Judges Transfers: ਪੰਜਾਬ 'ਚ 52 ਜੱਜਾਂ ਦੇ ਹੋਏ ਤਬਾਦਲੇ, ਪੰਜਾਬ-ਹਰਿਆਣਾ ਹਾਈ ਕੋਰਟ ਨੇ ਜਾਰੀ ਕੀਤਾ ਹੁਕਮ
Punjab and Haryana Highcourt: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਜੱਜਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।
Punjab and Haryana Highcourt: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਜੱਜਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਜੱਜਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੀ ਡਿਊਟੀ ਵਿਚ ਸ਼ਾਮਲ ਹੋਣਾ ਪਵੇਗਾ। ਹਾਲਾਂਕਿ ਜਿਹੜੇ ਜੱਜ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਨ ਵਾਲੇ ਹਨ।
ਉਹ ਉਦੋਂ ਤੱਕ ਆਪਣਾ ਚਾਰਜ ਨਹੀਂ ਛੱਡਣਗੇ, ਜਦੋਂ ਤੱਕ ਉਨ੍ਹਾਂ ਦੀ ਥਾਂ 'ਤੇ ਤਬਾਦਲਾ ਕੀਤਾ ਗਿਆ ਜੱਜ ਆਪਣੀ ਡਿਊਟੀ ਨਹੀਂ ਸੰਭਾਲ ਲੈਂਦਾ। ਇਸ ਦੇ ਨਾਲ ਹੀ ਤਬਾਦਲੇ ਦੇ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਾ ਸੈਸ਼ਨ ਜੱਜ, ਜੁਡੀਸ਼ੀਅਲ ਅਕੈਡਮੀ ਸੈਕਟਰ 43, ਚੰਡੀਗੜ੍ਹ ਨੂੰ ਭੇਜ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ 9 ਅਗਸਤ ਨੂੰ 24 ਜੱਜਾਂ ਦਾ ਤਬਾਦਲਾ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 21 ਸਿਵਲ ਜੱਜ ਸੀਨੀਅਰ ਡਵੀਜ਼ਨ ਨੂੰ ਤਰੱਕੀ ਦੇ ਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਬਣਾਇਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।