ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 511 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15456 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 10 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 370 ਹੋ ਗਈ ਹੈ।

ਵੀਰਵਾਰ ਨੂੰ ਕੋਰੋਨਾਵਾਇਰਸ ਦੇ 511 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਲੁਧਿਆਣਾ ਤੋਂ 143 ਸਾਹਮਣੇ ਆਏ ਹਨ।ਅੱਜ ਕੁੱਲ੍ਹ 296 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ 'ਚ ਕੁੱਲ 572067 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 15456 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 10509 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 4577 ਲੋਕ ਐਕਟਿਵ ਮਰੀਜ਼ ਹਨ।