ਪੜਚੋਲ ਕਰੋ

ਬੋਰਵੈੱਲ 'ਚ ਡਿੱਗਣ ਨਾਲ ਬੱਚੇ ਗੀ ਮੌਤ ਮਗਰੋਂ ਖੇਤਾਂ ਦੇ ਮਾਲਕ ਖਿਲਾਫ ਕੇਸ ਦਰਜ

ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਦੀਵਾਲ ਦੇ ਨਾਲ ਲੱਗਦੇ ਪਿੰਡ ਖਿਆਲਾ ਬੁਲੰਦਾ 'ਚ ਬੀਤੇ ਕੱਲ੍ਹ ਬੋਰਵੈੱਲ 'ਚ ਡਿੱਗਣ ਮਗਰੋਂ 6 ਸਾਲਾ ਰਿਤਿਕ ਦੀ ਮੌਤ ਹੋ ਗਈ ਸੀ।ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਹੁਣ ਪੁਲਿਸ ਨੇ ਜ਼ਮੀਨ ਮਾਲਕ 'ਤੇ ਪਰਚਾ ਦਰਜ

ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਦੀਵਾਲ ਦੇ ਨਾਲ ਲੱਗਦੇ ਪਿੰਡ ਖਿਆਲਾ ਬੁਲੰਦਾ 'ਚ ਬੀਤੇ ਕੱਲ੍ਹ ਬੋਰਵੈੱਲ 'ਚ ਡਿੱਗਣ ਮਗਰੋਂ 6 ਸਾਲਾ ਰਿਤਿਕ ਦੀ ਮੌਤ ਹੋ ਗਈ ਸੀ।ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਹੁਣ ਪੁਲਿਸ ਨੇ ਜ਼ਮੀਨ ਮਾਲਕ 'ਤੇ ਪਰਚਾ ਦਰਜ ਕਰ ਦਿੱਤਾ ਹੈ।

ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਦੇ ਬੋਰਵੈੱਲ 'ਚ ਡਿੱਗਾ 6 ਸਾਲਾ ਰਿਤਿਕ ਬਾਹਰ ਤਾਂ ਕੱਢ ਲਿਆ ਗਿਆ। ਪਰ ਉਸਦੀ ਜਾਨ ਨਹੀਂ ਬੱਚ ਸਕੀ।ਬੱਚੇ ਨੂੰ ਤੁਰੰਤ ਹਸਪਤਾਲ ਲਜਾਇਆ ਗਿਆ।ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਹ ਬੱਚਾ 300 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਾ ਸੀ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਖੇਤਾਂ ਵਿੱਚ ਖੇਡਦੇ ਇਸ ਬੱਚੇ ਪਿੱਛੇ ਇੱਕ ਕੁੱਤਾ ਪੈ ਪਿਆ। ਕੁੱਤੇ ਤੋਂ ਬਚਣ ਲਈ ਇਹ ਛੇ ਸਾਲਾ ਬੱਚਾ ਦੌੜਦੇ ਹੋਏ ਖੇਤਾਂ ਵਿੱਚ ਬਣੇ ਬੋਰਵੈੱਲ ਦੀ ਢਾਈ ਫੁੱਟ ਉੱਚੀ ਪਾਈਪ ’ਤੇ ਚੜ੍ਹ ਗਿਆ ਤੇ ਉੱਥੋਂ ਪਾਈਪ ਵਿੱਚ ਜਾ ਡਿੱਗਾ।

ਪਰਵਾਸੀ ਮਜ਼ਦੂਰ ਰਾਜਿੰਦਰ ਸਿੰਘ ਦਾ 6 ਸਾਲਾ ਬੇਟਾ ਰਿਤਿਕ ਰੋਸ਼ਨ ਜੋ ਕਿ ਥੋੜ੍ਹਾ ਮੰਦਬੁੱਧੀ ਸੀ, ਐਤਵਾਰ ਨੂੰ ਖੇਤਾਂ ਵਿੱਚ ਖੇਡ ਰਿਹਾ ਸੀ। ਉਸ ਪਿੱਛੇ ਪਏ ਆਵਾਰਾ ਕੁੱਤਿਆਂ ਤੋਂ ਬਚਣ ਲਈ ਉਹ ਖੇਤਾਂ ਵਿਚਲੇ ਇੱਕ ਬੋਰਵੈੱਲ ਦੀ ਪਾਈਪ ਉੱਤੇ ਚੜ੍ਹ ਗਿਆ ਸੀ। ਬੋਰਵੈੱਲ ਸਾਦੀ ਬੋਰੀ ਨਾਲ ਢੱਕਿਆ ਹੋਇਆ ਸੀ ਜੋ ਬੱਚੇ ਚੜ੍ਹਨ ਕਾਰਨ ਫਟ ਗਈ ਤੇ ਰਿਤਿਕ ਬੋਰਵੈੱਲ ਵਿੱਚ ਜਾ ਡਿੱਗਿਆ। ਫੌਜ, ਕੌਮੀ ਰਾਹਤ ਬਲ (ਐਨਡੀਆਰਐਫ) ਜ਼ਿਲ੍ਹਾ ਪੁਲਿਸ ਤੇ ਸਥਾਨਕ ਵਲੰਟੀਅਰਾਂ ਨੇ ਬੱਚੇ ਨੂੰ ਬੋਰਵੈੱਲ ਵਿੱਚੋਂ ਜਿਊਂਦਾ ਕੱਢਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਸਰਕਾਰ ਨੇ ਪੀੜਤ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਸੀ। ਪਰਿਵਾਰ ਨੇ ਮੰਗ ਕੀਤੀ ਸੀ ਕਿ ਦੇਸ਼ ਅੰਦਰ ਬੋਰਵੈੱਲ ਵਿੱਚ ਬੱਚੇ ਡਿੱਗਣ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਸਖਤ ਕਦਮ ਚੁੱਕੇ ਜਾਣ। ਇਸ ਮਗਰੋਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਸੀ ਕਿ ਅਣਗਹਿਲੀ ਵਰਤਣ ਵਾਲੇ ਬੋਰਵੈੱਲ ਦੇ ਮਾਲਕ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਚਸ਼ਮਦੀਦਾਂ ਮੁਤਾਬਕ ਬੋਰਵੈੱਲ 'ਚ ਡਿੱਗੇ ਬੱਚੇ ਦਾ ਨਾਂ ਰਿਤਿਕ ਰੋਸ਼ਨ ਹੈ। ਉਹ ਇਸ 300 ਫੁੱਟ ਡੂੰਘੇ ਬੋਰਵੈੱਲ 'ਚ 95 ਫੁੱਟ ਹੇਠਾਂ ਜਾ ਕੇ ਫਸ ਗਿਆ ਸੀ।ਰਿਤਿਕ ਦੇ ਮਾਤਾ-ਪਿਤਾ ਖੇਤਾਂ 'ਚ ਕੰਮ ਕਰਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਰਚਾ ਸੰਭਾਲ ਲਿਆ। ਬੱਚੇ ਨੂੰ ਬਚਾਉਣ ਲਈ ਫੌਜ ਮੌਕੇ 'ਤੇ ਪਹੁੰਚ ਗਈ ਹੈ।

ਲੋਕਾਂ ਨੇ ਦੱਸਿਆ ਕਿ ਜਦੋਂ ਕੁੱਤਾ ਰਿਤਿਕ ਦੇ ਪਿੱਛੇ ਕੁੱਤਾ ਪਿਆ ਤਾਂ ਉਹ ਚੀਕਦਾ ਹੋਇਆ ਬੋਰਵੈੱਲ ਵੱਲ ਭੱਜਿਆ। ਆਸ-ਪਾਸ ਦੇ ਖੇਤਾਂ 'ਚ ਕੰਮ ਕਰ ਰਹੇ ਲੋਕਾਂ ਨੇ ਰਿਤਿਕ ਚੀਕਾਂ ਮਾਰਨ 'ਤੇ ਉਸ ਵੱਲ ਦੇਖਿਆ। ਲੋਕਾਂ ਨੇ ਕੁੱਤੇ ਨੂੰ ਭਜਾਉਣ ਲਈ ਆਵਾਜ਼ਾਂ ਮਾਰੀਆਂ ਪਰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਹੀ ਰਿਤਿਕ ਬੋਰਵੈੱਲ 'ਚ ਸਿਰ ਦੇ ਭਾਰ ਡਿੱਗ ਗਿਆ। ਇਹ ਦੇਖ ਕੇ ਲੋਕਾਂ 'ਚ ਹੜਕੰਪ ਮਚ ਗਿਆ। ਤੁਰੰਤ ਆਲੇ-ਦੁਆਲੇ ਦੇ ਖੇਤਾਂ 'ਚ ਕੰਮ ਕਰਦੇ ਲੋਕ ਤੇ ਪਿੰਡ ਵਾਸੀ ਇਕੱਠੇ ਹੋ ਗਏ।

ਇਸ ਤੋਂ ਬਾਅਦ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਹੁਸ਼ਿਆਰਪੁਰ ਦੇ ਡੀਸੀ ਸੰਦੀਪ ਹੰਸ, ਡੀਐਸਪੀ ਗੋਪਾਲ ਸਿੰਘ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ੍ਹੇ ਦੀ ਉੜਮੁੜ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਮੌਕੇ 'ਤੇ ਪੁੱਜੇ। ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਲੋਕਾਂ ਨਾਲ ਵੀ ਸੰਪਰਕ ਕੀਤਾ ਗਿਆ ਜੋ ਬੋਰਵੈੱਲਾਂ ਵਿੱਚ ਫਸੇ ਲੋਕਾਂ ਨੂੰ ਕੱਢਣ ਵਿੱਚ ਮਾਹਰ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget