ਲੁਧਿਆਣਾ: ਇੱਕ ਪਾਸੇ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਕਿਸਾਨਾਂ ਦੇ ਧਰਨੇ ਦੇ ਲਈ ਜ਼ਰੂਰਤ ਦੀਆਂ ਵਸਤਾਂ ਭੇਜੀਆਂ ਜਾ ਰਹੀਆਂ ਹਨ। ਉੱਥੇ ਹੀ ਹੁਣ ਸਿਆਸੀ ਪਾਰਟੀਆਂ ਵੀ ਕਿਸਾਨਾਂ ਲਈ ਚੀਜ਼ਾਂ ਭੇਜਣ ਲੱਗੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਕੁਇੰਟਲ ਦੇ ਕਰੀਬ ਲੱਡੂ ਬਣਾਏ ਜਾ ਰਹੇ ਹਨ ਜੋ ਕਿਸਾਨਾਂ ਦੇ ਧਰਨੇ ਤੇ ਭੇਜੇ ਜਾਣਗੇ। ਇਹ ਲੱਡੂ ਕਿਸਾਨਾਂ ਦੀ ਜਿੱਤ ਦਾ ਪ੍ਰਤੀਕ ਹੋਣਗੇ।

ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਜਿੱਤ ਤੇ ਪਹਿਲਾਂ ਹੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਕਿਸਾਨਾਂ ਦੇ ਇਸ ਅੰਦੋਲਨ ਤੋਂ ਪੂਰੀ ਤਰ੍ਹਾਂ ਘਬਰਾਈ ਹੋਈ ਹੈ। ਉਨ੍ਹਾਂ ਨੂੰ ਹੁਣ ਕਿਸਾਨਾਂ ਦੀ ਗੱਲ ਮੰਨਣੀ ਹੀ ਪਵੇਗੀ, ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ੇਸ਼ ਤੌਰ ਤੇ ਲੱਡੂ ਤਿਆਰ ਕਰਵਾ ਕੇ ਦਿੱਲੀ ਭੇਜੀ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਇਕਜੁੱਟਤਾ ਤੇ ਦੇਸ਼ ਦੇ ਲੋਕਾਂ ਦਾ ਸਮਰਥਨ ਵੇਖ ਕੇ ਸਰਕਾਰ ਨੂੰ ਝੁੱਕ ਕੇ ਇਹ ਕਾਨੂੰਨ ਰੱਦ ਕਰਨੇ ਪੈਣਗੇ ਕਿਉਂਕਿ ਕਿਸਾਨ ਆਪਣੇ ਇਰਾਦੇ ਦ੍ਰਿੜ ਕਰ ਚੁੱਕੇ ਹਨ।