Punjab News: ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ (Former Jathedar Giani Kewal Singh) ਨੇ 'ਆਮ ਆਦਮੀ ਪਾਰਟੀ' (Aam Aadmi Party) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਨਜ਼ਰ ਆ ਰਹੀ ਹੈ। ਗਿਆਨੀ ਕੇਵਲ ਸਿੰਘ ਨੇ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਆਪਣਾ ਫ਼ਰਜ਼ ਨਿਭਾਉਣ ਲਈ ਕਿਹਾ ਹੈ। 


ਗਿਆਨੀ ਕੇਵਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਹੈ ਕਿ ਉਹ ਸੂਬੇ ਨੂੰ ਆਬਾਦ ਕਰਨ ਤੇ ਕੁਰੀਤੀਆਂ ਤੋਂ ਮੁਕਤ ਕਰਨ ਦੇ ਕੀਤੇ ਵਾਅਦੇ ਮੁਤਾਬਕ ਆਪਣਾ ਫ਼ਰਜ਼ ਨਿਭਾਉਣ। ਉਨ੍ਹਾਂ ਇਸ ਸਬੰਧ ਵਿੱਚ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਆਖਿਆ ਹੈ ਕਿ ਸੂਬੇ ਵਿੱਚ ‘ਆਪ’ ਸਰਕਾਰ ਬਣੀ ਨੂੰ ਛੇ ਮਹੀਨੇ ਬੀਤ ਚੁੱਕੇ ਹਨ, ਪਰ ਹੁਣ ਤੱਕ ਪੰਜਾਬ ਵਾਸੀਆਂ ਨੂੰ ਕਿਸੇ ਵੀ ਕੁਰੀਤੀ ਤੋਂ ਮੁਕਤੀ ਨਹੀਂ ਮਿਲੀ ਹੈ। 



ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ‘ਆਪ’ ਸੂਬੇ ਵਿੱਚ ਰੇਤ ਮਾਫੀਆ, ਨਸ਼ਾ ਮਾਫ਼ੀਆ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਤੋਂ ਮੁਕਤੀ ਦਿਲਾ ਕੇ ਨਵਾਂ ਪੰਜਾਬ ਸਿਰਜਣ ਦਾ ਭਰੋਸਾ ਦੇ ਕੇ ਆਈ ਸੀ, ਪਰ ਹੁਣ ਤੱਕ ਪੰਜਾਬ ਵਾਸੀਆਂ ਨੂੰ ਇਨ੍ਹਾਂ ਵਿੱਚੋਂ ਕਿਸੇ ਵੀ ਅਲਾਮਤ ਤੋਂ ਛੁਟਕਾਰਾ ਨਹੀਂ ਮਿਲ ਸਕਿਆ ਹੈ।


ਪੰਜਾਬ ਸਰਕਾਰ ਤੋਂ ਹਰ ਵਰਗ ਦੁਖੀ : ਅਸ਼ਵਨੀ ਸ਼ਰਮਾ 
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਹਰ ਵਰਗ ਦੁਖੀ ਹੈ, ਕਿਉਂਕਿ ਸਰਕਾਰ ਨੇ ਛੇ ਮਹੀਨਿਆਂ ’ਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦੌਰਾਨ ਧਰਨਾ ਨਾ ਲੱਗਣ ਦਾ ਕੀਤਾ ਗਿਆ ਐਲਾਨ ਵੀ ਖੋਖਲਾ ਸਾਬਤ ਹੋ ਰਿਹਾ ਹੈ ਕਿਉਂਕਿ ਅੱਜ ਹਰ ਵਰਗ ਵਾਅਦੇ ਪੂਰੇ ਨਾ ਹੋਣ ’ਤੇ ਸੰਘਰਸ਼ ਦੇ ਰਾਹ ਤੁਰਿਆ ਹੋਇਆ ਹੈ। 


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।