Flood in Punjab: ਹੁਸੈਨੀਵਾਲਾ ਹੈੱਡ ਤੋਂ ਛੱਡਿਆ 55 ਹਜ਼ਾਰ ਕਿਊਸਿਕ ਪਾਣੀ, ਪਾਕਿਸਤਾਨ 'ਚ ਮਚਾ ਸਕਦਾ ਹੈ ਤਬਾਹੀ
Punjab News: ਹੁਸੈਨੀਵਾਲਾ ਹੈੱਡ ਤੋਂ 55 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਹ ਪਾਣੀ ਮੰਗਲਵਾਰ ਤੱਕ ਫਾਜ਼ਿਲਕਾ ਪਹੁੰਚ ਜਾਵੇਗਾ। ਦਰਿਆ ਦੇ ਕੰਢੇ ਵਸੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ।
Punjab News: ਪੰਜਾਬ ਦੇ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਹੈੱਡ ਤੋਂ 55 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਹ ਪਾਣੀ ਮੰਗਲਵਾਰ ਨੂੰ ਭਾਰਤ ਦੇ ਮਮਦੋਟ ਅਤੇ ਫਾਜ਼ਿਲਕਾ ਤੱਕ ਪਹੁੰਚ ਜਾਵੇਗਾ, ਜਿਸ ਨਾਲ ਪਾਕਿਸਤਾਨ 'ਚ ਤਬਾਹੀ ਮਚ ਜਾਵੇਗੀ। ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ 17 ਰਾਹਤ ਕੈਂਪ ਵੀ ਲਗਾਏ ਗਏ ਹਨ। ਪਸ਼ੂਆਂ ਲਈ ਹਰੇ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਹੜ੍ਹ ਪੀੜਤਾਂ ਲਈ ਸੁਖਬੀਰ ਬਾਦਲ ਨੇ ਮੁਆਵਜ਼ੇ ਦੀ ਕੀਤੀ ਮੰਗ, ਸਰਕਾਰ ਨੂੰ ਕਿਹਾ 5-5 ਲੱਖ ਰੁਪਏ ਦਿਓ
ਮਾਹਿਰਾਂ ਅਨੁਸਾਰ ਹਰੀਕੇ ਹੈੱਡ ਤੋਂ ਹੁਸੈਨੀਵਾਲਾ ਹੈੱਡ ਤੱਕ ਪਾਣੀ ਛੱਡਿਆ ਗਿਆ ਹੈ। ਸੋਮਵਾਰ ਨੂੰ ਹੁਸੈਨੀਵਾਲਾ ਤੋਂ ਪਾਕਿਸਤਾਨ ਵੱਲ 55 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ। ਦੱਸ ਦੇਈਏ ਕਿ ਹੁਸੈਨੀਵਾਲਾ ਨੇੜੇ ਪਾਕਿਸਤਾਨ ਦਾ ਕਸੂਰ ਡਰੇਨ ਵੀ ਸਤਲੁਜ ਦਰਿਆ ਵਿੱਚ ਮਿਲਦਾ ਹੈ। ਡਰੇਨ ਕਾਰਨ ਹੁਸੈਨੀਵਾਲਾ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਦੂਜੇ ਪਾਸੇ ਫਾਜ਼ਿਲਕਾ ਦੇ ਡੀਸੀ ਡਾਕਟਰ ਸੇਨੂੰ ਦੁੱਗਲ ਨੇ ਦੱਸਿਆ ਕਿ ਹੁਸੈਨੀਵਾਲਾ ਹੈੱਡ ਤੋਂ 55 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਹ ਪਾਣੀ ਮੰਗਲਵਾਰ ਤੱਕ ਫਾਜ਼ਿਲਕਾ ਪਹੁੰਚ ਜਾਵੇਗਾ। ਦਰਿਆ ਦੇ ਕੰਢੇ ਵਸੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਡੀਸੀ ਦੁੱਗਲ ਨੇ ਦੱਸਿਆ ਕਿ 17 ਰਾਹਤ ਕੈਂਪ ਲਗਾਏ ਗਏ ਹਨ। ਕੈਂਪ ਵਿੱਚ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪਸ਼ੂਆਂ ਲਈ ਹਰੇ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ।