚਕਾਰ ਸਾਂਝ ਵਿਦਿਆਰਥੀਆਂ ਨੂੰ ਪੰਜਾਬ ਦੇ ਸੱਭਿਆਚਾਰ ਦੀ ਵਿਆਪਕ ਅਤੇ ਬਹੁ-ਆਯਾਮੀ ਸਮਝ ਪ੍ਰਦਾਨ ਕਰੇਗਾ। ਇਹ ਵੱਡਾ ਤਜਰਬਾ ਨਾ ਸਿਰਫ਼ ਉਨ੍ਹਾਂ ਦੇ ਅਕਾਦਮਿਕ ਸਫ਼ਰ ਨੂੰ ਖੁਸ਼ਹਾਲ ਕਰੇਗਾ ਸਗੋਂ ਸਾਡੇ ਰਾਸ਼ਟਰ ਨੂੰ ਪਰਿਭਾਸ਼ਿਤ ਕਰਨ ਵਾਲੀ ਸੱਭਿਆਚਾਰਕ ਵਿਭਿੰਨਤਾ ਲਈ ਵੀ ਅਹਿਮਿ ਭੂਮਿਕਾ ਨਿਭਾਏਗਾ।


ਇਸ ਪਹਿਲਕਦਮੀ ਦੇ ਤਹਿਤ, ਭਾਰਤ ਭਰ ਦੀਆਂ 22 ਉੱਚ ਸਿੱਖਿਆ ਸੰਸਥਾਵਾਂ ਨੂੰ ਜੋੜਿਆ ਗਿਆ ਹੈ,  ਪੰਜਾਬ ਅਤੇ ਝਾਰਖੰਡ ਅਜਿਹੇ ਜੋੜਿਆਂ ਵਿਚੋਂ ਇੱਕ ਹੈ। ਯੁਵਾ ਸੰਗਮ ਪ੍ਰੋਗਰਾਮ ਇੱਕ ਗਤੀਸ਼ੀਲ ਸਭਿਆਚਾਰਕ ਆਦਾਨ-ਪ੍ਰਦਾਨ  ਕਰਨ ਵਾਲਾ ਮੰਚ ਹੈ, ਜੋ ਭਾਰਤ ਦੀ ਵਿਭਿੰਨਤਾ ਦਾ ਜਸ਼ਨ ਮਨਾਉਂਦਾ ਹੈ। ਐਕਸਪੋਜ਼ਰ ਟੂਰਾਂ ਰਾਹੀਂ, ਭਾਗੀਦਾਰ ਕੁਦਰਤੀ ਲੈਂਡਸਕੇਪ, ਵਿਕਾਸ ਦੀਆਂ ਪ੍ਰਾਪਤੀਆਂ, ਅਤੇ ਮੇਜ਼ਬਾਨ ਰਾਜ ਦੇ ਜੀਵੰਤ ਸੱਭਿਆਚਾਰ ਸਮੇਤ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਸਮਝ-ਬੂਝ ਪ੍ਰਾਪਤ ਕਰਦੇ ਹਨ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial