ਪੜਚੋਲ ਕਰੋ

ਭੰਡਾ ਭੰਡਾਰੀਆ ਕਿੰਨਾ ਕੁ ਭਾਰ, ਸੰਸਦੀ ਮਗਰੋਂ ਹੁਣ ਪੰਜਾਬ 'ਚ 7 ਜ਼ਿਮਨੀ ਚੋਣਾਂ ਤਿਆਰ

ਹੁਣ ਅਗਲੇ ਦਿਨਾਂ ਦੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਭੁਲੱਥ, ਦਾਖਾ, ਮਾਨਸਾ, ਰੋਪੜ ਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਵਿਧਾਇਕਾਂ ਬਾਰੇ ਫੈਸਲਾ ਲੈ ਸਕਦੇ ਹਨ। ਇਸ ਦੇ ਨਾਲ ਦੋ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਹੁਣ ਕੁੱਲ ਸੱਤ ਹਲਕੇ ਖਾਲੀ ਹੋ ਜਾਣਗੇ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਲੋਕ ਸਭਾ ਚੋਣਾਂ ਦੀ ਸਮਾਪਤੀ ਤੋਂ ਬਾਅਦ ਹੁਣ ਸੂਬੇ ਦੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣ ਦੇ ਆਸਾਰ ਹਨ ਤੇ ਇਹ ਚੋਣਾਂ ਇੱਕੋ ਵੇਲੇ ਹੀ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਲੋਕ ਸਭਾ ਲਈ ਦੋ ਮੌਜੂਦਾ ਵਿਧਾਇਕ ਚੁਣੇ ਗਏ ਹਨ। ਜਲਾਲਾਬਾਦ ਤੋਂ ਵਿਧਾਇਕ ਸੁਖਬੀਰ ਸਿੰਘ ਬਾਦਲ, ਜੋ ਫਿਰੋਜ਼ਪੁਰ ਤੋਂ ਸੰਸਦੀ ਚੋਣ ਜਿੱਤੇ ਹਨ ਤੇ ਫਗਵਾੜਾ ਤੋਂ ਵਿਧਾਇਕ ਸੋਮ ਪ੍ਰਕਾਸ਼ ਹੁਸ਼ਿਆਰਪੁਰ ਤੋਂ ਐਮਪੀ ਚੁਣੇ ਗਏ ਹਨ। ਹੁਣ ਇਹ ਦੋਵੇਂ ਸੀਟਾਂ ਅਗਲੇ ਦਿਨਾਂ ਵਿੱਚ ਖਾਲੀ ਹੋ ਜਾਣਗੀਆਂ ਤੇ ਇਨ੍ਹਾਂ ਦੋਵਾਂ ਸੀਟਾਂ ਤੇ ਜ਼ਿਮਨੀ ਚੋਣਾਂ ਹੋਣੀਆਂ ਤੈਅ ਹਨ। ਇਸ ਤੋਂ ਇਲਾਵਾ ਮਾਨਸਾ ਤੋਂ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਸ਼ਾਮਲ ਹੋਏ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਤੇ ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੀ ਆਪੋ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਚੁੱਕੇ ਹਨ। 'ਆਪ' ਛੱਡ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਦੋਵੇਂ ਵਿਧਾਇਕਾਂ ਦੇ ਹਲਕਿਆਂ ਵਿੱਚ ਵੀ ਜ਼ਿਮਨੀ ਚੋਣਾਂ ਤੈਅ ਹਨ। 'ਆਪ' ਤਾਂ ਸੁਖਪਾਲ ਖਹਿਰਾ ਨੇ ਵੀ ਛੱਡੀ ਹੈ, ਪਰ ਉਨ੍ਹਾਂ ਆਪਣੀ ਵੱਖਰੀ ਪਾਰਟੀ ਬਣਾ ਲਈ ਹੈ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਭੁਲੱਥ ਹਲਕੇ ਤੋਂ ਆਪਣੀ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦਿੱਤਾ ਹੋਇਆ ਹੈ। ਖਹਿਰਾ ਦਾ ਅਸਤੀਫ਼ੇ ਲੰਮਾ ਹੋਣ ਕਾਰਨ ਇਸ 'ਤੇ ਸਹੀ ਫਾਰਮੈਟ ਵਿੱਚ ਨਾ ਹੋਣ ਦੇ ਇਤਰਾਜ਼ ਉੱਠ ਸਕਦੇ ਹਨ। ਉੱਧਰ, ਲੁਧਿਆਣਾ ਜ਼ਿਲ੍ਹੇ ਦੇ ਹਲਕਾ ਦਾਖਾ ਤੋਂ ਵਿਧਾਇਕ ਤੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਵੀ ਵਿਧਾਨ ਸਭਾ ਤੋਂ ਆਪਣਾ ਅਸਤੀਫ਼ਾ ਦੇ ਚੁੱਕੇ ਹਨ। ਦੋਵਾਂ ਦੇ ਅਸਤੀਫ਼ਿਆਂ 'ਤੇ ਅੰਤਮ ਫੈਸਲਾ ਹੋਣਾ ਬਾਕੀ ਹੈ। ਜੇਕਰ ਵਿਧਾਨ ਸਭਾ ਦੇ ਸਪੀਕਰ ਉਨ੍ਹਾਂ ਦੇ ਅਸਤੀਫ਼ੇ ਪ੍ਰਵਾਨ ਕਰ ਲੈਂਦੇ ਹਨ ਤਾਂ ਇੱਥੇ ਦੋ ਜ਼ਿਮਨੀ ਚੋਣਾਂ ਹੋਰ ਹੋ ਸਕਦੀਆਂ ਹਨ, ਜੋ ਲਗਪਗ ਤੈਅ ਹੈ। ਪੰਜਾਬ ਦਾ ਇੱਕ ਹੋਰ ਹਲਕਾ ਜੈਤੋ ਜਿੱਥੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵਿਧਾਇਕ ਚੁਣੇ ਗਏ ਸਨ ਪਰ ਉਨ੍ਹਾਂ ਨੇ ਪੀਡੀਏ ਵੱਲੋਂ ਚੋਣ ਲੜੀ ਜੋ ਦਲ ਬਦਲੀ ਕਾਨੂੰਨ ਦੀ ਉਲੰਘਣਾ ਹੈ। ਸੋ, ਉਨ੍ਹਾਂ ਦੀ ਵਿਧਾਇਕੀ ਉਪਰ ਤਲਵਾਰ ਲਟਕ ਰਹੀ ਹੈ ਤੇ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਜਾਣੀ ਵੀ ਤੈਅ ਮੰਨੀ ਜਾ ਰਹੀ ਹੈ, ਜਿਸ ਨਾਲ ਇੱਥੇ ਵੀ ਜ਼ਿਮਨੀ ਚੋਣ ਹੋ ਸਕਦੀ ਹੈ। ਹੁਣ ਅਗਲੇ ਦਿਨਾਂ ਦੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਭੁਲੱਥ, ਦਾਖਾ, ਮਾਨਸਾ, ਰੋਪੜ ਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਵਿਧਾਇਕਾਂ ਬਾਰੇ ਫੈਸਲਾ ਲੈ ਸਕਦੇ ਹਨ। ਇਸ ਦੇ ਨਾਲ ਦੋ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਹੁਣ ਕੁੱਲ ਸੱਤ ਹਲਕੇ ਖਾਲੀ ਹੋ ਜਾਣਗੇ। ਹੁਣ, ਪੰਜਾਬ ਵਿੱਚ ਆਉਂਦੇ ਛੇ ਮਹੀਨਿਆਂ ਦਰਮਿਆਨ ਜ਼ਿਮਨੀ ਚੋਣਾਂ ਹੋ ਸਕਦੀਆਂ ਹਨ। ਅਜਿਹੇ ਵਿੱਚ ਸੂਬੇ ਦਾ ਸਿਆਸੀ ਪਾਰਾ ਫਿਰ ਇੱਕ ਵਾਰ ਉੱਪਰ ਨੂੰ ਜਾਵੇਗਾ।

ਟਾਪ ਹੈਡਲਾਈਨ

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget