ਪੜਚੋਲ ਕਰੋ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੁੱਲ 535.45 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਸਮਾਪਤ ਕਰ ਦਿੱਤੇ ਹਨ।

Punjab News: ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹ ਖੁਲਾਸਾ ਕਰਦਿਆਂ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਹਟਾਉਣਾ ਪੰਜਾਬ ਦੇ ਲੋਕਾਂ ਨੂੰ ਆਰਥਿਕ ਰਾਹਤ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨਾਗਰਿਕਾਂ 'ਤੇ ਵਿੱਤੀ ਬੋਝ ਘੱਟਿਆ ਹੈ  ਬਲਕਿ ਇਹਨਾਂ ਸੜਕਾਂ 'ਤੇ ਨਿਰਵਿਘਨ ਅਤੇ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਇਆ ਗਿਆ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੁੱਲ 535.45 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਸਮਾਪਤ ਕਰ ਦਿੱਤੇ ਹਨ।

ਸਬੰਧਤ ਸੜਕਾਂ 'ਤੋਂ ਟੋਲ ਹਟਾਏ ਜਾਣ ਨਾਲ ਮਿਲਣ ਵਾਲੀ ਰੋਜ਼ਾਨਾ ਰਾਹਤ ਦੇ ਵੇਰਵੇ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪਟਿਆਲਾ-ਸਮਾਣਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ ਔਸਤਨ 3.75 ਲੱਖ ਰੁਪਏ, ਲੁਧਿਆਣਾ-ਮਲੇਰਕੋਟਲਾ-ਸੰਗਰੂਰ ਰੋਡ 'ਤੇ 2 ਟੋਲ ਪਲਾਜ਼ਿਆਂ ਨੂੰ ਬੰਦ ਕਰਨ 'ਤੇ 13 ਲੱਖ ਰੁਪਏ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ 'ਤੇ 3 ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.52 ਲੱਖ ਰੁਪਏ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.12 ਲੱਖ ਰੁਪਏ, ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 1.94 ਲੱਖ ਰੁਪਏ, ਮੱਖੂ ਵਿਖੇ ਸਤਲੁਜ ਦਰਿਆ 'ਤੇ ਉੱਚ ਪੱਧਰੀ ਪੁਲ ਤੋਂ ਟੋਲ ਬੰਦ ਕਰਕੇ ਰੋਜ਼ਾਨਾ 60 ਹਜ਼ਾਰ ਰੁਪਏ, ਮੋਗਾ-ਕੋਟਕਪੂਰਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 4.50 ਲੱਖ ਰੁਪਏ, ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 6.34 ਲੱਖ ਰੁਪਏ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ ਤੋਂ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 3.50 ਲੱਖ ਰੁਪਏ , ਦਾਖਾ-ਰਾਏਕੋਟ-ਬਰਨਾਲਾ ਰੋਡ ਤੋਂ 2 ਟੋਲ ਪਲਾਜ਼ਾ ਹਟਾ ਕੇ ਰੋਜ਼ਾਨਾ ਔਸਤਨ 4.50 ਲੱਖ ਰੁਪਏ ਦੀ ਰਾਹਤ ਇੰਨ੍ਹਾਂ ਸੜਕਾਂ ਤੋਂ ਗੁਜਰਨ ਵਾਲੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿੱਚ ਮਹਿੰਗਾਈ ਦੇ ਵਧੇ ਹੋਏ ਪੱਧਰ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸਦੇ ਨਾਲ-ਨਾਲ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget