Barnala News: ਬਰਨਾਲਾ ਵਿੱਚ ਪੰਚਾਇਤੀ ਚੋਣਾਂ ਦੀ ਡਿਊਟੀ ’ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਲੱਖਾ ਸਿੰਘ (53 ਸਾਲ) ਵਜੋਂ ਹੋਈ ਹੈ।
ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਪੁਲਿਸ ਮੁਲਾਜ਼ਮ ਆਈਆਰਬੀ ਬਰਨਾਲਾ ਵਿਖੇ ਚੋਣ ਡਿਊਟੀ ’ਤੇ ਸੀ। ਉਹ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਛੀਨਾ ਦਾ ਵਸਨੀਕ ਸੀ। ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਮੁਲਾਜ਼ਮ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: Panchayat Election: ਪੰਚਾਇਤੀ ਚੋਣਾਂ 'ਚ ਖੜਕਾ-ਦੜਕਾ! ਕੋਈ ਥਾਈਂ ਵੋਟਿੰਗ ਰੁਕੀ