ਪੜਚੋਲ ਕਰੋ

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਰਵਾਨਾ

Punjab News : ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ

Punjab News : ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਅਧੀਨ ਕਵਰ ਕਰਨ ਲਈ ਅੱਜ 7 ਇਨਫਾਰਮੇਸ਼ਨ ਐਜੂਕੇਸ਼ਨ ਤੇ ਕਮਿਊਨੀਕੇਸ਼ਨ (ਆਈ.ਈ.ਸੀ.) ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਕੀਮ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਦੀ ਬੀਮਾ ਕਵਰੇਜ ਪ੍ਰਦਾਨ ਕਰਦੀ ਹੈ।

ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਪੇਂਡੂ ਲੋਕਾਂ ਤੱਕ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਹਰੇਕ ਯੋਗ ਵਿਅਕਤੀ ਇਸ ਫਲੈਗਸ਼ਿਪ ਸਕੀਮ ਦਾ ਲਾਭ ਲੈ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀ 70 ਫੀਸਦੀ ਯੋਗ ਆਬਾਦੀ ਨੂੰ ਪਹਿਲਾਂ ਹੀ ਇਸ ਸਕੀਮ ਅਧੀਨ ਕਵਰ ਕੀਤਾ ਚੁੱਕਾ ਹੈ ਅਤੇ ਇਸ ਜਾਗਰੂਕਤਾ ਮੁਹਿੰਮ ਰਾਹੀਂ ਪੰਜਾਬ ਸਰਕਾਰ ਦਾ ਟੀਚਾ ਸੌ ਫੀਸਦੀ ਯੋਗ ਆਬਾਦੀ ਨੂੰ ਕਵਰ ਕਰਨ ਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਕੀਮ ਅਧੀਨ 44 ਲੱਖ ਪਰਿਵਾਰ ਆਉਂਦੇ ਹਨ ਅਤੇ ਸੂਬੇ ਦੇ 900 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ ਜਿਨ੍ਹਾਂ ਵਿੱਚ ਇਸ ਸਕੀਮ ਦੀ ਕਵਰੇਜ ਅਧੀਨ ਇਲਾਜ ਲਈ 1579 ਟ੍ਰੀਟਮੈਂਟ ਪੈਕੇਜ ਉਪਲੱਬਧ ਹਨ। ਇਸ ਤੋਂ ਇਲਾਵਾ ਇਸ ਸਕੀਮ ਦੇ ਲਾਭਪਾਤਰੀ ਪੂਰੇ ਭਾਰਤ ਵਿੱਚ ਕਿਤੇ ਵੀ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਸਹੂਲਤਾਂ ਲੈ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਇਸ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਦਾਇਰਾ ਵਧਣ ਤੋਂ ਬਾਅਦ ਹਰ ਵਿਅਕਤੀ ਪ੍ਰੀਮੀਅਮ ਵਜੋਂ ਘੱਟੋ-ਘੱਟ ਰਾਸ਼ੀ ਅਦਾ ਕਰਕੇ ਇਸ ਬੀਮਾ ਯੋਜਨਾ ਦਾ ਲਾਭ ਲੈ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸਮਾਰਟ ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ (ਐਸ.ਈ.ਸੀ.ਸੀ.) 2011 ਅਧੀਨ ਸੂਚੀਬੱਧ ਪਰਿਵਾਰ ਇਸ ਸਕੀਮ ਤਹਿਤ ਕਵਰ ਹਨ।

ਮੰਤਰੀ ਨੇ ਇਹ ਵੀ ਦੱਸਿਆ ਕਿ ਰਜਿਸਟਰਡ ਕੁੱਲ 44 ਲੱਖ ਲਾਭਪਾਤਰੀ ਪਰਿਵਾਰਾਂ ਵਿੱਚੋਂ ਲਗਭਗ 16.65 ਲੱਖ ਪਰਿਵਾਰ ਐਸ.ਈ.ਸੀ.ਸੀ. ਅਧੀਨ ਆਉਂਦੇ ਹਨ, ਜਿਸ ਦਾ ਖਰਚਾ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ 60:40 ਦੇ ਅਨੁਪਾਤ ਵਿੱਚ ਸਾਂਝਾ ਹੈ, ਜਦੋਂ ਕਿ ਬਾਕੀ 27.35 ਲੱਖ ਪਰਿਵਾਰਾਂ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰਦੀ ਹੈ। । ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 15 ਮਹੀਨਿਆਂ ਵਿੱਚ ਮਾਰਚ 2022 ਤੋਂ 730 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 5.80 ਲੱਖ ਟ੍ਰੀਟਮੈਂਟ ਪੈਕੇਜ ਪ੍ਰਦਾਨ ਕੀਤੇ ਗਏ ਹਨ।

ਜਾਗਰੂਕਤਾ ਵੈਨਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸੂਬਾ ਵਿਆਪੀ ਜਨ ਸੰਪਰਕ-ਜਾਗਰੂਕਤਾ ਪ੍ਰੋਗਰਾਮ ਅਧੀਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਪੜਾਅਵਾਰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਵੈਨਾਂ ਲੋਕਾਂ ਨੂੰ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਲਈ ਲਾਮਬੰਦ ਕਰਨਗੀਆਂ। ਇਸ ਦੇ ਨਾਲ ਹੀ ਮੌਕੇ 'ਤੇ ਈ-ਕਾਰਡ ਬਣਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

ਸਿਹਤ ਮੰਤਰੀ ਨੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ, ਪੇਂਡੂ ਖੇਤਰਾਂ ਅਤੇ ਸੂਬੇ ਦੇ ਦੂਰ-ਦੁਰਾਡੇ ਦੇ ਖੇਤਰਾਂ ਦੇ ਲੋਕਾਂ ਤੱਕ ਵਧੇਰੇ ਸਰਗਰਮੀ ਨਾਲ ਪਹੁੰਚ ਬਣਾਉਣ ਸਬੰਧੀ ਭਗਵੰਤ ਮਾਨ ਸਰਕਾਰ ਦੀ ਤਰਜੀਹ ਨੂੰ ਉਜਾਗਰ ਕੀਤਾ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਅਜਿਹੇ ਹੋਰ ਜਨ ਸੰਪਰਕ ਪ੍ਰੋਗਰਾਮ ਸ਼ੁਰੂ ਕਰਨ ਤਾਂ ਜੋ ਲੋਕਾਂ ਨੂੰ ਰੋਕਥਾਮ ਦੇ ਉਪਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਮੰਤਰੀ ਨੇ ਬੈਂਕ ਆਫ ਬੜੌਦਾ ਦਾ ਧੰਨਵਾਦ ਕੀਤਾ, ਜਿਸ ਵੱਲੋਂ ਵਿਭਾਗ ਨੂੰ 2 ਵੈਨਾਂ ਲਈ ਸੇਵਾਵਾਂ ਪ੍ਰਦਾਨ ਕਰਕੇ ਮੁਹਿੰਮ ਵਿੱਚ ਯੋਗਦਾਨ ਪਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਸਿਹਤ ਡਾ. ਅਦਾਪਾ ਕਾਰਤਿਕ, ਸੀ.ਈ.ਓ. ਸਟੇਟ ਹੈਲਥ ਏਜੰਸੀ ਬਬੀਤਾ ਕਲੇਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਿਪਟੀ ਡਾਇਰੈਕਟਰ ਡਾ. ਸ਼ਰਨਜੀਤ ਕੌਰ, ਡੀਜੀਐਮ ਬੈਂਕ ਆਫ਼ ਬੜੌਦਾ ਰਾਜੇਸ਼ ਕੁਮਾਰ ਸ਼ਰਮਾ, ਬੈਂਕ ਆਫ਼ ਬੜੌਦਾ ਦੇ ਖੇਤਰੀ ਮੁਖੀ ਪਰਦੀਪ ਕੁਮਾਰ ਯਾਦਵ ਹਾਜ਼ਰ ਸਨ |
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
Embed widget