ਬਠਿੰਡਾ: ਪੁਲਿਸ ਨੇ ਗੁੰਡਾਗਰਦੀ ਕਰਨ ਵਾਲੇ ਛੇ ਬੰਦੇ ਗ੍ਰਿਫਤਾਰ ਕੀਤੇ ਹਨ। ਇਨ੍ਹਾਂ ਨੂੰ ਕੁਝ ਦਿਨ ਪਹਿਲਾਂ ਬੀਬੀ ਵਾਲਾ ਚੌਕ ਵਿੱਚ ਹੋਈ ਲੜਾਈ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਲੜਾਈ ਵਿੱਚ ਗੋਲੀ ਚੱਲਣ ਨਾਲ ਰਾਹਗੀਰ ਦੀ ਮੌਤ ਹੋ ਗਈ ਸੀ। ਉਨ੍ਹਾਂ ਤੋਂ ਤਿੰਨ ਦੇਸੀ ਪਿਸਤੌਲ ਤੇ ਇੱਕ ਲਾਇਸੰਸੀ ਹਥਿਆਰ ਵੀ ਬਰਾਮਦ ਕੀਤਾ ਹੈ।
ਬਠਿੰਡਾ ਪੁਲਿਸ ਦੇ ਐਸ.ਪੀ. ਸਿਟੀ ਨੇ ਦੱਸਿਆ ਕਿ ਕਰੀਬ ਮਹੀਨਾ ਪਹਿਲਾਂ ਸਥਾਨਕ ਬੀਬੀ ਵਾਲਾ ਚੌਕ ਵਿੱਚ ਕੁਝ ਬੰਦਿਆਂ ਦੀ ਲੜਾਈ ਹੋਈ ਸੀ। ਇਸ ਵਿੱਚ ਗੋਲੀ ਵੀ ਚੱਲੀ ਸੀ ਤੇ ਇੱਕ ਰਾਹਗੀਰ ਦੀ ਮੌਤ ਹੋ ਗਈ ਸੀ।
ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਛੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ ਹਨ। ਐਸ.ਪੀ. ਸਿਟੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਤਿੰਨ ਬੰਦੇ ਗ੍ਰਿਫਤਾਰ ਕੀਤੇ ਗਏ ਸਨ ਤੇ ਬਾਕੀ ਫ਼ਰਾਰ ਸਨ। ਇਨ੍ਹਾਂ ਤੋਂ ਇੱਕ ਚੋਰੀ ਦੀ ਸਵਿਫਟ ਡਿਜ਼ਾਇਰ ਕਾਰ ਵੀ ਬਰਾਮਦ ਕੀਤੀ ਗਈ ਹੈ।