ਪੜਚੋਲ ਕਰੋ

ਪੰਜਾਬ 'ਚ ਕਰਫਿਊ ਦਾ ਅੱਜ 5ਵਾਂ ਦਿਨ, ਜਾਣੋ ਸੂਬੇ ਦਾ ਹਾਲਚਾਲ

ਅੱਜ ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਲਾਏ ਗਏ ਕਰਫਿਊ ਦਾ 5ਵਾਂ ਦਿਨ ਹੈ ਤੇ ਦੇਸ਼ ਵਿਆਪੀ ਤਾਲਾਬੰਦੀ ਦਾ ਤੀਜਾ ਦਿਨ। ਇਸ ਕਾਰਨ ਰਾਜ ਦੇ ਵੱਖ-ਵੱਖ ਸ਼ਹਿਰਾਂ ਦੀਆਂ ਸੜਕਾਂ 'ਤੇ ਚੁੱਪ ਛਾਈ ਰਹੀ।

ਰੌਬਟ
ਚੰਡੀਗੜ੍ਹ: ਅੱਜ ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਲਾਏ ਗਏ ਕਰਫਿਊ ਦਾ 5ਵਾਂ ਦਿਨ ਹੈ ਤੇ ਦੇਸ਼ ਵਿਆਪੀ ਤਾਲਾਬੰਦੀ ਦਾ ਤੀਜਾ ਦਿਨ। ਇਸ ਕਾਰਨ ਰਾਜ ਦੇ ਵੱਖ-ਵੱਖ ਸ਼ਹਿਰਾਂ ਦੀਆਂ ਸੜਕਾਂ 'ਤੇ ਚੁੱਪ ਛਾਈ ਰਹੀ। ਇੱਕਾ-ਦੁੱਕਾ ਵਾਹਨ ਹੀ ਸੜਕਾਂ 'ਤੇ ਦਿਖਾਈ ਦਿੱਤੇ। ਸੜਕਾਂ ਤੇ ਜਾਂ ਤਾਂ ਪੁਲਿਸ ਜਾਂ ਉਹ ਲੋਕ ਸਨ ਜੋ ਜ਼ਰੂਰੀ ਸਾਮਾਨ ਲੈਣ ਲਈ ਬਾਹਰ ਆਏ ਸਨ। ਬੇਲੋੜੇ ਬਾਹਰ ਆਉਣ ਤੋਂ ਪ੍ਰਹੇਜ ਕਰ ਰਹੇ ਹਨ ਕਿਉਂਕਿ ਪੰਜਾਬ ਪੁਲਿਸ ਲੋਕਾਂ 'ਤੇ ਸਖਤੀ ਵੀ ਦਿਖਾ ਰਹੀ ਹੈ।
ਪੰਜਾਬ ਵਿੱਚ ਮਾਰਚ ਦੇ ਮਹੀਨੇ ਵਿੱਚ ਲਗਪਗ 94 ਹਜ਼ਾਰ ਐਨਆਈਆਰ ਵਿਦੇਸ਼ ਯਾਤਰਾ ਕਰਕੇ ਵਾਪਸ ਪਰਤੇ ਹਨ। ਇਨ੍ਹਾਂ ਵਿੱਚੋਂ ਲਗਪਗ 30 ਹਜ਼ਾਰ ਲੋਕਾਂ ਦਾ ਪਤਾ ਲਾਇਆ ਗਿਆ ਹੈ। ਇਨ੍ਹਾਂ ਨੂੰ ਰਾਜ ਸਰਕਾਰ ਨੇ ਸਵੈ-ਇਕੱਲਤਾ ਲਈ ਭੇਜਿਆ ਹੈ। ਇਸ ਦੇ ਨਾਲ ਹੀ ਬਾਕੀ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਰਾਜ ਵਿਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 38 ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਵਿੱਚ ਵਾਇਰਸ ਦੇ ਸੱਤ ਮਾਮਲੇ ਸਾਹਮਣੇ ਆਏ ਹਨ। ਉਸੇ ਸਮੇਂ ਨਵਾਂਸ਼ਹਿਰ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋਈ ਹੈ।
ਜ਼ਰੂਰੀ ਸਾਮਾਨ ਸਪਲਾਈ ਕਰਨ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ ਕਰਫਿਊ ਦੌਰਾਨ ਲੋਕਾਂ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਲਈ ਜੋਮਾਟੋ, ਸਵਿਗੀ, ਵੇਰਕਾ, ਅਮੂਲ, ਮੰਡੀ ਪ੍ਰਧਾਨਾਂ ਤੇ ਕੈਮਿਸਟ ਐਸੋਸੀਏਸ਼ਨਾਂ ਨਾਲ ਤਾਲਮੇਲ ਕਰ ਸਪਲਾਈ ਕੀਤੀ ਜਾ ਰਹੀ ਹੈ। ਡੀਜੀਪੀ ਦਿਨਕਰ ਗੁਪਤਾ ਅਨੁਸਾਰ ਵਿਕਰੇਤਾਵਾਂ ਨੂੰ ਪਾਸ ਜਾਰੀ ਕੀਤੇ ਜਾ ਰਹੇ ਹਨ।
ਸਵਿਗੀ ਦੇ 650 ਲੋਕ ਅੰਮ੍ਰਿਤਸਰ 'ਚ ਕਰ ਰਹੇ ਕੰਮ ਸਵਿਗੀ ਦੇ 650 ਲੋਕ ਅੰਮ੍ਰਿਤਸਰ ਤੇ ਲੁਧਿਆਣਾ ਵਿੱਚ ਮਦਦ ਕਰ ਰਹੇ ਹਨ। ਫੋਨ ਤੇ ਆਰਡਰ ਲੈ ਕੇ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪੁਲਿਸ ਸੋਸ਼ਲ ਮੀਡੀਆ ਦੀ ਵੀ ਮਦਦ ਲੈ ਰਹੀ ਹੈ। ਟਵੀਟ ਕਰਨ ਤੋਂ ਬਾਅਦ ਸ਼ੁਗਰ ਦੀਆਂ ਦਵਾਈਆਂ ਜਲੰਧਰ ਦੇ ਇੱਕ ਪਰਿਵਾਰ ਨੂੰ ਉਪਲਬਧ ਕਰਵਾਈਆਂ ਗਈਆਂ। ਲੁਧਿਆਣਾ ਜ਼ਿਲੇ ਦੇ ਖੰਨਾ ਕਸਬੇ ਅਤੇ ਆਸ ਪਾਸ ਵਟਸਐਪ ਸਮੂਹਾਂ ਦੀ ਮਦਦ ਲਈ ਜਾ ਰਹੀ ਹੈ। ਅੰਮ੍ਰਿਤਸਰ ਵਿੱਚ ਮਿਲਕ ਪਲਾਂਟ ਵੇਰਕਾ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ 700 ਵਿਕਰੇਤਾ ਵੀ ਅੰਮ੍ਰਿਤਸਰ ਵਿੱਚ ਘਰ-ਘਰ ਜਾ ਕੇ ਦੁੱਧ ਦੀ ਸਪਲਾਈ ਕਰਨਗੇ। ਅੰਮ੍ਰਿਤਸਰ ਵਿੱਚ ਫਲ ਤੇ ਸਬਜ਼ੀਆਂ ਲਈ ਸਬਜ਼ੀ ਮੰਡੀ ਦੇ 200 ਵਿਕਰੇਤਾ ਮਦਦ ਕਰ ਰਹੇ ਹਨ। 100 ਹੋਰ ਵਿਕਰੇਤਾ ਮਦਦ ਕਰਨਗੇ। ਇਸ ਦੇ ਨਾਲ ਹੀ ਬਠਿੰਡਾ, ਮੁਕਤਸਰ, ਪਟਿਆਲਾ, ਸੰਗਰੂਰ, ਬਰਨਾਲਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਮੁਹੱਲਾ ਤੋਂ ਆਡਰ ਲੈ ਕੇ ਸਪਲਾਈ ਕੀਤੀ ਜਾ ਰਹੀ ਹੈ। ਕੁਝ ਚੋਣਵੇਂ ਸਟੋਰਾਂ ਤੇ ਹੋਮ ਡਿਲਿਵਰੀ ਲਈ ਪਾਸ ਜਾਰੀ ਕੀਤੇ ਗਏ ਹਨ।
ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਪੰਜਾਬ ਦੇ ਡੀਜੀਪੀ ਨੇ ਯੂਟਿਊਬ ‘ਤੇ ਭੇਜੇ ਇੱਕ ਸੰਦੇਸ਼ ਵਿੱਚ ਨੌਜਵਾਨਾਂ ਨੂੰ ਕੋਰੋਨਾ ਤੋਂ ਬਚਾਅ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸੋਸ਼ਲ ਮੀਡੀਆ ‘ਤੇ ਉਪਾਅ ਭੇਜਣ ਦੀ ਅਪੀਲ ਕੀਤੀ ਹੈ। ਪੁਲਿਸ ਜਵਾਨਾਂ ਵਲੋਂ ਪਾਏ ਗਏ ਭੰਗੜੇ ਅਤੇ ਬੋਲੀਆਂ ਨੇ ਲੋਕਾਂ ਨੂੰ ਕੋਰੋਨਾਵਾਇਰਸ ਨਾਲ ਜਾਣੂ ਕਰਵਾਇਆ ਸੀ।ਜਿਸ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਸਮਰਥਨ ਮਿਲਿਆ।
ਸੰਗਰੂਰ 'ਚ  100 ਟਰੈਕਟਰ-ਟਰਾਲੀਆਂ ਢੋਅ ਰਹੇ ਸਾਮਾਨ ਸੰਗਰੂਰ ਵਿੱਚ ਡੀਸੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਰਾਸ਼ਨ ਸਮੱਗਰੀ ਤੇ ਦਵਾਈਆਂ ਦੀ ਮੰਗ ਨੂੰ ਪੂਰਾ ਕਰਨ ਲਈ 100 ਟਰੈਕਟਰ-ਟਰਾਲੀਆਂ ਤੇ 25 ਹੋਰ ਵਾਹਨ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾਣਗੇ। ਇਸ ਦੇ ਲਈ ਜ਼ਿਲ੍ਹਾ ਪੱਧਰ 'ਤੇ ਹੈਲਪਲਾਈਨ ਨੰਬਰ ਮੁਹੱਈਆ ਕਰਵਾਏ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget