ਪੜਚੋਲ ਕਰੋ

Patiala Violence: ਪਟਿਆਲਾ ਹਿੰਸਾ ਮਾਮਲੇ 'ਚ 6 FIR ਦਰਜ, 25 ਆਰੋਪੀ, 3 ਗ੍ਰਿਫ਼ਤਾਰ

ਪਟਿਆਲਾ ਹਿੰਸਾ ਮਾਮਲੇ 'ਚ ਪੁਲਿਸ ਕਾਰਵਾਈ ਜਾਰੀ ਹੈ।ਪੁਲਿਸ ਨੇ ਇਸ ਕੇਸ 'ਚ 6 FIR ਦਰਜ ਕੀਤੀਆਂ ਹਨ ਤੇ 25 ਲੋਕ ਆਰੋਪੀ ਹਨ।ਇਹਨਾਂ ਵਿੱਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਜਦਕਿ 22 ਹੋਰਾਂ ਨੂੰ ਫੜ੍ਹਨਾ ਅਜੇ ਬਾਕੀ ਹੈ।

ਚੰਡੀਗੜ੍ਹ: ਪਟਿਆਲਾ ਹਿੰਸਾ ਮਾਮਲੇ 'ਚ ਪੁਲਿਸ ਕਾਰਵਾਈ ਜਾਰੀ ਹੈ।ਪੁਲਿਸ ਨੇ ਇਸ ਕੇਸ 'ਚ 6 FIR ਦਰਜ ਕੀਤੀਆਂ ਹਨ ਤੇ 25 ਲੋਕ ਆਰੋਪੀ ਹਨ।ਇਹਨਾਂ ਵਿੱਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਜਦਕਿ 22 ਹੋਰਾਂ ਨੂੰ ਫੜ੍ਹਨਾ ਅਜੇ ਬਾਕੀ ਹੈ।ਇਸ ਮਾਮਲੇ 'ਚ ਬਰਜਿੰਦਰ ਸਿੰਘ ਪਰਵਾਨਾ ਮੁੱਖ ਮੁਲਜ਼ਮ ਹੈ।ਇਸ ਹਿੰਸਾ 'ਚ ਨਾਮਜ਼ਦ ਕਈ ਲੋਕ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨਾਲ ਜੁੜੇ ਦੱਸੇ ਜਾ ਰਹੇ ਹਨ।

Patiala Violence: ਪਟਿਆਲਾ ਹਿੰਸਾ ਮਾਮਲੇ 'ਚ 6 FIR ਦਰਜ, 25 ਆਰੋਪੀ, 3 ਗ੍ਰਿਫ਼ਤਾਰ

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ, ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰਿਕ ਨੇ ਕਿਹਾ ਹੈ ਕਿ ਬੀਤੇ ਦਿਨ ਮਾਤਾ ਕਾਲੀ ਦੇਵੀ ਮੰਦਿਰ ਨੇੜੇ ਹਿੰਦੂ ਤੇ ਸਿੱਖ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਦੇ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਅਧਿਕਾਰੀਆਂ ਨੇ ਕਿਹਾ ਕਿ ਇਸ ਸਮੇਂ ਪਟਿਆਲਾ ਜ਼ਿਲ੍ਹੇ ਅਤੇ ਖਾਸ ਕਰਕੇ ਸ਼ਹਿਰ 'ਚ ਮਾਹੌਲ ਪੂਰਾ ਸ਼ਾਂਤ ਹੈ ਤੇ ਜ਼ਿਲ੍ਹਾ ਪੁਲਿਸ ਸਮੇਤ ਵਿਸ਼ੇਸ਼ ਪੁਲਿਸ ਬਲਾਂ ਦੀਆਂ ਵਾਧੂ ਟੁਕੜੀਆਂ ਵੱਲੋਂ 24 ਘੰਟੇ ਮੁਸਤੈਦੀ ਵਰਤੀ ਜਾ ਰਹੀ ਹੈ ਤਾਂ ਕਿ ਆਮ ਨਾਗਰਿਕਾਂ ਦਾ ਕਾਨੂੰਨ ਵਿਵਸਥਾ 'ਚ ਵਿਸ਼ਵਾਸ ਬਹਾਲ ਰਹੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਅਮਨ-ਸ਼ਾਂਤੀ ਤੇ ਫ਼ਿਰਕੂ ਇਕਸੁਰਤਾ ਨੂੰ ਢਾਹ ਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਰੜੇ ਹੱਥੀਂ ਲਿਆ ਜਾਵੇਗਾ। ਇਸ ਤੋਂ ਬਿਨ੍ਹਾਂ ਸੋਸ਼ਲ ਮੀਡੀਆ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇਰ ਸ਼ਾਮ ਕੀਤੀ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੰਦਰ ਗੈਂਦ ਨੇ ਕਿਹਾ ਕਿ ਪਟਿਆਲਾ ਅਤੇ ਪੰਜਾਬ ਦਾ ਸ਼ਾਂਤਮਈ ਮਾਹੌਲ ਵਿਗਾੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨ ਦੀ ਘਟਨਾ ਨੂੰ ਪੁਲਿਸ ਨੇ ਪੂਰੀ ਪੇਸ਼ੇਵਰਾਨਾ ਸੂਝ-ਬੂਝ ਨਾਲ ਸੁਲਝਾਇਆ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ।

ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਆਪਸੀ ਤਕਰਾਰ 'ਚ ਜਿੱਥੇ ਸ਼ਿਵ ਸੈਨਾ ਦੇ ਆਗੂ ਹਰੀਸ਼ ਸਿੰਗਲਾ ਸਮੇਤ ਦੋ ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਥੇ ਹੀ ਸਮੁੱਚੇ ਮਾਮਲੇ 'ਚ ਮੁੱਖ ਦੋਸ਼ੀ ਵਜੋਂ ਬਰਜਿੰਦਰ ਸਿੰਘ ਪਰਵਾਨਾ ਉਰਫ਼ ਸਨੀ ਪੁੱਤਰ ਕਰਨੈਲ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਰਾਜਪੁਰਾ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਜਿੰਦਰ ਸਿੰਘ ਪਰਵਾਨਾ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਤੇ ਉਹ ਗਰਮ ਸੁਭਾਅ ਤੇ ਕੱਟੜ ਖਿਆਲਾਂ ਦਾ ਸ਼ਖ਼ਸ ਹੈ, ਜਿਸ ਬਾਬਤ ਪੂਰੀ ਪੜਤਾਲ ਕੀਤੀ ਜਾ ਰਹੀ ਹੈ। ਜਦੋਂਕਿ ਹਰੀਸ਼ ਸਿੰਗਲਾ ਦਾ ਦੋ ਦਿਨਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਆਈ.ਜੀ. ਛੀਨਾ ਨੇ ਦੱਸਿਆ ਕਿ ਪੂਰੇ ਮਾਮਲੇ ਸਬੰਧੀਂ 6 ਵੱਖ-ਵੱਖ ਪੁਲਿਸ ਕੇਸ ਦਰਜ ਕੀਤੇ ਹਨ, ਜਿਨ੍ਹਾਂ 'ਚੋਂ 5 ਥਾਣਾ ਕੋਤਵਾਲੀ ਅਤੇ 1 ਮੁਕੱਦਮਾ ਥਾਣਾ ਲਾਹੌਰੀ ਗੇਟ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਸੀ.ਸੀ.ਟੀ.ਵੀ ਫੁਟੇਜ਼ ਸਮੇਤ ਸੋਸ਼ਲ ਮੀਡੀਆ ਨੂੰ ਵੀ ਵਾਚਿਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇੱਕ ਸਵਾਲ ਦੇ ਜਵਾਬ 'ਚ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਪਿੰਡ ਅਜਨਾਲੀ ਦੇ ਵਸਨੀਕ ਬਲਵਿੰਦਰ ਸਿੰਘ, ਜਿਸ ਦੇ ਗੋਲੀ ਲੱਗੀ ਹੈ, ਦਾ ਡਾਕਟਰਾਂ ਦੀ ਟੀਮ, ਜਿਸ 'ਚ ਪੀ.ਜੀ.ਆਈ. ਦੇ ਮਾਹਰ ਵੀ ਸ਼ਾਮਲ ਹਨ, ਵੱਲੋਂ ਪੂਰਾ ਮੁਆਇਨਾ ਕੀਤਾ ਜਾ ਰਿਹਾ ਹੈ, ਦੇ ਇਲਾਜ 'ਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ। ਐਸ.ਐਸ.ਪੀ. ਦੀਪਕ ਪਾਰਿਕ ਨੇ ਕਿਹਾ ਕਿ ਹਰ ਮੁਕੱਦਮੇ ਦੀ ਪੂਰੀ ਪੜਤਾਲ ਬਿਨਾਂ ਕਿਸੇ ਦਬਾਅ ਤੋਂ ਸੁਤੰਤਰ ਢੰਗ ਨਾਲ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਆਈ.ਜੀ. ਸ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਆਸ਼ੂਤੋਸ਼ ਗੌਤਮ ਪੁੱਤਰ ਪਿਤਾਂਬਰ ਦੱਤ ਦੇ ਬਿਆਨਾਂ 'ਤੇ ਦਰਜ ਮੁਕੱਦਮਾ ਨੰਬਰ 73/22 ਥਾਣਾ ਕੋਤਵਾਲੀ, ਦੀ ਛਾਣਬੀਣ ਕਰਦਿਆਂ 24 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ 'ਚ ਮੁੱਖ ਦੋਸ਼ੀ ਕੁਲਦੀਪ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਬਿਜਲਪੁਰ ਅੱਡਾ ਢੈਂਠਲ ਤੇ ਬਰਜਿੰਦਰ ਸਿੰਘ ਪਰਵਾਨਾ ਸ਼ਾਮਲ ਹਨ ਤੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਬਾਕੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਲੁਕ ਆਊਟ ਕਾਰਨਰ ਜਾਰੀ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget