ਸਿੱਧੂ ਮੂਸੇਵਾਲਾ ਦੀ ਇੱਛਾ ਅਨੁਸਾਰ ਬਣਾਇਆ 5911 ਟਰੈਕਟਰ
ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ 5911 ਟਰੈਕਟਰ ਭੇਟ ਕਰਨ ਤੋਂ ਬਾਅਦ ਗੁਰਮੀਤ ਸਿੰਘ ਨੇ ਦੱਸਿਆ ਕਿ ਮੈਂ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਆਇਆ ਹਾਂ
ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਤੋਂ ਬਾਅਦ ਸਿੱਧੂ ਨੂੰ ਚਾਹੁਣ ਵਾਲੇ ਲੋਕ ਜਿੱਥੇ ਉਨ੍ਹਾਂ ਦੇ ਸਮਾਰਕ 'ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ, ਉੱਥੇ ਹੀ ਪਰਿਵਾਰ ਨਾਲ ਵੀ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ। ਮਾਨਸਾ ਦੇ ਪਿੰਡ ਬੁਰਜ ਰਾਠੀ ਦੇ ਗੁਰਮੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਇੱਛਾ ਅਨੁਸਾਰ ਰਬੜ ਦੀਆਂ ਚੱਪਲਾਂ ਤੋਂ ਤਿਆਰ ਕੀਤਾ 5911 ਟਰੈਕਟਰ ਉਨ੍ਹਾਂ ਦੇ ਮਾਤਾ ਪਿਤਾ ਨੂੰ ਭੇਟ ਕੀਤਾ ਹੈ।
ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ 5911 ਟਰੈਕਟਰ ਭੇਟ ਕਰਨ ਤੋਂ ਬਾਅਦ ਗੁਰਮੀਤ ਸਿੰਘ ਨੇ ਦੱਸਿਆ ਕਿ ਮੈਂ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਆਇਆ ਹਾਂ ਤੇ ਇੱਥੇ ਆ ਕੇ ਮਨ ਬਹੁਤ ਦੁਖੀ ਹੈ ਕਿਉਂਕਿ ਇੰਨੀ ਵੱਡੀ ਹਵੇਲੀ ਬਣਾ ਕੇ ਸਿੱਧੂ ਮੂਸੇਵਾਲਾ ਨੂੰ ਇਹ ਕਹਿਣ ਦਾ ਮੌਕਾ ਹੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹਰ ਐਤਵਾਰ ਵੱਡੀ ਗਿਣਤੀ ਵਿੱਚ ਲੋਕ ਇੱਥੇ ਆਉਂਦੇ ਹਨ ਤੇ ਇਹ ਬਹੁਤ ਮਾੜਾ ਹੋਇਆ ਕਿਉਂਕਿ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਅਸੀਂ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਪਹੁੰਚ ਕੇ 5911 ਟਰੈਕਟਰ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸਮਰਪਿਤ ਕੀਤਾ ਹੈ ਤੇ ਅਸੀਂ ਕੋਸ਼ਿਸ਼ ਕਰਾਂਗੇ ਕਿ ਹੋਰ ਵੀ ਟਰੈਕਟਰ ਬਣਾ ਕੇ ਦਈਏ ਕਿਉਂਕਿ ਸਿੱਧੂ ਮੂਸੇਵਾਲਾ ਨੂੰ ਟਰੈਕਟਰਾਂ ਦਾ ਬਹੁਤ ਸ਼ੌਕ ਸੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਚਲੇ ਜਾਣ ਨਾਲ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ ਕਿਉਂਕਿ ਸਿੱਧੂ ਨੂੰ ਪਿਆਰ ਕਰਨ ਵਾਲਾ ਹਰ ਇਨਸਾਨ ਇਨਸਾਫ਼ ਮੰਗਦਾ ਹੈ ਤੇ ਨਾਲ ਹੀ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ।
ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ
ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :