ਪੜਚੋਲ ਕਰੋ
Job fair: 6ਵਾਂ ਸੂਬਾ ਪੱਧਰੀ ਰੋਜ਼ਗਾਰ ਮੇਲਾ ਸ਼ੁਰੂ, 90,000 ਨੌਕਰੀਆਂ ਲਈ 1.40ਲੱਖ ਅਰਜ਼ੀਆਂ ਮਿਲੀਆਂ
ਪੰਜਾਬ ਦੇ ਤਕਨੀਕੀ ਸਿੱਖਿਆ ਤੇ ਰੁਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਫ਼ਤਾ ਭਰ ਚੱਲਣ ਵਾਲੇ ਸੂਬਾ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ।

ਸੰਕੇਤਕ ਤਸਵੀਰ
ਚੰਡੀਗੜ੍ਹ: ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਤਹਿਤ ਵੀਰਵਾਰ ਨੂੰ 6ਵਾਂ ਸੂਬਾ ਪੱਧਰੀ ਨੌਕਰੀ ਮੇਲਾ ਸ਼ੁਰੂ ਹੋ ਗਿਆ। ਅੱਜ ਪਹਿਲੇ ਦਿਨ ਮੇਲਾ 13 ਜ਼ਿਲ੍ਹਿਆਂ ਵਿੱਚ ਸ਼ੁਰੂ ਹੋਇਆ। ਵਰਚੁਅਲ ਪਲੇਟਫਾਰਮ ਦੀ ਸਹੂਲਤ ਸਾਰੇ 22 ਜ਼ਿਲ੍ਹਿਆਂ ਵਿੱਚ ਸ਼ੁਰੂ ਹੋ ਗਈ ਹੈ। ਇਸ ਵਰਚੁਅਲ ਉਦਘਾਟਨੀ ਸਮਾਗਮ ਵਿੱਚ ਵੱਡੀ ਗਿਣਤੀ ਨਿਯੋਜਕਾਂ ਸਮੇਤ ਸੂਬੇ ਦੇ ਛੇ ਜ਼ਿਲ੍ਹਿਆਂ ਪਟਿਆਲਾ, ਫਰੀਦਕੋਟ, ਸੰਗਰੂਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ / ਵਧੀਕ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ। ਰੁਜ਼ਗਾਰ ਉਤਪਤੀ ਮੰਤਰੀ ਚੰਨੀ ਨੇ ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਸ਼ਵ ਭਰ ਵਿੱਚ ਕੋਵਿਡ -19 ਮਹਾਮਾਰੀ ਕਾਰਨ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਨੌਕਰੀਆਂ ਦੇ ਮੌਕੇ ਸੀਮਤ ਹੋ ਗਏ ਹਨ, ਪਰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤ ਇਨ੍ਹਾਂ ਔਖੇ ਸਮਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਲੋੜੀਂਦੇ ਮੌਕੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕਰੇਗੀ। ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਇਸ ਸਾਲ ਦੌਰਾਨ ਪੰਜਾਬ ਸਰਕਾਰ ਇੱਕ ਲੱਖ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਭਰੇਗੀ, ਜਿਨ੍ਹਾਂ ਚੋਂ 50,000 ਸਰਕਾਰੀ ਨੌਕਰੀਆਂ ਸਬੰਧੀ ਇਸ਼ਤਿਹਾਰ ਜਲਦ ਦਿੱਤਾ ਜਾਵੇਗਾ। ਇਸ ਦੀ ਕਾਗਜ਼ੀ ਕਾਰਵਾਈ ਲਗਪਗ ਮੁਕੰਮਲ ਕਰ ਲਈ ਗਈ ਹੈ ਅਤੇ ਹੋਰ 50 ਹਜ਼ਾਰ ਸਰਕਾਰੀ ਨੌਕਰੀਆ ਸਬੰਧੀ ਇਸ਼ਤਿਹਾਰ ਦੇਣ ਲਈ ਕਾਗਜ਼ੀ ਕਾਰਵਾਈ ਤੇਜ਼ੀ ਨਾਲ ਪੂਰੀ ਕੀਤੀ ਜਾ ਰਹੀ ਹੈ। ਰੋਜ਼ਗਾਰ ਉਤਪਤੀ ਵਿਭਾਗ, ਪੰਜਾਬ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿੱਚ ਨੌਕਰੀ ਤਲਾਸ਼ ਰਹੇ ਨੌਜਵਾਨਾਂ ਲਈ 10 ਤੋਂ ਘੱਟ ਪੜ੍ਹੇ ਲਿਖੇ ਤੋਂ ਲੈ ਕੇ ਪੋਸਟ ਗ੍ਰੈਜੂਏਟ / ਡਾਕਟਰੇਟ ਅਤੇ ਆਈਟੀਆਈ / ਡਿਪਲੋਮਾ ਪਾਸ ਤੋਂ ਲੈ ਕੇ ਬੀ. ਟੈੱਕ ਇੰਜੀਨੀਅਰਾਂ ਲਈ ਨੌਕਰੀਆਂ ਉਪਲੱਬਧ ਹਨ। ਇਸ ਨੌਕਰੀ ਮੇਲੇ ਵਿੱਚ ਤਨਖਾਹ ਦੀ ਸੀਮਾ 1 ਲੱਖ ਤੋਂ ਲੈ ਕੇ 43 ਲੱਖ ਪ੍ਰਤੀ ਸਾਲ ਤੱਕ ਹੈ। ਦੱਸ ਦਈਏ ਕਿ ਇਸ ਵਿੱਚ ਹਿੱਸਾ ਲੈਣ ਵਾਲੇ ਪ੍ਰਮੁੱਖ ਨਿਯੋਜਕਾਂ ਵਿੱਚ ਐਚਡੀਐਫਸੀ ਬੈਂਕ, ਹੈਵੈਲਜ਼ ਇੰਡੀਆ ਲਿਮਟਿਡ, ਰਿਲਾਇੰਸ ਇੰਡਸਟਰੀਜ਼, ਆਈ.ਸੀ.ਆਈ.ਸੀ.ਆਈ. ਬੈਂਕ, ਫਲਿੱਪਕਾਰਟ, ਟੈੱਕ ਮਹਿੰਦਰਾ, ਵਰਧਮਾਨ ਯਰਨ ਐਂਡ ਥ੍ਰੈਡਸ ਲਿਮਟਿਡ, ਟਰਾਈਡੈਂਟ ਗਰੁੱਪ, ਮਾਈਕ੍ਰੋਸਾਫਟ ਆਦਿ ਅਤੇ ਹੋਰ ਕਈ ਸਥਾਨਕ ਨਿਯੋਜਕ ਸ਼ਾਮਲ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਮੰਤਰੀ ਨੇ ਕਿਹਾ ਕਿ ਇਸ ਸਾਲ ਦੇ ਸੂਬਾ ਪੱਧਰੀ ਨੌਕਰੀ ਮੇਲੇ ਦੌਰਾਨ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਨੌਕਰੀ ਮੇਲੇ ਲਈ ਨਿੱਜੀ ਖੇਤਰ ਵਿਚ 90,000 ਅਸਾਮੀਆਂ ਵਾਸਤੇ 1.40 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਚਾਹਵਾਨਾਂ ਲਈ ਪੇਸ਼ ਕੀਤੀਆਂ ਜਾਣਗੀਆਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















