ਧੁੰਦ ਦਾ ਕਹਿਰ ! ਕੋਟਕਪੂਰਾ 'ਚ 6 ਵਾਹਨ ਆਪਸ 'ਚ ਭਿੜੇ, ਕਈ ਜ਼ਖਮੀ, ਇੱਕ ਦੀ ਹਾਲਤ ਗੰਭੀਰ
Road Accident: ਇਹ ਹਾਦਸਾ ਸ਼ਨੀਵਾਰ ਸਵੇਰੇ ਧੁੰਦ ਕਾਰਨ ਵਾਪਰਿਆ। ਕੋਟਕਪੂਰਾ ਦੇ ਜੈਤੋ ਰੋਡ 'ਤੇ ਪਹਿਲਾਂ ਦੋ ਵਾਹਨ ਆਪਸ 'ਚ ਟਕਰਾਅ ਗਏ, ਜਿਸ ਤੋਂ ਬਾਅਦ ਦੋ ਬੱਸਾਂ ਸਮੇਤ ਕੁਝ ਵਾਹਨ ਵੀ ਆ ਕੇ ਇਨ੍ਹਾਂ ਵਾਹਨਾਂ ਨਾਲ ਟਕਰਾਅ ਗਏ।
Punjab News: ਪੰਜਾਬ ਦੇ ਕੋਟਕਪੂਰਾ 'ਚ ਜੈਤੋ ਰੋਡ 'ਤੇ ਸ਼ਨੀਵਾਰ ਸਵੇਰੇ ਧੁੰਦ ਕਾਰਨ 6 ਵਾਹਨ ਆਪਸ 'ਚ ਟਕਰਾ ਗਏ। ਇਸ ਹਾਦਸੇ 'ਚ ਕਈ ਲੋਕ ਜ਼ਖਮੀ ਹੋ ਗਏ ਅਤੇ ਵਾਹਨਾਂ ਦਾ ਵੀ ਕਾਫੀ ਨੁਕਸਾਨ ਹੋਇਆ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਜਾਣਕਾਰੀ ਮੁਤਾਬਕ, ਇਹ ਹਾਦਸਾ ਸ਼ਨੀਵਾਰ ਸਵੇਰੇ ਧੁੰਦ ਕਾਰਨ ਵਾਪਰਿਆ। ਕੋਟਕਪੂਰਾ ਦੇ ਜੈਤੋ ਰੋਡ 'ਤੇ ਪਹਿਲਾਂ ਦੋ ਵਾਹਨ ਆਪਸ 'ਚ ਟਕਰਾਅ ਗਏ, ਜਿਸ ਤੋਂ ਬਾਅਦ ਦੋ ਬੱਸਾਂ ਸਮੇਤ ਕੁਝ ਵਾਹਨ ਵੀ ਆ ਕੇ ਇਨ੍ਹਾਂ ਵਾਹਨਾਂ ਨਾਲ ਟਕਰਾਅ ਗਏ। ਇਸ ਹਾਦਸੇ ਕਾਰਨ ਵਾਹਨਾਂ ਵਿੱਚ ਸਵਾਰ ਕਈ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਇੱਕ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।
ਬੱਸ ਚਾਲਕ ਬੇਅੰਤ ਸਿੰਘ ਨੇ ਦੱਸਿਆ ਕਿ ਟਾਟਾ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਤੋਂ ਇਲਾਵਾ ਦੋ ਟਰੈਕਟਰ ਟਰਾਲੀਆਂ ਸੜਕ 'ਤੇ ਰਿਫਲੈਕਟਰ ਤੋਂ ਬਿਨਾਂ ਖੜ੍ਹੀਆਂ ਸਨ, ਜਿਸ ਕਾਰਨ ਉਨ੍ਹਾਂ ਦਾ ਧਿਆਨ ਨਹੀਂ ਗਿਆ | ਟਰੈਕਟਰ ਚਾਲਕ ਨੇ ਦੱਸਿਆ ਕਿ ਉਹ ਖੜ੍ਹਾ ਸੀ ਤਾਂ ਬੱਸ ਚਾਲਕ ਨੇ ਪਿੱਛੇ ਤੋਂ ਆ ਕੇ ਉਸ ਨੂੰ ਟੱਕਰ ਮਾਰ ਦਿੱਤੀ।
ਕਿਸਾਨ ਨੱਥਾ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੱਸ ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਜਾਂਚ ਅਧਿਕਾਰੀ ਐਸਆਈ ਸੁਖਦਰਸ਼ਨ ਸ਼ਰਮਾ ਨੇ ਦੱਸਿਆ ਕਿ ਧੁੰਦ ਕਾਰਨ ਵਾਪਰੇ ਇਸ ਹਾਦਸੇ ਵਿੱਚ ਦੋ ਬੱਸਾਂ, ਇੱਕ ਟਾਟਾ ਗੱਡੀ, ਦੋ ਟਰੈਕਟਰ ਟਰਾਲੀਆਂ ਅਤੇ ਦੋ ਕੈਂਟਰ ਆਪਸ ਵਿੱਚ ਟਕਰਾ ਗਏ ਜਿਸ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।