ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ 'ਤੇ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਹੈ। ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਅਨੁਸਾਰ 1 ਅਪ੍ਰੈਲ 2022 ਤੋਂ ਹੁਣ ਤੱਕ 483 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 650 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ 11.171 ਕਿਲੋ ਹੈਰੋਇਨ, 7.937 ਕਿਲੋ ਅਫੀਮ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਕੀਤੀਆਂ ਗਈਆਂ ਹਨ। 


 

ਇਸ ਤੋਂ ਇਲਾਵਾ ਇਸ ਦੌਰਾਨ ਐਨਡੀਪੀਐਸ ਐਕਟ ਦੇ 49 ਘੋਸ਼ਿਤ ਅਪਰਾਧੀ-ਭਗੌੜੇ ਗ੍ਰਿਫ਼ਤਾਰ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੌਰਾਨ 409 ਵਿਅਕਤੀਆਂ ਵਿਰੁੱਧ 209 ਕੇਸ ਦਰਜ ਕੀਤੇ ਗਏ ਸਨ ਜਦਕਿ ਇਸ ਸਾਲ ਦੀ ਇਸੇ ਮਿਆਦ ਦੌਰਾਨ 732 ਵਿਅਕਤੀਆਂ ਵਿਰੁੱਧ 526 ਕੇਸ ਦਰਜ ਕੀਤੇ ਗਏ ਸਨ।

 

ਇਹ ਵੀ ਪੜ੍ਹੋ : ਹੁਣ ਅੰਮ੍ਰਿਤਸਰ ਦੇ ਸਪਰਿੰਗ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਟੀਮ ਨੇ ਮੌਕੇ 'ਤੇ ਪੁੱਜ ਕੇ ਕੀਤੀ ਜਾਂਚ ਸ਼ੁਰੂ

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਕਬੂਲਪੁਰਾ ਡਰੱਗ ਹਾਟਸਪਾਟ  ਵਿੱਚੋਂ ਇੱਕ ਹੈ। ਸਿਟੀ ਪੁਲੀਸ ਨੇ ਇਸ ਸਾਲ ਦੌਰਾਨ 60 ਸਮੱਗਲਰਾਂ ਖ਼ਿਲਾਫ਼ 43 ਕੇਸ ਦਰਜ ਕਰਕੇ 609 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ ਅਤੇ ਹੋਰ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ NDPS ਐਕਟ ਦੇ ਦੋ PO ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। 

 

ਮਕਬੂਲਪੁਰਾ ਖੇਤਰ ਵਿੱਚ ਪਿਛਲੇ ਸਾਲ ਦਰਜ 20 ਕੇਸਾਂ ਦੇ ਮੁਕਾਬਲੇ ਇਸ ਸਾਲ NDPS ਤਹਿਤ 43 ਕੇਸ ਦਰਜ ਹੋਏ ਹਨ। ਨਸ਼ੇ 'ਚ ਧੁੱਤ ਲੜਕੀ ਦੀ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲਣ 'ਤੇ ਮਕਬੂਲਪੁਰਾ 'ਚ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਇਸ ਦੌਰਾਨ 117 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।