40 ਹਜ਼ਾਰ ਲੀਟਰ ਕੈਮੀਕਲ ਸਪਿਰਟ ਸਮੇਤ 6 ਸਮੱਗਲਰ ਕਾਬੂ
ਨਸ਼ਿਆਂ ਅਤੇ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ 6 ਸਮੱਗਲਰਾਂ ਨੂੰ ਸਪਿਰਟ ਨਾਲ ਭਰੇ 2 ਟੈਂਕਰਾਂ, 3 ਕਾਰਾਂ ਸਮੇਤ ਕਾਬੂ ਕਰਕੇ 40 ਹਜ਼ਾਰ ਲੀਟਰ ਕੈਮੀਕਲ ਸਪਿਰਟ ਬਰਾਮਦ ਕੀਤੀ ਹੈ।
ਹੁਸ਼ਿਆਰਪੁਰ: ਨਸ਼ਿਆਂ ਅਤੇ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ 6 ਸਮੱਗਲਰਾਂ ਨੂੰ ਸਪਿਰਟ ਨਾਲ ਭਰੇ 2 ਟੈਂਕਰਾਂ, 3 ਕਾਰਾਂ ਸਮੇਤ ਕਾਬੂ ਕਰਕੇ 40 ਹਜ਼ਾਰ ਲੀਟਰ ਕੈਮੀਕਲ ਸਪਿਰਟ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਫੜਿਆ ਗਿਆ ਗੈਂਗ ਇਸ ਸਪਿਰਟ ਤੋਂ ਜਾਅਲੀ ਨਸ਼ੀਲੀ ਅਤੇ ਜ਼ਹਿਰੀਲੀ ਸ਼ਰਾਬ ਬਣਾਉਂਦੇ ਸਨ ਜੋ ਕਿ ਮਨੁੱਖੀ ਸਿਹਤ ਲਈ ਬਹੁਤ ਹੀ ਖਤਰਨਾਕ ਹੈ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਇਹ ਸਪਿਰਟ ਥਾਣਾ ਤਲਵਾੜਾ ਦੀ ਹੱਦ ਨਾਲ ਲੱਗਦੇ ਕਸਬਾ ਟੈਰਸ ਦੀ ਫੈਕਟਰੀ ਤੋਂ ਟੈਂਕਰਾਂ ਰਾਹੀਂ ਬੱਦੀ ਅਤੇ ਪਰਮਾਣੂ ਲੈ ਕੇ ਜਾਣੀ ਸੀ ਅਤੇ ਇਹ ਸਪਿਰਟ ਜਾਅਲੀ ਅਤੇ ਨਸ਼ੀਲੀ ਸ਼ਰਾਬ ਬਨਾਉਣ ਲਈ ਪੰਜਾਬ ਅੰਦਰ ਬਟਾਲਾ, ਦੀਨਾ ਨਗਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਡਮਟਾਲ ਅਤੇ ਇੰਦੌਰਾ ਵਿਖੇ ਸਪਲਾਈ ਕਰਦੇ ਸਨ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਪਿੰਡ ਬਰਿੰਗਲੀ ਥਾਣਾ ਤਲਵਾੜਾ ਦੀ ਖੱਡ ਵਿੱਚ ਖੜੇ ਟੈਂਕਰਾਂ ਵਿੱਚੋਂ ਸਪਿਰਟ ਚੋਰੀ ਕਰਕੇ ਪਲਾਸਟਿਕ ਦੇ ਕੈਨਾਂ ਵਿੱਚ ਪਾਉਂਦੇ ਇਨ੍ਹਾਂ 6 ਸਮੱਗਲਰਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਨਰਿੰਦਰ ਲਾਲ ਉਰਫ ਰਿੰਕੂ ਵਾਸੀ ਸੋਹਲ ਥਾਣਾ ਧਾਰੀਵਾਲ ਗੁਰਦਾਸਪੁਰ, ਰਕੇਸ਼ ਉਰਫ ਬਾਬਾ ਵਾਸੀ ਗੰਗਵਾਲ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼, ਗੁਰਚਰਨ ਸਿੰਘ ਉਰਫ ਸ਼ਿੰਟਾ ਵਾਸੀ ਟਾਂਡਾ ਚੂੜੀਆਂ ਥਾਣਾ ਹਾਜੀਪੁਰ, ਗੁਰਵਿੰਦਰ ਸਿੰਘ ਵਾਸੀ ਝੂਗੀਆਂ ਥਾਣਾ ਜੂਲਕਾ ਜ਼ਿਲ੍ਹਾ ਪਟਿਆਲਾ, ਦਾਰਾ ਖਾਨ ਵਾਸੀ ਗਾਰਦੀ ਨਗਰ ਥਾਣਾ ਸ਼ੰਭੂ ਜ਼ਿਲ੍ਹਾ ਪਟਿਆਲਾ ਅਤੇ ਦਿਨੇਸ਼ ਵਾਸੀ ਪੁਰਾਣੀ ਆਬਾਦੀ ਅਵਾਖਾਂ ਥਾਣਾ ਦੀਨਾ ਨਗਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ