Punjab News : ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੇ ਚਾਹਵਾਨ ਵੱਧ ਤੋਂ ਵੱਧ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਬੁੱਧਵਾਰ ਨੂੰ ਸੁਜਾਨਪੁਰ ਨਗਰ ਕੌਂਸਲ ਪਠਾਨਕੋਟ ਦੇ ਪ੍ਰਧਾਨ ਅਤੇ 6 ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ।


 ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਦਰਦਨਾਕ ਹਾਦਸਾ, ਖਾਈ 'ਚ ਡਿੱਗੀ ਕਰੂਜ਼ਰ, 7 ਦੀ ਮੌਤ

ਇਹ ਸਾਰੇ ਕੌਂਸਲਰ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਦੋਵਾਂ ਆਗੂਆਂ ਨੇ ‘ਆਪ’ ਪਰਿਵਾਰ ਵਿੱਚ ਸ਼ਾਮਿਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਅਧਿਕਾਰਤ ਤੌਰ ’ਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਪ੍ਰਧਾਨ ਸ਼੍ਰੀਮਤੀ ਅਨੁਰਾਧਾ ਬੱਲੀ ਅਤੇ ਕੌਂਸਲਰ ਸ੍ਰੀਮਤੀ ਲਕਸ਼ਮੀ ਵਰਮਾ, ਸ੍ਰੀਮਤੀ ਪੁਸ਼ਪਾ ਦੇਵੀ, ਸ੍ਰੀਮਤੀ ਸਰੋਜ ਬਾਲਾ, ਰਮੇਸ਼ ਚੰਦ,  ਮਹਿੰਦਰ ਬੱਲੀ ਅਤੇ ਸੁਰਿੰਦਰ ਮਿਨਹਾਸ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਬਹੁਤ ਪ੍ਰਭਾਵਿਤ ਹਨ। ਇਸੇ ਲਈ ਨੇਤਾਵਾਂ ਦੇ ਨਾਲ-ਨਾਲ ਆਮ ਲੋਕ ਵੀ ਲਗਾਤਾਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਇਹ ਉਹ ਲੋਕ ਹਨ ਜੋ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ।


 ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ ਦਾ ਹੱਥ ਵੱਢ ਸੁੱਟਿਆ, ਅੱਖਾਂ ਨੋਚੀਆਂ

ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਫੈਸਲੇ ਲੈਂਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਜੋ ਵਾਅਦਾ ਕੀਤਾ ਸੀ, ਉਸ ਨੂੰ ਅਸੀਂ ਪੂਰਾ ਕਰ ਰਹੇ ਹਾਂ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਨੇਤਾਵਾਂ ਨੇ ਸਾਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।