Punjab News : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਮਾਲੇਰਕੋਟਲਾ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.80 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।


ਡਾ: ਨਿੱਜਰ ਨੇ ਦੱਸਿਆ ਕਿ ਲਗਭਗ 4.93 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦੇ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।, ਜਦਕਿ ਹੋਰ ਵਿਕਾਸ ਕਾਰਜਾਂ ‘ਤੇ ਲਗਭਗ 2.24 ਕਰੋੜ ਰੁਪਏ ਖਰਚ ਕੀਤੇ ਜਾਣਗੇ।


ਇਹ ਵੀ ਪੜ੍ਹੋ : ਕੀ ਅੰਮ੍ਰਿਤਪਾਲ ਦਾ ਪਰਿਵਾਰ ਮਿਲੇਗਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ? ਆਖਿਰਕਾਰ, ਕੀ ਹੋ ਸਕਦੀ ਹੈ ਵਜ੍ਹਾ?

ਇਸ ਤੋਂ ਇਲਾਵਾ ਨਗਰ ਪੰਚਾਇਤ ਅਮਰਗੜ (ਮਾਲੇਰਕੋਟਲਾ) ਦੀ ਸਾਫ ਸਫਾਈ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਫਾਈ ਸੇਵਕਾਂ, ਡਰਾਈਵਰਾਂ ਅਤੇ ਮੇਟ ਆਦਿ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਉਨਾਂ ਕਿਹਾ ਕਿ ਵੱਖ-ਵੱਖ ਅਸਾਮੀਆਂ ‘ਦੀਆਂ ਸੇਵਾਵਾਂ ਹਾਇਰ ਕਰਨ ‘ਤੇ ਲਗਭਗ 63 ਲੱਖ ਰੁਪਏ ਖਰਚ ਕੀਤੇ ਜਾਣਗੇ।

ਡਾ: ਨਿੱਜਰ ਨੇ ਜੋਰ ਦੇ ਕੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਮਾਲੇਰਕੋਟਲਾ ਦੀ ਵੱਡੀ ਆਬਾਦੀ ਨੂੰ ਫਾਇਦਾ ਹੋਵੇਗਾ ਅਤੇ ਉਨਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਗੰਦਗੀ ਤੋਂ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਮਿਲੇਗੀ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਫਤਰੀ ਪ੍ਰਕਿਰਿਆ ਸੁਰੂ ਕਰ ਦਿੱਤੀ ਗਈ ਹੈ।

ਡਾ: ਨਿੱਜਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ, ਜਿਸ ਨਾਲ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਸਕਾਰਾਤਮਕ ਪ੍ਰਭਾਵ ਪੈਦਾ ਹੋ ਸਕੇ। ਉਨਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।