(Source: ECI/ABP News)
ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ : ਲਾਲਜੀਤ ਭੁੱਲਰ
Punjab News : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ।
![ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ : ਲਾਲਜੀਤ ਭੁੱਲਰ 661.51 Crore increase in the income of the transport department during the financial year 22-23 compared to 2021-22 : Laljit Singh Bhullar ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ : ਲਾਲਜੀਤ ਭੁੱਲਰ](https://feeds.abplive.com/onecms/images/uploaded-images/2023/04/04/f6d2846cc1d849fd02e4980d83d1c5381680626314144345_original.jpg?impolicy=abp_cdn&imwidth=1200&height=675)
Punjab News : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਲੰਘੇ ਵਿੱਤੀ ਵਰ੍ਹੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ ਵਿੰਗਾਂ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ), ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਤੋਂ 4139.59 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਆਮਦਨ ਵਿੱਚ ਇਹ ਵਾਧਾ 19.01 ਫ਼ੀਸਦੀ ਬਣਦਾ ਹੈ।
ਇਹ ਵੀ ਪੜ੍ਹੋ : ਜਸਵਿੰਦਰ ਭੱਲਾ ਕਾਮੇਡੀ ਛੱਡ ਕਰ ਰਹੇ ਰੋਮਾਂਸ, ਅਦਾਕਾਰਾ ਸੀਮਾ ਕੌਸ਼ਲ ਨਾਲ ਦੇਖੋ ਰੋਮਾਂਟਿਕ ਕੈਮਿਸਟਰੀ
ਕੈਬਨਿਟ ਮੰਤਰੀ ਨੇ ਵਿੰਗ-ਵਾਰ ਵੇਰਵੇ ਦਿੰਦਿਆਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਅਪ੍ਰੈਲ 2021 ਤੋਂ ਮਾਰਚ 2022 ਤੱਕ ਕੁੱਲ 2358.96 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜੋ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 2631.18 ਕਰੋੜ ਰੁਪਏ ਹੋ ਗਈ। ਉਨ੍ਹਾਂ ਕਿਹਾ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫ਼ੀਸਦੀ ਬਣਦਾ ਹੈ।
ਇਹ ਵੀ ਪੜ੍ਹੋ : 6 ਅਪ੍ਰੈਲ ਨੂੰ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਐਕਸ਼ਨ ! ਪਿੰਡਾਂ ਵਿੱਚ ਜੁੜਨ ਲੱਗੇ ਕਾਫ਼ਲੇ
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਪੀ.ਆਰ.ਟੀ.ਸੀ. ਨੇ ਵਿੱਤੀ ਵਰ੍ਹੇ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਕਮਾਈ ਕੀਤੀ ਜਦਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਇਹ ਆਮਦਨ 572.04 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.16 ਫ਼ੀਸਦੀ ਬਣਦਾ ਹੈ।
ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਆਮਦਨ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ 'ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ' ਤੇ ਪਹੁੰਚਾਇਆ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)