ਪੰਜਾਬ 'ਚ 24 ਘੰਟਿਆਂ ਅੰਦਰ 69 ਮੌਤਾਂ, 4,970 ਨਵੇਂ ਕੋਰੋਨਾ ਕੇਸ
ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ।ਪਿੱਛਲੇ 24 ਘੰਟਿਆਂ ਵਿੱਚ 69 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ।ਪਿੱਛਲੇ 24 ਘੰਟਿਆਂ ਵਿੱਚ 69 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।ਜਦਕਿ 4,970 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ 38,866 ਹੋ ਗਈ ਹੈ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 8114 ਹੋ ਗਈ ਹੈ।495 ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 42 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 267289 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -10, ਬਰਨਾਲਾ -1, ਬਠਿੰਡਾ -2, ਫਰੀਦਕੋਟ -1, ਫਾਜ਼ਿਲਕਾ -2, ਫਿਰੋਜ਼ਪੁਰ -7, ਗੁਰਦਾਸਪੁਰ -3, ਹੁਸ਼ਿਆਰਪੁਰ -5, ਜਲੰਧਰ -5, ਕਪੂਰਥਲਾ -3, ਲੁਧਿਆਣਾ -7, ਮੁਕਤਸਰ -1, ਐਸ.ਏ.ਐਸ. ਨਗਰ -6, ਪਠਾਨਕੋਟ -2, ਪਟਿਆਲਾ -6, ਐਸਬੀਐਸ ਨਗਰ 4 ਅਤੇ ਤਰਨ ਤਾਰਨ -4 ਲੋਕਾਂ ਦੀ ਮੌਤ ਹੋਈ ਹੈ।ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 10 ਮੌਤਾਂ ਦਰਜ ਹੋਈਆਂ ਹਨ।
ਪੰਜਾਬ ਵਿੱਚ ਹੁਣ ਤੱਕ 6744906 ਸੈਂਪਲ ਲਏ ਗਏ ਹਨ।ਅੱਜ 54108 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 314269 ਹੋ ਗਈ ਹੈ।
ਟ੍ਰਾਈ ਸਿੱਟੀ ਕੋਰੋਨਾ ਹਾਲ
ਪਿੱਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 625 ਨਵੇਂ ਕੇਸ ਸਾਹਮਣੇ ਆਏ ਹਨ।ਜਦਕਿ 2 ਲੋਕਾਂ ਦੀ ਮੌਤ ਹੋ ਗਈ ਹੈ।ਮੁਹਾਲੀ ਵਿੱਚ ਅੱਜ 754 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 6 ਲੋਕਾਂ ਦੀ ਮੌਤ ਹੋ ਗਈ ਹੈ।ਪੰਚਕੁੱਲਾ ਵਿੱਚ 209 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 3 ਲੋਕਾਂ ਦੀ ਮੌਤ ਹੋ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟ੍ਰੈਂਡਿੰਗ ਟੌਪਿਕ


















