Punjab News: 7 ਅੰਤਰਰਾਜੀ ਨਸ਼ਾ ਤਸਕਰ ਗ੍ਰਿਫਤਾਰ, ਹਿਮਾਚਲ ਤੋਂ ਚੱਲ ਰਿਹਾ ਸੀ ਗਿਰੋਹ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਪੂਰਾ ਨੈੱਟਵਰਕ ਪੰਜ ਰਾਜਾਂ ਨਾਲ ਜੁੜਿਆ ਹੋਇਆ ਸੀ। ਇਹ ਨੈੱਟਵਰਕ ਹਰ ਪਾਸੇ ਵੱਡੇ ਪੱਧਰ 'ਤੇ ਚੱਲ ਰਿਹਾ ਹੈ। ਇਨ੍ਹਾਂ ਰਾਜਾਂ ਵਿੱਚੋਂ ਪਹਿਲਾ ਨਾਂਅ ਪੰਜਾਬ ਦਾ ਹੈ। ਇਸ ਤੋਂ ਬਾਅਦ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦਾ ਨਾਂ ਆਉਂਦਾ ਹੈ।
Punjab News: ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਟੀਮ ਨੇ ਹਿਮਾਚਲ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। STF ਨੇ ਵੱਖ-ਵੱਖ ਰਾਜਾਂ ਤੋਂ ਕਰੀਬ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਫਾਰਮਾ ਓਪੀਔਡਜ਼ ਦੀ ਵੱਡੀ ਚੇਨ ਨੂੰ ਤੋੜ ਦਿੱਤਾ ਹੈ।
ਡੀਜੀਪੀ ਯਾਦਵ ਨੇ ਕਿਹਾ, ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਫੈਕਟਰੀ ਤੋਂ ਗੈਰ-ਕਾਨੂੰਨੀ ਮਨੋਵਿਗਿਆਨਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਇੱਕ ਅੰਤਰ-ਰਾਜੀ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ।
ਮੁਲਜ਼ਮਾਂ ਕੋਲੋਂ ਕਰੋੜਾਂ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ ਐਸਟੀਐਫ ਟੀਮ ਨੇ ਮੁਲਜ਼ਮਾਂ ਕੋਲੋਂ 70.42 ਲੱਖ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 725.5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ, 2.37 ਲੱਖ ਰੁਪਏ ਦੀ ਨਸ਼ੀਲੀ ਦਵਾਈ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਸਾਰੇ ਨਸ਼ੀਲੇ ਪਦਾਰਥਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਤਾਂ ਜੋ ਪਤਾ ਲੱਗ ਸਕੇ ਕਿ ਉਕਤ ਦਵਾਈਆਂ ਕਿੰਨੀਆਂ ਨਸ਼ੀਲੀਆਂ ਹਨ ਅਤੇ ਇਨ੍ਹਾਂ ਵਿੱਚ ਕਿਹੜੀ ਸਮੱਗਰੀ ਵਰਤੀ ਗਈ ਸੀ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਫਿਲਹਾਲ ਦੋਸ਼ੀ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।
In a big blow to Pharma Opioids, Special Task Force(#STF) busts an interstate network of manufacturing illegal psychotropic substances and supply units running from a pharma factory in Baddi, Himachal Pradesh
— DGP Punjab Police (@DGPPunjabPolice) May 11, 2024
7 drug smugglers/suppliers including the mastermind arrested who were… pic.twitter.com/zjtXMEIAsu
ਪੰਜ ਰਾਜਾਂ ਤੋਂ ਚੱਲ ਰਿਹਾ ਸੀ ਨਸ਼ਿਆਂ ਦਾ ਨੈੱਟਵਰਕ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਪੂਰਾ ਨੈੱਟਵਰਕ ਪੰਜ ਰਾਜਾਂ ਨਾਲ ਜੁੜਿਆ ਹੋਇਆ ਸੀ। ਇਹ ਨੈੱਟਵਰਕ ਹਰ ਪਾਸੇ ਵੱਡੇ ਪੱਧਰ 'ਤੇ ਚੱਲ ਰਿਹਾ ਹੈ। ਇਨ੍ਹਾਂ ਰਾਜਾਂ ਵਿੱਚੋਂ ਪਹਿਲਾ ਨਾਂਅ ਪੰਜਾਬ ਦਾ ਹੈ। ਇਸ ਤੋਂ ਬਾਅਦ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦਾ ਨਾਂ ਆਉਂਦਾ ਹੈ। ਯਾਦਵ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੱਤ ਤਸਕਰ ਹੋਰ ਕੋਈ ਨਹੀਂ ਸਗੋਂ ਇਸ ਸਾਰੀ ਚੇਨ ਦੇ ਮਾਲਕ ਹਨ। ਜਲਦੀ ਹੀ ਮੁਲਜ਼ਮਾਂ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜੋ ਇਸ ਸਮੇਂ ਬਾਹਰਲੇ ਰਾਜਾਂ ਵਿੱਚ ਹਨ।